ट्रेंडिंग

Blog single photo

9 ਨਵੰਬਰ ਨੂੰ ਗੁਰਦਾਸਪੁਰ, ਕਪੂਰਥਲਾ 'ਤੇ ਅੰਮ੍ਰਿਤਸਰ 'ਚ ਛੁੱਟੀ ਦਾ ਐਲਾਨ

08/11/2019

ਚੰਡੀਗੜ,08 ਨਵੰਬਰ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਨੇ 9 ਨਵੰਬਰ (ਸ਼ਨੀਵਾਰ) ਨੂੰ ਤਿੰਨ ਜ਼ਿਲਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 9 ਨਵੰਬਰ ਨੂੰ ਜ਼ਿਲਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ। 

ਹਿੰਦੂਸਥਾਨ ਸਮਾਚਾਰ/ਸੰਜੀਵ/ਕੁਸੁਮ


 
Top