क्षेत्रीय

Blog single photo

ਸ਼ਹੀਦ ਸੁਖਦੇਵ ਦੇ ਜਨਮ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ ਦਾ ਆਯੋਜਨ

15/05/2020

ਲੁਧਿਆਣਾ, 15 ਮਈ ( ਹਿ ਸ )-ਮਹਾਨ ਸ਼ਹੀਦ ਸੁਖਦੇਵ ਜੀ ਦੇ ਜਨਮ ਦਿਵਸ 'ਤੇ ਰਾਜ ਪੱਧਰੀ ਸਮਾਗਮ ਅੱਜ ਸਥਾਨਕ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ  ਪ੍ਰਦੀਪ ਕੁਮਾਰ ਅਗਰਵਾਲ ਨੇ ਹਾਜ਼ਰੀ ਭਰੀ। ਇਸ ਮੌਕੇ ਸੰਖੇਪ ਸਮਾਗਮ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਅਗਰਵਾਲ ਨੇ ਕਿਹਾ ਹੈ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾਂ ਜੀਵਤ ਰੱਖਣਾ ਅਤੇ ਆਉਣ ਵਾਲੀਆਂ ਪੀੜ•ੀਆਂ ਨੂੰ ਜਾਣੂ ਕਰਾਉਣਾ ਸਾਡਾ ਹਰੇਕ ਦੇਸ਼ ਵਾਸੀ ਦਾ ਫਰਜ਼ ਬਣਦਾ ਹੈ।
ਸ਼ਹੀਦ ਦੀ ਤਸਵੀਰ ਨੂੰ ਫੁੱਲ ਮਾਲਾਵਾਂ ਭੇਂਟ ਕਰਨ ਉਪਰੰਤ  ਅਗਰਵਾਲ ਨੇ ਕਿਹਾ ਕਿ ਸ਼ਹੀਦ ਸੁਖਦੇਵ ਜੀ ਇੱਕ ਮਹਾਨ ਕ੍ਰਾਂਤੀਕਾਰੀ ਸਨ, ਜਿਨ•ਾਂ ਨੇ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਜ਼ਾਦੀ ਸੰਘਰਸ਼ ਵਿੱਚ ਅਹਿਮ ਰੋਲ ਅਦਾ ਕੀਤਾ। ਸ਼ਹੀਦ ਸੁਖਦੇਵ ਜੀ ਦੇਸ਼ ਦੇ ਉਨ•ਾਂ ਮਹਾਨ ਯੋਧਿਆਂ ਵਿੱਚ ਇੱਕ ਸੀ, ਜਿਨ•ਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਉਨ•ਾਂ ਆਪਣੇ ਬਚਪਨ ਤੋਂ ਹੀ ਅੰਗਰੇਜ਼ ਹਾਕਮਾਂ ਵੱਲੋਂ ਭਾਰਤੀਆਂ 'ਤੇ ਕੀਤੇ ਜਾਂਦੇ ਜੁਲਮਾਂ ਨੂੰ ਅੱਖੀਂ ਦੇਖਿਆ ਸੀ, ਜਿਸ ਕਾਰਨ ਉਹ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ ਅਤੇ ਦੇਸ਼ ਨੂੰ ਅੰਗਰੇਜ਼ੀ ਸਾਮਰਾਜ ਤੋਂ ਮੁਕਤ ਕਰਵਾਉਣ ਦਾ ਪ੍ਰਣ ਲਿਆ।
ਉਨ•ਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਇਸ ਬਾਰੇ ਜਾਣੂ ਕਰਾਉਣ ਦੇ ਮਕਸਦ ਨਾਲ ਹੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੁਖਦੇਵ ਜੀ ਸਮੇਤ ਉਨ•ਾਂ ਸਾਰੇ ਸ਼ਹੀਦਾਂ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਕਰਵਾਏ ਜਾਂਦੇ ਹਨ, ਜਿਨ•ਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।  ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚੋਂ ਸਮਾਜਿਕ ਕੁਰੀਤੀਆਂ ਨੂੰ ਬਾਹਰ ਕੱਢ ਸੁੱਟਣ ਲਈ ਅੱਗੇ ਆਉਣ, ਜੋ ਕਿ ਦੇਸ਼ ਲਈ ਸ਼ਹੀਦ ਹੋਣ ਵਾਲਿਆਂ ਲਈ ਸੱਚੀ ਸ਼ਰਧਾਂਜਲੀ ਹੋਵੇਗੀ।
ਇਸ ਮੌਕੇ  ਇਕਬਾਲ ਸਿੰਘ ਸੰਧੂ, ਸ੍ਰੀਮਤੀ ਨੀਰੂ ਕਤਿਆਲ ਗੁਪਤਾ,  ਜਸਪਾਲ ਸਿੰਘ ਗਿੱਲ (ਤਿੰਨੇ ਵਧੀਕ ਡਿਪਟੀ ਕਮਿਸ਼ਨਰ), ਵੀ. ਕੇ. ਬਾਂਸਲ ਸਹਾਇਕ ਕਮਿਸ਼ਨਰ (ਜ), ਮਿਸ ਪਰਲੀਨ ਕੌਰ ਅੰਡਰ ਟ੍ਰੇਨਿੰਗ ਪੀ. ਸੀ. ਐੱਸ., ਜ਼ਿਲ•ਾ ਲੋਕ ਸੰਪਰਕ ਅਫ਼ਸਰ  ਪ੍ਰਭਦੀਪ ਸਿੰਘ ਨੱਥੋਵਾਲ ਅਤੇ ਹੋਰ ਹਾਜ਼ਰ ਸਨ।

 ਹਿੰਦੁਸਥਾਨ ਸਮਾਚਾਰ / ਕੇ ਕੋਹਲੀ / ਨਰਿੰਦਰ ਜੱਗਾ


 
Top