राष्ट्रीय

Blog single photo

ਸੰਗਰੂਰ ਪੁਲਿਸ ਵੱਲੋਂ 78 ਹਜ਼ਾਰ ਨਸ਼ੀਲੀ ਗੋਲੀਆਂ ਬਰਾਮਦ, ਮੁਲਜ਼ਮ ਫਰਾਰ

09/10/2019

ਸੰਗਰੂਰ ਪੁਲਿਸ ਵੱਲੋਂ 78 ਹਜ਼ਾਰ ਨਸ਼ੀਲੀ ਗੋਲੀਆਂ ਬਰਾਮਦ, ਮੁਲਜ਼ਮ ਫਰਾਰ 

ਚੰਡੀਗੜ੍ਹ,09 ਅਕਤੂਬਰ (ਹਿੰ.ਸ.)। ਪੰਜਾਬ ਦੇ ਸੰਗਰੂਰ ਦੀ ਥਾਣਾ ਲਹਿਰਾਗਾਗਾ ਪੁਲਿਸ ਨੇ ਨਸ਼ੇ ਖਿਲਾਫ ਸਖਤੀ ਦਿਖਾਉਂਦੇ ਹੋਏ ਭਾਰੀ ਮਾਤਰਾ ਵਿੱਚ ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਹਨ ਜਦਕਿ ਮੁਲਜ਼ਮ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ। ਥਾਣਾ ਮੁਖੀ ਸਤਨਾਮ ਸਿੰਘ ਨੇ ਦੱਸਿਆ ਕਿ ਥਾਣੇਦਾਰ ਬਿਕਰਮ ਸਿੰਘ ਅਤੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਪੁਲਿਸ ਟੀਮ ਦੇ ਨਾਲ ਬੱਸ ਅੱਡਾ ਗਦੜਿਆਣੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਇਸੇ ਦੌਰਾਨ ਕਿਸ਼ਨਗੜ• ਵਾਲੇ ਪਾਸੇ ਡਰੇਨ ਦੀ ਪਟੜੀ ਉੱਪਰ ਥੈਲਾ ਚੁੱਕੀ ਆ ਰਹੇ ਲਾਡੀ ਸਿੰਘ, ਕਰਮਾ ਸਿੰਘ ਅਤੇ ਅਮਰੀਕ ਸਿੰਘ ਵਾਸੀ ਹਰਿਆਉ ਨੂੰ ਸ਼ੱਕ ਦੇ ਆਧਾਰ 'ਤੇ ਰੋਕਕੇ ਜਦੋਂ ਤਲਾਸ਼ੀ ਲਈ ਤਾਂ 78 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਦਕਿ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਵਿੱਚ ਫਰਾਰ ਹੋ ਗਏ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ/ਸੰਜੀਵ/ਨਰਿੰਦਰ ਜੱਗਾ


 
Top