मनोरंजन

Blog single photo

'5ਵਾਂ ਖ਼ਾਲਸਾ ਕਾਲਜ ਯੂਥ ਫੈਸਟੀਵਲ 'ਤੇ ਖ਼ਾਲਸਾ ਕਾਲਜ ਦਾ ਹੀ 'ਓਵਰ ਆਲ ਟਰਾਫ਼ੀ' 'ਤੇ ਕਬਜ਼ਾ

21/02/2020

ਅੰਮ੍ਰਿਤਸਰ, 21 ਫਰਵਰੀ ( ਹਿ ਸ   )¸ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 20 ਫ਼ਰਵਰੀ ਤੋਂ ਸ਼ੁਰੂ ਹੋਏ 2 ਰੋਜ਼ਾ '5ਵਾਂ ਖ਼ਾਲਸਾ ਕਾਲਜਜ਼ ਯੂਥ ਫੈਸਟੀਵਲ-2020' ਅੱਜ ਆਪਣੇ ਮਿੱਠੇ ਪਲਾਂ ਦੀ ਸੁੰਗਧੀ ਬਿਖੇਰਦਿਆਂ ਹੋਇਆ ਯਾਦਗਾਰ ਹੋ ਨਿੱਬੜਿਆ। ਇਸ ਮੌਕੇ ਉਚੇਚੇ ਤੌਰ 'ਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਨ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕਰਨ ਲਈ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ  ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ‐ਨਾਲ ਅਜਿਹੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕੀਤਾ। ਉਨ•ਾਂ ਕਿਹਾ ਕਿ ਮੰਚ 'ਤੇ ਕੰਪੀਟੀਸ਼ਨ ਬੱਚਿਆਂ ਨੂੰ ਆਪਣੀ ਕਾਬਲੀਅਤ 'ਚ ਨਿਖਾਰ ਲਿਆਉਣ ਲਈ ਅਵਸਰ ਪ੍ਰਦਾਨ ਕਰਦੇ ਹਨ।

20 ਫਰਵਰੀ ਤੋਂ ਸ਼ੁਰੂ ਇਸ ਫੈਸਟੀਵਲ ਦੇ ਅੱਜ ਅਖ਼ੀਰਲੇ ਦਿਨ ਖ਼ਾਲਸਾ ਕਾਲਜ ਨੇ ਓਵਰ ਆਲ ਟਰਾਫ਼ੀ 'ਤੇ ਕਬਜ਼ਾ ਕਰਦਿਆਂ ਆਪਣਾ ਸਿੱਕਾ ਜਮਾਇਆ। ਜਦ ਕਿ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ ਫ਼ਸਟ ਰਨਰਅੱਪ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਸੈਕਿੰਡ ਰਨਰਅੱਪ ਰਿਹਾ। ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚਲ ਰਹੇ 13 ਕਾਲਜਾਂ ਤੋਂ ਸੈਂਕੜੇ ਵਿਦਿਆਰਥੀਆਂ ਨੇ ਫੈਸਟੀਵਲ 'ਚ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਨ•ਾਂ ਨੂੰ  ਛੀਨਾ ਨੇ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ।

2 ਰੋਜ਼ਾ ਫੈਸਟੀਵਲ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਗਾਇਨ, ਕਵੀਸ਼ਰੀ, ਗੀਤ-ਗਜ਼ਲ, ਫੋਕ ਸੋਗ, ਫੈਂਸੀ ਡਰੈੱਸ (ਪੰਜਾਬੀ ਪਹਿਰਾਵਾ), ਮਮਿਕਰੀ, ਮੋਨੋ ਐਕਟਿੰਗ, ਰੰਗੋਲੀ, ਮਹਿੰਦੀ, ਫੁਲਕਾਰੀ, ਡਿਬੇਟ, ਕੁਇਜ਼, ਪੇਟਿੰਗ, ਪੋਸਟਰ ਮੇਕਿੰਗ, ਕਾਰਟੂਨਿੰਗ, ਕਾਲਜ, ਕਲੇਅ ਮਾਡਲਿੰਗ ਅਤੇ ਸਕਿੱਟ ਦੀ ਪੇਸ਼ਕਾਰੀ ਦਿੱਤੀ ਅਤੇ ਅਖ਼ਰੀਲੇ ਦਿਨ ਭੰਗੜਾ, ਗਿੱਧਾ, ਰਿਜ਼ਨਲ ਡਾਂਸ ਅਤੇ ਐਕਸ਼ਨ ਸਾਂਗ ਆਦਿ 'ਚ ਵਿਦਿਆਰਥੀਆਂ ਆਪਣੇ ਕਲਾ ਦਾ ਮੁਜ਼ਾਹਰਾ ਕੀਤਾ। 2 ਰੋਜ਼ਾ ਪ੍ਰੋਗਰਾਮ ਦੌਰਾਨ ਅੱਜ ਜੱਜ ਸਾਹਿਬਾਨਾਂ ਦੀ ਭੂਮਿਕਾ ਡਾ. ਰਸ਼ਮੀ ਨੰਦਾ, ਜੋਬਨਪ੍ਰੀਤ ਕੌਰ, ਰਾਜਬੀਰ ਸਿੰਘ, ਡਾ. ਰਿੰਪੀ ਅਗਰਵਾਲ, ਹਰਜੀਤ ਸਿੰਘ ਆਦਿ ਵੱਲੋਂ ਨਿਭਾਈ ਗਈ।
 
ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕਿਹਾ ਕਿ ਮੁਕਾਬਲੇ ਬਹੁਤ ਹੀ ਦਿਲਚਸਪ ਸਨ ਕਿਉਂਕਿ ਸਮੂਹ ਖ਼ਾਲਸਾ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਆਪਣਾ ਸੰਪੂਰਨ ਹੁਨਰ ਦਾ ਮੁਜ਼ਾਹਰਾ ਕੀਤਾ ਹੈ, ਇਸ ਲਈ ਇਹ ਮੁਕਾਬਲਾ ਇਕ ਤਰ•ਾਂ ਨਾਲ ਚੈਂਪੀਅਨਸ ਦਾ ਮੁਕਾਬਲਾ ਬਣ ਕੇ ਰਹਿ ਗਿਆ ਹੈ। ਉਨ•ਾਂ ਮੈਨੇਜ਼ਮੈਂਟ ਦੁਆਰਾ ਹਰ ਸਾਲ ਉਲੀਕੇ ਗਏ 'ਯੂਥ ਫੈਸਟੀਵਲ' ਸਬੰਧੀ ਧੰਨਵਾਦ ਕੀਤਾ।

ਫੈਸਟੀਵਲ ਦੌਰਾਨ ਕੌਂਸਲ ਦੇ ਮੈਂਬਰ  ਦਵਿੰਦਰ ਸਿੰਘ ਛੀਨਾ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰ: ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਪ੍ਰਿੰ: ਨਾਨਕ ਸਿੰਘ, ਪ੍ਰਿੰ: ਡਾ. ਹਰਭਜਨ ਸਿੰਘ, ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਪ੍ਰਿੰ: ਕਮਲਜੀਤ ਕੌਰ, ਅਜੈਪਾਲ ਸਿੰਘ ਢਿੱਲੋਂ ਤੋਂ ਇਲਾਵਾ ਕਾਲਜਾਂ ਦਾ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।



ਹਿੰਦੁਸਥਾਨ ਸਮਾਚਾਰ / ਨਰਿੰਦਰ ਜੱਗਾ 


 
Top