क्षेत्रीय

Blog single photo

ਵਿਧਾਨਸਭਾ ਸਪੀਕਰ ਰਾਣਾ ਕੇਪੀ ਵੱਲੋਂ ਮਹਾਰਾਣਾ ਪ੍ਰਤਾਪ ਜੈਯੰਤੀ ਦੀ ਵਧਾਈ

08/05/2020

ਚੰਡੀਗੜ, 08 ਮਈ (ਹਿੰ.ਸ.)ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਮਹਾਰਾਣਾ ਪ੍ਰਤਾਪ ਜੈਯੰਤੀ ਦੀਆ ਸਭਨਾਂ ਨੂੰ ਹਾਰਦਿਕ ਸ਼ੁਭਕਾਮਨਾਵਾ ਦਿੱਤੀਆਂ ਹਨ। ਸ਼ੁੱਕਰਵਾਰ ਨੂੰ ਜਾਰੀ ਇੱਕ ਸੰਦੇਸ਼ ਵਿੱਚ ਉਨ੍ਰਾਂ ਕਿਹਾ ਕਿ ਮਹਾਰਾਣਾ ਪ੍ਰਤਾਪ ਇਕ ਰਾਸ਼ਟਰੀ ਨਾਇਕ ਹਨ। ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਮਹਾਰਾਣਾ ਪ੍ਰਤਾਪ ਨੇ ਕੇਵਲ ਇਕ ਵਰਗ ਦੇ ਲਈ ਹੀ ਨਹੀਂ ਬਲਕਿ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰੱਖਿਆ ਕਰਦੇ ਹੋਏ ਪੂਰੇ ਭਾਰਤ ਦੇਸ਼ ਦੀ ਅਗਵਾਈ ਕੀਤੀ ਸੀ ਅਤੇ ਗੁਲਾਮੀ ਦੇ ਵਿਰੋਧ ਵਿਚ ਅਜ਼ਾਦੀ ਦੀ ਪਹਿਲੀ ਲੜਾਈ ਇਸੇ ਮਹਾਨ ਯੋਧਾ ਨੇ ਸ਼ੁਰੂ ਕੀਤੀ ਸੀ।
ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਇਸ ਸਾਲ ਪੂਰੇ ਦੇਸ਼ ਵਿਚ ਕੋਰੋਨਾ ਮਹਾਂਮਾਰੀ ਕਾਰਨ ਲਾਕਡਾਊਨ ਹੋਣ ਕਰਕੇ ਮਹਾਰਾਣਾ ਪ੍ਰਤਾਪ ਜੈਯੰਤੀ 'ਤੇ ਕੋਈ ਪ੍ਰੋਗਰਾਮ ਨਹੀਂ ਕੀਤਾ ਜਾ ਰਿਹਾ ਹੈ ਪਰ ਉਨ੍ਹਾਂ ਅਪੀਲ ਕੀਤੀ ਕਿ ਮਹਾਰਾਣਾ ਪ੍ਰਤਾਪ ਦੇ ਜਨਮ ਦਿਹਾੜੇ ਮੌਕੇ ਆਪਣੇ ਘਰਾਂ 'ਚ ਰਾਤੀਂ 8 ਵਜੇ ਦੀਵੇ ਜਗਾ ਕੇ ਅਤੇ ਜੇਕਰ ਸੰਭਵ ਹੋਵੇ, ਮਹਾਰਾਣਾ ਪ੍ਰਤਾਪ ਦੀ ਤਸਵੀਰ ਉੱਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਇਹ ਜੈਯੰਤੀ ਮਨਾਈਏ ਅਤੇ ਭਾਰਤ ਦੇ ਇਸ ਮਹਾਨ ਪੁੱਤਰ ਨੂੰ ਨਿਮਰ ਸ਼ਰਧਾਂਜਲੀ ਭੇਟ ਕਰੀਏ।
 ਹਿੰਦੂਸਥਾਨ ਸਮਾਚਾਰ/ਸੰਜੀਵ/ ਨਰਿੰਦਰ ਜੱਗਾ 


 
Top