राष्ट्रीय

Blog single photo

ਪ੍ਰਾਈਵੇਟ ਹਸਪਤਾਲਾਂ 'ਚ ਇਲਾਜ ਕਰਵਾ ਰਹੇ ਲੋਕਾਂ ਦੀਆਂ ਸੂਚੀਆਂ ਬਣਾਉਣ ਦੀਆਂ ਹਿਦਾਇਤਾਂ

28/03/2020

ਹੁਸ਼ਿਆਰਪੁਰ, 28 ਮਾਰਚ ( ਹਿ ਸ )  :
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਕੋਰੋਨਾ ਵਾਇਰਸ ਨਾਲ ਨਿਪਟਣ ਲਈ ਸਾਰੀਆਂ ਤਿਆਰੀਆਂ ਅਤੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਅਤੇ ਸਰਕਾਰ ਵਲੋਂ ਦਵਾਈਆਂ ਅਤੇ ਸਿਹਤ ਸੇਵਾਵਾਂ ਵਿੱਚ ਕਿਸੇ ਵੀ ਤਰ•ਾਂ  ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਹ ਵਿਚਾਰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ੍ਰੀ ਬਲਵੀਰ ਸਿੰਘ ਸਿੱਧੂ ਨੇ ਅੱਜ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਕੀਤੀਆਂ ਗਈਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੌਰਾਨ ਪ੍ਰਗਟਾਏ। ਇਸ ਦੌਰਾਨ ਉਨ•ਾਂ ਨਾਲ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸੁੰਦਰ ਸ਼ਾਮ ਅਰੋੜਾ, ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਅਤੇ ਐਸ.ਐਸ.ਪੀ ਗੌਰਵ ਗਰਗ ਵੀ ਮੌਜੂਦ ਸਨ।
ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਸਬੰਧਤ 195 ਰਿਪੋਰਟਸ ਪੈਂਡਿੰਗ ਸੀ ਅਤੇ ਅੱਜ ਸਾਰੀਆਂ ਰਿਪੋਰਟਸ ਨੈਗੇਟਿਵ ਆਈਆਂ ਹਨ। ਉਨ•ਾਂ ਕਿਹਾ ਕਿ ਮੌਜੂਦਾ ਹਾਲਾਤ ਨਾਲ ਨਜਿੱਠਣ ਲਈ ਸਰਕਾਰ ਪੂਰੀ ਤਰ•ਾਂ ਤਿਆਰ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਬਲਕਿ ਜਨਤਾ, ਸਰਕਾਰ ਅਤੇ ਜ਼ਿਲ•ਾ ਪ੍ਰਸ਼ਾਸ਼ਨ ਦੇ ਨਿਰਦੇਸ਼ਾਂ ਨੂੰ ਅਪਣਾਵੇ। ਉਨ•ਾਂ ਡਿਪਟੀ ਕਮਿਸ਼ਨਰ ਨੂੰ ਪੂਰੇ ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਤੋਂ ਸਬੰਧਤ ਸਰਕਾਰ ਦੀ ਹਦਾਇਤਾਂ ਨੂੰ ਗੰਭੀਰਤਾਂ ਨਾਲ ਪਾਲਣਾ  ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ•ਾਂ ਕਿਹਾ ਕਿ ਜ਼ਿਲ•ੇ ਨਾਲ ਸਬੰਧਤ ਕਰੋਨਾ ਵਾਇਰਸ ਪਾਜੀਟਿਵ ਮਰੀਜ ਹਰਭਜਨ ਸਿੰਘ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਪਹਿਚਾਣ ਕਰਕੇ ਜ਼ਰੂਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਕੈਬਨਿਟ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਵਾਲੇ ਲੋਕਾਂ ਦੀ ਵੀ ਲਿਸਟ ਤਿਆਰ ਕਰਵਾਈ ਜਾਵੇ, ਤਾਂ ਜੋ ਪਤਾ ਲਗਾਇਆ ਜਾ ਸਕੇ ਉਹ ਕਿਸ ਬਿਮਾਰੀ ਦਾ ਇਲਾਜ ਕਰਵਾ ਰਹੇ ਹਨ। ਉਨ•ਾਂ ਕਿਹਾ ਕਿ ਰਾਜ ਸਭਾ ਮੈਂਬਰ ਸ਼੍ਰੀਮਤੀ ਅੰਬਿਕਾ ਸੋਨੀ ਨੇ ਆਪਣੇ ਅਖਤਿਆਰੀ ਫੰਡ ਤੋਂ ਡੇਢ ਕਰੋੜ ਰੁਪਏ ਪੰਜਾਬ ਸਰਕਾਰ ਨੂੰ ਦੇਣ ਦੀ ਘੋਸ਼ਣਾ ਕੀਤੀ ਹੈ ਅਤੇ ਉਹ ਸੂਬੇ ਦੇ ਸਾਰੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨੂੰ ਅਪੀਲ ਕਰਦੇ ਹਨ ਕਿ ਉਹ ਵੀ ਆਪਣੇ ਅਖਤਿਆਰੀ ਫੰਡ ਵਿੱਚੋਂ ਸੂਬਾ ਸਰਕਾਰ ਨੂੰ ਡੇਢ-ਡੇਢ ਕਰੋੜ ਰੁਪਏ ਦੇਣ, ਤਾਂ ਜੋ ਸਾਰੇ ਜ਼ਿਲ•ਾ ਹਸਪਤਾਲਾਂ ਵਿੱਚ ਆਈ.ਸੀ.ਯੂ ਸੈਂਟਰ ਬਣਾਏ ਜਾ ਸਕਣ।
 ਕੈਬਨਿਟ ਮੰਤਰੀ ਸ਼੍ਰੀ ਸਿੱਧੂ ਨੇ ਜ਼ਿਲ•ਾ ਪ੍ਰਸ਼ਾਸ਼ਨ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਤੱਕ ਰਾਸ਼ਨ, ਦਵਾਈਆਂ ਦੀ ਹੋਮ ਡਿਲੀਵਰੀ ਸੁਚਾਰੂ ਢੰਗ ਨਾਲ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਜ਼ਰੂਰਤਮੰਦਾਂ ਤੱਕ ਫੂਡ ਪੈਕੇਟ ਅਤੇ ਦਵਾਈਆਂ ਵੀ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ•ਾਂ ਐਸ.ਐਸ.ਪੀ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਉਹ ਜ਼ਿਲ•ੇ ਦੇ ਸਾਰੇ ਥਾਣਾ ਇੰਚਾਰਜ ਨੂੰ ਨਿਰਦੇਸ਼ ਦੇਣ ਕਿ ਉਹ ਆਪਣੇ ਥਾਣਾ ਖੇਤਰ ਤਹਿਤ ਆਏ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕਰਕੇ ਵਿਦੇਸ਼ ਤੋਂ ਆਏ ਲੋਕਾਂ ਦੀ ਪਹਿਚਾਣ ਕਰਨ ਅਤੇ ਇਸ ਦੀ ਜਾਣਕਾਰੀ ਸਿਹਤ ਕੇਂਦਰ ਨੂੰ ਦੇਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਕੈਬਨਿਟ ਮੰਤਰੀ ਸਿੱਧੂ ਦੇ ਰਾਜਨੀਤਿਕ ਸਕੱਤਰ  ਹਰਕੇਸ਼ ਚੰਦ ਸ਼ਰਮਾ, ਸਿਵਲ ਸਰਜਨ ਡਾ. ਜਸਵੀਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਉਪਰੰਤ ਸਿਹਤ ਮੰਤਰੀ ਨੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨਾਲ ਧੰਨ ਗੁਰੂ ਰਾਮ ਦਾਸ ਸਾਹਿਬ ਜੀ ਲੰਗਰ ਸੇਵਾ ਸੋਸਾਇਟੀ ਪੁਰਹੀਰਾਂ ਦਾ ਦੌਰਾ ਕੀਤਾ ਅਤੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੁਆਰਾ ਸ਼ੁਰੂ ਕੀਤੀ ਗਈ ਲੰਗਰ ਸੇਵਾ ਨੂੰ ਨਿਭਾਉਂਦੇ ਹੋਏ ਇਹ ਸੋਸਾਇਟੀ ਇਸ ਮੁਸ਼ਕਿਲ ਦੀ ਘੜੀ ਵਿੱਚ ਲੱਖਾਂ ਲੋਕਾਂ ਤੱਕ ਲੰਗਰ ਦੀ ਸੇਵਾ ਕਰ ਰਹੀ ਹੈ, ਜੋ ਸ਼ਲਾਘਾਯੋਗ ਉਪਰਾਲਾ ਹੈ।


ਹਿੰਦੁਸਥਾਨ ਸਮਾਚਾਰ/ ਨਰਿੰਦਰ ਜੱਗਾ /ਕੁਸਮ 


 
Top