आर्थिक

Blog single photo

ਦੋ ਮਹੀਨਿਆਂ ਬਾਅਦ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਸ਼੍ਰੀਗੰਗਾਨਗਰ "ਚ ਪੈਟਰੋਲ 101 ਦੇ ਪਾਰ

04/05/2021



ਨਵੀਂ ਦਿੱਲੀ, 04 ਮਈ (ਹਿ.ਸ.)। ਰਾਜਨੀਤਿਕ ਉਥਲ-ਪੁਥਲ ਦੇ ਖਤਮ ਹੁੰਦਿਆਂ ਹੀ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਇਕ ਵਾਰ ਫਿਰ ਵਾਧਾ ਕੀਤਾ। ਪੈਟਰੋਲ ਦੀ ਕੀਮਤ ਵਿਚ 15 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਵਿਚ 18 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।

ਇਸ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿਚ ਪੈਟਰੋਲ 90.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 80.91 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਇਸ ਵਾਧੇ ਤੋਂ ਬਾਅਦ ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿਚ ਪੈਟਰੋਲ ਦੀ ਕੀਮਤ ਦੇਸ਼ ਵਿਚ ਸਭ ਤੋਂ ਜ਼ਿਆਦਾ 101.43 ਪੈਸੇ ਪ੍ਰਤੀ ਲੀਟਰ ਹੋ ਗਈ ਹੈ। ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ 18 ਦਿਨਾਂ ਬਾਅਦ ਤਬਦੀਲੀ ਕੀਤੀ ਗਈ ਹੈ।ਇਸ ਤੋਂ ਪਹਿਲਾਂ 15 ਅਪ੍ਰੈਲ ਨੂੰ ਪੈਟਰੋਲ ਅਤੇ ਡੀਜ਼ਲ ਦੀ ਆਖਰੀ ਵਾਰ ਕਟੌਤੀ ਕੀਤੀ ਗਈ ਸੀ।

ਤੁਹਾਨੂੰ ਦੱਸ ਦੇਈਏ ਕਿ ਡੀਜ਼ਲ ਅਤੇ ਪੈਟਰੋਲ ਦੀ ਕੀਮਤ ਵਿੱਚ ਇਹ ਵਾਧਾ 2 ਮਹੀਨਿਆਂ ਬਾਅਦ ਹੋਇਆ ਹੈ। ਇਸ ਤੋਂ ਪਹਿਲਾਂ 27 ਫਰਵਰੀ ਨੂੰ ਪੈਟਰੋਲ 24 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 17 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਸੀ। ਮਾਰਚ ਅਤੇ ਅਪ੍ਰੈਲ ਦੇ ਮਹੀਨਿਆਂ ਵਿੱਚ, ਪੈਟਰੋਲ ਡੀਜ਼ਲ ਦੀਆਂ ਕੀਮਤਾਂ ਜਾਂ ਤਾਂ ਸਥਿਰ ਰਹੀਆਂ ਜਾਂ ਕੱਟੌਤੀ ਕੀਤੀ ਗਈ ਸੀ। ਪੈਟਰੋਲ ਅਤੇ ਡੀਜ਼ਲ ਦੀ ਕੀਮਤ ਮਾਰਚ ਦੇ ਮਹੀਨੇ ਵਿਚ ਤਿੰਨ ਵਾਰ ਕਟੌਤੀ ਕੀਤੀ ਗਈ ਸੀ। 24 ਮਾਰਚ ਨੂੰ ਪੈਟਰੋਲ ਦੀ ਕੀਮਤ ਵਿਚ 18 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਵਿਚ 17 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਸੀ। 1 ਹਫ਼ਤੇ ਬਾਅਦ 25 ਮਾਰਚ ਨੂੰ ਪੈਟਰੋਲ 21 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਵਿਚ 20 ਪੈਸੇ ਪ੍ਰਤੀ ਲੀਟਰ ਦੀ ਕਮੀ ਆਈ। ਇਸੇ ਤਰ੍ਹਾਂ 30 ਮਾਰਚ ਨੂੰ ਪੈਟਰੋਲ ਦੀ ਕੀਮਤ ਵਿਚ 22 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਵਿਚ 23 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਸੀ। ਇਕ ਵਾਰ ਅਪ੍ਰੈਲ ਦੇ ਮਹੀਨੇ ਵਿਚ, 15 ਅਪ੍ਰੈਲ ਨੂੰ ਕੀਮਤ ਘਟਾ ਦਿੱਤੀ ਗਈ ਸੀ।

ਹਿੰਦੁਸਥਾਨ ਸਮਾਚਾਰ/ਯੋਗਿਤਾ/ਕੁਸੁਮ


 
Top