क्षेत्रीय

Blog single photo

ਕੋਰੋਨਾ ਵਾਇਰਸ ਤੋਂ ਪੂਰੀ ਤਰ੍ਹਾਂ ਠੀਕ ਹੋਣ 'ਤੇ ਪਿੰਡ ਜਵਾਹਰਪੁਰ ਦੇ 7 ਵਿਅਕਤੀਆਂ ਨੂੰ ਘਰ ਭੇਜਿਆ

09/05/2020

ਐਸ ਏ ਐਸ ਨਗਰ, 9 ਮਈ ( ਹਿ ਸ ):  
ਪਿੰਡ ਜਵਾਹਰਪੁਰ ਅਤੇ ਇਸ ਦੇ ਆਸ ਪਾਸ ਦੇ ਖੇਤਰ ਸ਼ਕਤੀਨਗਰ ਦੇ ਅੱਜ 8 ਵਿਅਕਤੀ ਕੋਰੋਨਾ ਵਾਇਰਸ ਤੋਂ ਪੂਰੀ ਤਰ੍ਹਾਂ ਠੀਕ ਹੋਣ ‘ਤੇ ਘਰ ਵਰਤੇ ਅਤੇ ਕੁਆਰੰਟੀਨ ਅਵਧੀ ਤੋਂ ਲੰਘ ਰਹੇ ਹਨ। ਇਹ ਪ੍ਰਗਟਾਵਾ ਅੱਜ ਇਥੇ ਡਿਪਟੀ ਕਮਿਸ਼ਨਰ  ਗਿਰੀਸ਼ ਦਿਆਲਨ ਨੇ ਕੀਤਾ।
ਇਨ੍ਹਾਂ 8 ਵਿਅਕਤੀਆਂ ਵਿਚੋਂ 7 ਪਿੰਡ ਜਵਾਹਰਪੁਰ ਨਾਲ ਸਬੰਧਤ ਹਨ ਜਦਕਿ ਇਕ ਸ਼ਕਤੀ ਨਗਰ ਦਾ ਰਹਿਣ ਵਾਲਾ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਪਹਿਲਾਂ ਬਨੂੜ ਦੇ ਗਿਆਨ ਸਾਗਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਠੀਕ ਹੋਣ ‘ਤੇ ਉਨ੍ਹਾਂ ਨੂੰ ਸਾਵਧਾਨੀ ਦੇ ਉਪਾਅ ਵਜੋਂ ਡੇਰਾਬਸੀ ਦੇ ਨਿਰੰਕਾਰੀ ਭਵਨ ਵਿੱਚ ਭੇਜ ਦਿੱਤਾ ਗਿਆ ਸੀ। ਅੱਜ ਨਿਰੰਕਾਰੀ ਭਵਨ ਵਿਖੇ 14 ਦਿਨ ਠਹਿਰਨ ਤੋਂ ਬਾਅਦ ਅੱਜ ਉਨ੍ਹਾਂ ਨੂੰ ਵਾਪਸ ਘਰ ਭੇਜ ਦਿੱਤਾ ਗਿਆ।


 ਹਿੰਦੁਸਥਾਨ ਸਮਾਚਾਰ / ਨਰਿੰਦਰ ਜੱਗਾ / ਕੁਸਮ


 
Top