राज्य

Blog single photo

ਢੀਂਡਸਾ ਤੇ ਬ੍ਰਹਮਪੁਰਾ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਐਲਾਨ ਕਰਨ ਦੀ ਸੰਭਾਵਨਾ.....

02/05/2021

02/05/2021


ਨਵਜੋਤ ਸਿੱਧੂ ਕੱਲ ਛੱਡਣਗੇ ਕਾਂਗਰਸ , ਟਕਸਾਲੀਆਂ ਦਾ ਦਾਅਵਾ 

ਚੰਡੀਗੜ੍ਹ 2 ਮਈ  ( ਹਿ ਸ  ) : ਸੀਨੀਅਰ ਅਕਾਲੀ-ਟਕਸਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ  ਸੁਖਦੇਵ ਸਿੰਘ ਢੀਂਡਸਾ, ਵਲੋਂ ਆਪੋ-ਆਪਣੇ ਰਾਜਨੀਤਕ ਦਲਾਂ ਨੂੰ ਭੰਗ ਕਰਨ ਮਗਰੋਂ, ਹੁਣ ਭਲਕੇ 3 ਮਈ ਦਿਨ ਸੋਮਵਾਰ ਨੂੰ ਇੱਕ ਨਵੀਂ ਰਾਜਨੀਤਕ ਪਾਰਟੀ ਦਾ ਐਲਾਨ ਕਰਨ ਦੀ ਸੰਭਾਵਨਾ ਹੈ। 

 ਇੱਕ  ਬਿਆਨ 'ਚ ਸੀਨੀਅਰ ਅਕਾਲੀ-ਟਕਸਾਲੀ ਆਗੂ  ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਦੋਵੇਂ ਨੇਤਾ ਸੋਮਵਾਰ ਨੂੰ ਇਕ ਨਵੀਂ ਰਾਜਨੀਤਿਕ ਪਾਰਟੀ ਦਾ ਐਲਾਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੋਹਾਂ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਬਾਦਲਾਂ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਲਈ ਇਹ ਇੱਕ ਸਲਾਹੁਣਯੋਗ ਕਦਮ ਹੈ ਜੋ ਦਹਾਕਿਆਂ ਤੋਂ ਰਾਜ ਕਰ ਰਹੀਆਂ ਹਨ ਅਤੇ ਇਹ ਪੰਜਾਬ ਨੂੰ ਤਬਾਹ ਕਰ ਰਹੇ ਹਨ।

ਇਸ ਨਵੀਂ ਰਾਜਨੀਤਿਕ ਪਾਰਟੀ ਵਿਚ  ਨਵਜੋਤ ਸਿੰਘ ਸਿੱਧੂ, ਸੁਖਪਾਲ ਸਿੰਘ ਖਹਿਰਾ, ਬੈਂਸ ਭਰਾਵਾਂ, ਪ੍ਰਗਟ ਸਿੰਘ ਅਤੇ ਧਰਮਵੀਰ ਗਾਂਧੀ ਵਰਗੇ ਕੁੱਝ ਹੋਰ ਸੀਨੀਅਰ ਨੇਤਾਵਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

 ਮੁਹੰਮਦ ਨੇ  ਕਿਹਾ ਕਿ ਦੋਵੇਂ ਸੀਨੀਅਰ ਨੇਤਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ੍ਰ. ਸੁਖਦੇਵ ਸਿੰਘ ਢੀਂਡਸਾ ਸਿਧਾਂਤਕ ਤੌਰ 'ਤੇ ਨਵੀਂ ਰਾਜਨੀਤਿਕ ਪਾਰਟੀ ਬਣਾਉਣ ਲਈ ਸਹਿਮਤ ਹੋ ਗਏ ਹਨ ਅਤੇ ਪੰਜਾਬ ਦੇ ਲੋਕਾਂ ਵਿਚ ਵੀ ਇਸ ਗੱਲ ਦਾ ਭਾਰੀ ਉਤਸ਼ਾਹ ਹੈ। ਲੋਕ ਹੁਣ ਬਾਦਲਾਂ ਅਤੇ ਕਾਂਗਰਸ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ ਅਤੇ ਇਹ ਫ਼ੈਸਲਾ ਸੂਬੇ ਦੇ ਹਿੱਤ ਵਿੱਚ ਹੋਵੇਗਾ। ਇਸ ਦਲ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ), ਆਮ ਆਦਮੀ ਪਾਰਟੀ (ਆਪ) ’ਅਤੇ ਹੋਰ ਹਮਖ਼ਿਆਲ ਸੋਚ ਰੱਖਣ ਵਾਲੀਆਂ ਪਾਰਟੀਆਂ ਦੇ ਸਾਰੇ ਆਗੂ ਸਾਂਝੇ ਪਲੇਟਫਾਰਮ ਤੇ ਆਉਣਗੇ ਅਤੇ ਇੱਕ ਨਵਾਂ ਸਿਆਸੀ ਫਰੰਟ ਤਿਆਰ ਕਰਨਗੇ ਜੋ ਦੇ ਲੋਕਾਂ ਦੀ ਸੇਵਾ ਕਰੇਗਾ।


ਇਹਨਾਂ ਦੋਹਾਂ ਅਕਾਲੀ ਨੇਤਾਵਾਂ ਵਲੋਂ ਕਾਂਗਰਸ ਵਿਚ ਤਾਜ਼ਾ ਘਟਨਾਕ੍ਰਮ ਬਾਰੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਜੋ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਸ਼ਬਦੀ ਜੰਗ ਚਲ ਰਹੀ ਹੈ। ਹਾਈ ਕੋਰਟ ਵੱਲੋਂ ਬਹਿਬਲ ਅਤੇ ਕੋਟਕਪੂਰਾ ਗੋਲੀਬਾਰੀ ਅਤੇ ਬੇਅਦਬੀ ਘਟਨਾਵਾਂ ਦੀ ਜਾਂਚ ਕਰ ਰਹੀ ਐਸਆਈਟੀ ਨੂੰ ਰੱਦ ਕਰਨ ਤੋਂ ਬਾਅਦ, ਨਵਜੋਤ ਸਿੰਘ ਸਿੱਧੂ ਨੇ ਲੋਕਾਂ ਨੂੰ ਇਨਸਾਫ਼ ਨਾ ਮਿਲਣ ਕਾਰਨ ਮੁੱਖ ਮੰਤਰੀ‘ ਕੈਪਟਨ ਅਮਰਿੰਦਰ ਸਿੰਘ 'ਤੇ ਕੲੀ ਵਾਰ ਸ਼ਬਦਾਂ ਦੇ ਵਾਰ ਕਰ ਰਹੇ ਹਨ ਅਤੇ ਜੇ ਇਹ ਨਵਾਂ ਸਿਆਸੀ ਫਰੰਟ ਇਹਨਾਂ ਦਿੱਗਜ਼ ਟਕਸਾਲੀ ਨੇਤਾਵਾਂ ਦੀ ਅਗਵਾਈ ਵਿਚ ਸਫ਼ਲ ਹੋ ਜਾਂਦਾ ਹੈ ਤਾਂ ਇਹ ਫ਼ਰਵਰੀ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਰਾਜਨੀਤਿਕ ਸਮੀਕਰਣਾਂ ਨੂੰ ਬਦਲ ਸਕਦੇ ਹਨ।

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ੍ਰ. ਸੁਖਦੇਵ ਸਿੰਘ ਢੀਂਡਸਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਣੇ ਸਾਰੇ ਟੀਐਮਸੀ ਵਰਕਰਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਨੇ ਰਵਾਇਤੀ ਪਾਰਟੀਆਂ ਖਿਲਾਫ਼ ਸੂਬਾ ਚੋਣਾਂ ਜਿੱਤੀਆਂ ਅਤੇ ਉਨ੍ਹਾਂ ਕਿਹਾ ਕਿ ਧਰਮ ਅਤੇ ਫ਼ਿਰਕਾਪ੍ਰਸਤੀ ਦੀ ਆੜ ਹੇਠ ਰਾਜਨੀਤੀ ਕਰਨ ਵਾਲੇ ਲੋਕਾਂ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ੍ਰ.ਸੁਖਦੇਵ ਸਿੰਘ ਢੀਂਡਸਾ ਦੋਹਾਂ ਨੇ ਸਾਂਝੇ ਤੌਰ ਤੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਵੀ ਅਜਿਹੀ ਰਾਜਨੀਤਕ ਪਾਰਟੀਆਂ ਨੂੰ ਸਬਕ ਸਿਖਾਉਣ ਲਈ ਤਿਆਰ ਹਨ ਅਤੇ ਇਸ ਤਰ੍ਹਾਂ ਦੀ ਪਾਰਟੀਆਂ ਦਾ ਪੰਜਾਬ ਵਿੱਚ ਦਾਖ਼ਲਾ ਪੂਰੀ ਤਰ੍ਹਾਂ ਨਾਲ ਬੰਦ ਹੈ ਜੋ ਫਿਰਕਾਪ੍ਰਸਤੀ ਆੜ ਘਟੀਆ ਰਾਜਨੀਤੀ ਕਰਦੇ ਹਨ। ਇਸ ਤੋਂ ਇਲਾਵਾ ਜਿਹੜੇ ਲੋਕ 10 ਸਾਲਾਂ ਤੋਂ ਭਾਜਪਾ ਗੱਠਜੋੜ ਵਿਚ ਰਹੇ ਹਨ, ਜਿੰਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ, ਉਨ੍ਹਾਂ ਨੂੰ ਵੀ ਨੱਥ ਪਾ ਦਿੱਤੀ ਜਾਣੀ ਚਾਹੀਦਾ ਹੈ।
ਹਿੰਦੁਸਥਾਨ ਸਮਾਚਾਰ / ਨਰਿੰਦਰ ਜੱਗਾ / ਸੰਜੀਵ 


 
Top