राष्ट्रीय

Blog single photo

ਫੌਜ ਵੱਲੋਂ ਵੀਰ ਨਾਰੀਆਂ ਅਤੇ ਵਿਧਵਾਵਾਂ ਦਾ ਸਨਮਾਨ

23/02/2020

ਲੁਧਿਆਣਾ, 23 ਫਰਵਰੀ (ਹਿ ਸ )-ਭਾਰਤੀ ਫੌਜ ਦੀ ਵਾਜਰਾ ਏਅਰ ਡਿਫੈਂਸ ਬ੍ਰਿਗੇਡ ਵੱਲੋਂ ਵੀਰ ਨਾਰੀਆਂ ਅਤੇ ਵਿਧਵਾਵਾਂ ਨਾਲ ਵਿਸ਼ੇਸ਼ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਸਾਲਾਨਾ ਸਮਾਗਮ ਦਾ ਮਕਸਦ ਵੀਰ ਨਾਰੀਆਂ ਅਤੇ ਵਿਧਵਾਵਾਂ ਦੀਆਂ ਪੈਨਸ਼ਨਾਂ, ਲਾਭਾਂ ਅਤੇ ਹੋਰ ਕੰਮਾਂ ਸੰਬੰਧੀ ਸਮੱਸਿਆਵਾਂ ਨੂੰ ਸੁਣਨਾ ਅਤੇ ਦੂਰ ਕਰਨਾ ਸੀ। ਇਸ ਮੌਕੇ ਵਾਜਰਾ ਕਾਰਪਸ ਆਰਮੀ ਵਾਈਵਜ਼ ਵੈੱਲਫੇਅਰ ਐਸੋਸੀਏਸ਼ਨ ਦੇ ਜ਼ੋਨਲ ਪ੍ਰਧਾਨ ਸ੍ਰੀਮਤੀ ਨੰਦਿਨੀ ਸ਼ਰਮਾ ਮੁੱਖ ਮਹਿਮਾਨ ਵਜੋਂ ਪਹੁੰਚੇ।
ਆਪਣੇ ਸੰਬੋਧਨ ਦੌਰਾਨ ਲੁਧਿਆਣਾ ਮਿਲਟਰੀ ਸਟੇਸ਼ਨ ਦੇ ਸਟੇਸ਼ਨ ਕਮਾਂਡਰ ਬ੍ਰਿਗੇਡੀਅਰ ਮਨੀਸ਼ ਅਰੋੜਾ ਨੇ ਕਿਹਾ ਕਿ ਇਸ ਸਮਾਗਮ ਦਾ ਮਕਸਦ ਜਿੱਥੇ ਸ਼ਹੀਦ ਫੌਜੀਆਂ ਨੂੰ ਯਾਦ ਕਰਨਾ ਹੈ, ਉਥੇ ਸ਼ਹੀਦ ਫੌਜੀਆਂ ਦੀਆਂ ਵਿਧਵਾਵਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ 'ਤੇ ਹੱਲ ਕਰਨਾ ਵੀ ਹੈ।
ਇਸ ਮੌਕੇ ਵੀਰ ਨਾਰੀਆਂ ਦੀ ਸਿਹਤ ਜਾਂਚ ਲਈ ਮੈਡੀਕਲ ਕੈਂਪ ਦਾ ਵੀ ਆਯੋਜਨ ਕੀਤਾ ਗਿਆ। ਇਸ ਤੋਂ ਇਲਾਵਾ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦੀ ਵੀ ਜਾਣਕਾਰੀ ਦਿੱਤੀ ਗਈ। ਸਮਾਗਮ ਦੌਰਾਨ 900 ਤੋਂ ਵਧੇਰੇ ਲੋਕਾਂ ਨੇ ਭਾਗ ਲਿਆ, ਜਿਨ•ਾਂ ਵਿੱਚ 640 ਵੀਰ ਨਾਰੀਆਂ, ਵਿਧਵਾਵਾਂ ਅਤੇ ਉਨ•ਾਂ ਦੇ ਪਰਿਵਾਰਕ ਮੈਂਬਰ ਸ਼ਾਮਿਲ ਸਨ। ਸਮਾਗਮ ਦੌਰਾਨ ਫੌਜ ਦੇ ਅਧਿਕਾਰੀਆਂ ਤੋਂ ਇਲਾਵਾ ਪ੍ਰਸਾਸ਼ਨਿਕ ਅਧਿਕਾਰੀਆਂ ਨੇ ਵੀ ਹਿੱਸਾ ਲਿਆ ਅਤੇ ਵੀਰ ਨਾਰੀਆਂ ਅਤੇ ਵਿਧਵਾਵਾਂ ਨਾਲ ਸੰਬੰਧਤ ਮਾਮਲੇ ਤਰਜੀਹ ਨਾਲ ਨਿਬੇੜਨ ਦਾ ਭਰੋਸਾ ਦਿੱਤਾ।
ਇਸ ਮੌਕੇ ਲੋੜਵੰਦਾਂ ਨੂੰ ਮੁੱਫ਼ਤ ਦਵਾਈਆਂ, ਵੀਲ• ਚੇਅਰ, ਸੁਣਨ ਵਾਲੀਆਂ ਮਸ਼ੀਨਾਂ ਅਤੇ ਹੋਰ ਸਹਾਇਕ ਸਮੱਗਰੀ ਦੀ ਵੰਡ ਕੀਤੀ ਗਈ। ਇਸ ਮੌਕੇ ਵਾਜਰਾ ਆਰਮੀ ਸਕੂਲ, ਬੀ. ਸੀ. ਐੱਮ. ਸਕੂਲ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਫੌਜ ਦੇ ਬੈਂਡ ਵੱਲੋਂ ਵੀ ਮਨਮੋਹਨ ਧੁੰਨਾਂ ਵਜਾਈਆਂ ਗਈਆਂ।
ਹਿੰਦੁਸਥਾਨ ਸਮਾਚਾਰ / ਕੇ ਕੋਹਲੀ /ਨਰਿੰਦਰ ਜੱਗਾ 


 
Top