क्षेत्रीय

Blog single photo

ਸਿਹਤ ਮੰਤਰੀ ਦਾ ਦਾਅਵਾ ,ਕੋਰੋਨਾ ਵਿਰੁੱਧ ਪੀ.ਪੀ.ਈ.ਕਿੱਟਾਂ, ਮਾਸਕ, ਮੈਡੀਕਲ ਯੰਤਰ ਆਦਿ ਦੇ ਸਾਰੇ ਲੋੜੀਦੇ ਪ੍ਰਬੰਧ ਮੋਜੂਦ

06/05/2020

-ਡਾਕਟਰ ਦੂਜੇ ਰੋਗ ਦੇ ਮਰੀਜਾਂ ਦਾ ਵੀ ਖਿਆਲ ਰੱਖਣ 


ਗੁਰਦਾਸਪੁਰ, 6 ਮਈ (  ਹਿ ਸ     )  ਬਲਬੀਰ ਸਿੰਘ ਸਿੱਧੂ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ , ਪੰਜਾਬ ਦੀ ਪ੍ਰਧਾਨਗੀ ਹੇਠ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਕੋਵਿਡ-19 ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ  ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਰਮਨ ਬਹਿਲ ਚੇਅਰਮੈਨ ਐਸ.ਐਸ.ਬੋਰਡ ਪੰਜਾਬ,  ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਸਵਰਨਦੀਪ ਸਿੰਘ ਐਸ.ਐਸ.ਪੀ, ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਤੇ ਹਰਕੇਸ਼ ਚੰਦ ਸ਼ਰਮਾ ਰਾਜਨੀਤਿਕ ਸੈਕਟਰੀ ਵੀ ਮੋਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ  ਸਿੱਧੂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਵਿਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਲਈ ਵਿਸ਼ੇਸ ਯਤਨ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵਲੋਂ ਪਹਿਲੇ ਗੇੜ ਵਿਚ ਪ੍ਰਵਾਸੀ ਮਜ਼ਦੂਰਾਂ ਨੂੰ ਉਨ•ਾਂ ਦੇ ਸੂਬਿਆਂ 'ਚ ਭੇਜਣ ਲਈ ਭਾਰਤੀ ਰੇਲਵੇ ਦੁਆਰਾ ਤੈਅ ਰੇਲ ਆਵਾਜਾਈ ਦੀ ਲਾਗਤ ਦੇ ਆਪਣੇ ਹਿੱਸੇ ਵਜੋਂ 35 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ ਤੇ ਜਲਦ ਉਨਾਂ ਦੀ ਘਰ ਵਾਪਸੀ ਹੋ ਰਹੀ ਹੈ। 

ਇਕ ਸਵਾਲ ਦੇ ਜਵਾਬ ਵਿਚ  ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਤਖਤ ਸ੍ਰੀ ਹਜੂਰ ਸਾਹਿਬ, ਨਾਂਦੇੜ ਤੋ ਪਰਤੇ ਸਾਰੇ ਸ਼ਰਧਾਲੂਆਂ ਨੂੰ ਬਹੁਤ ਵਧੀਆ ਤਰੀਕੇ ਨਾਲ ਠਹਿਰਾਉਣ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਜਿਨਾਂ ਸ਼ਰਧਾਲੂਆਂ ਦੀ ਰਿਪੋਰਟ ਕੋਰੋਨਾ ਪੋਜ਼ਟਿਵ ਆਈ ਹੈ , ਉਨਾਂ ਨੂੰ ਹਸਪਤਾਲਾਂ ਦੇ ਆਈਸ਼ੋਲੇਸ਼ਨ ਵਾਰਡਾਂ ਵਿਚ ਰੱਖਿਆ ਗਿਆ ਤੇ ਸਿਹਤ ਵਿਭਾਗ ਵਲੋਂ ਇਲਾਜ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਅੱਜ ਸ਼ਾਮ ਤਕ ਸਾਰੀ ਸੰਗਤ ਦੇ ਕੋਰੋਨਾ ਵਾਇਰਸ ਬਿਮਾਰੀ ਦੀ ਸੈਂਪਲਿੰਗ ਹੋ ਜਾਵੇਗੀ। ਉਨਾਂ ਅੱਗੇ ਕਿਹਾ ਕਿ ਜੋ ਸ਼ਰਧਾਲੂਆਂ ਵੱਖ-ਵੱਖ ਜ਼ਿਲਿ•ਆਂ ਵਿਚ ਬਣੇ ਏਕਾਂਤਵਾਸ ਕੇਂਦਰਾਂ ਵਿਚ ਠਹਿਰਾਏ ਗਏ ਹਨ ਉਨਾਂ ਦੇ ਰਹਿਣ ਅਤੇ ਖਾਣੀ ਪੀਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।  ਇਸੇ ਤਰਾਂ ਬਾਹਰਲੇ ਸੂਬਿਆਂ ਤੋਂ ਪੰਜਾਬ ਪੁਹੰਚੀ ਤਿੰਨ ਹਜ਼ਾਰ ਦੇ ਕਰੀਬ ਲੇਬਰ ਦੀ ਵੀ ਸੈਂਪਲਿੰਗ ਕੀਤੀ ਜਾ ਰਹੀ ਹੈ ਤੇ ਇਨਾਂ ਵਿਚੋਂ ਦੋ-ਤਿੰਨ ਫੀਸਦ ਹੀ ਪੋਜ਼ਟਿਵ ਰਿਪੋਰਟ ਸਾਹਮਣੇ ਆਈ ਹੈ ਤੇ ਕੋਟਾ ਤੋਂ ਆਏ ਵਿਦਿਆਰਥੀਆਂ ਵਿਚ ਨਾ ਮਾਤਰ ਪੋਜ਼ਟਿਵ ਕੇਸ ਵੇਖਣ ਨੂੰ ਮਿਲੇ ਹਨ। ਪਰ ਨਾਲ ਹੀ ਉਨਾਂ ਕਿਹਾ ਕਿ ਸਾਰਿਆਂ ਦੀ ਸੈਂਪਲਿੰਗ ਕਰਨ ਤੋਂ ਇਲਾਵਾ ਸਾਰਿਆਂ ਨੂੰ ਏਕਾਂਤਵਾਸ ਕੇਂਦਰਾਂ ਵਿਚ ਰੱਖਿਆ ਜਾਵੇਗਾ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਤਹਿਤ ਅਲਗੇਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਮੰਤਰੀ  ਨੇ ਅੱਗੇ ਕਿਹਾ ਕਿ ਹਸਪਤਾਲਾਂ ਵਿਚ ਮਰੀਜਾਂ ਦੇ ਇਲਾਜ ਕਰ ਰਹੇ ਮੈਡੀਕਲ ਸਟਾਫ ਲਈ ਲੋੜੀਦੀਆਂ ਸਾਰੀਆਂ ਸਹੂਲਤਾਂ, ਜਿਨਾਂ ਵਿਚ  ਪੀ.ਪੀ.ਈ.ਕਿੱਟਾਂ, ਮਾਸਕ, ਮੈਡੀਕਲ ਯੰਤਰ ਆਦਿ ਦੇ ਸਾਰੇ ਲੋੜੀਦੇ ਪ੍ਰਬੰਧ ਮੋਜੂਦ ਹਨ ਅਤੇ ਜਿਥੇ ਵੀ ਹੋਰ ਮੈਡੀਕਲ ਸਹੂਲਤਾਂ ਦੀ ਲੋੜ ਪੈਂਦੀ ਹੈ ਓਥੇ ਜਰੂਰਤ ਮੁਤਾਬਿਕ ਲੋੜ ਪੂਰੀ ਕੀਤੀ ਜਾ ਰਹੀ ਹੈ।  ਸ. ਸਿੱਧੂ ਨੇ ਅੱਗੇ ਦੱਸਿਆ ਕਿ ਅੱਜ ਉਨਾਂ ਵਲੋਂ ਵੱਖ-ਵੱਖ ਜ਼ਿਲਿਆਂ ਦਾ ਦੋਰਾ ਕੀਤਾ ਗਿਆ ਤੇ ਗੁਰਦਾਸਪੁਰ ਆਉਣ ਦਾ ਮਕਸਦ ਵੀ ਇਹੀ ਹੈ ਕਿ ਕੋਵਿਡ-19 ਦੀ ਰੋਕਥਾਮ ਨੂੰ ਲੈ ਕੇ ਜਿਲਾ ਪ੍ਰਸ਼ਾਸਨ ਵਲੋਂ ਕੀ ਪ੍ਰਬੰਧ ਕੀਤੇ ਗਏ ਹਨ ਅਤੇ ਸਿਹਤ ਵਿਭਾਗ ਵਲੋਂ ਕੋਵਿਡ-19 ਦੀ ਰੋਕਥਾਮ ਲਈ ਕੀ ਕਦਮ ਉਠਾਏ ਜਾ ਰਹੇ ਹਨ , ਦੀ  ਸਮੀਖਿਆ ਕੀਤੀ ਗਈ ਹੈ। ਉਨਾਂ ਦੱਸਿਆ ਕਿ ਉਹ ਜ਼ਿਲ•ਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਕੋਵਿੰਡ-19 ਦੀ ਰੋਕਥਾਮ ਲਈ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਤੋਂ ਸੰਤੁਸ਼ਟ ਹਨ ਅਤੇ ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਸਮੁੱਚੀ ਟੀਮ ਕੋਵਿਡ –19 ਦੀ ਰੋਕਥਾਮ ਲਈ ਸ਼ਲਾਘਾਯੋਗ ਕੰਮ ਕਰ ਰਹੀ ਹੈ।

ਕੈਬਨਿਟ ਮੰਤਰੀ ਸ. ਸਿੱਧੂ ਨੇ ਹਸਪਤਾਲਾਂ ਅੰਦਰ ਪੀ.ਪੀ.ਈ ਕਿੱਟਾਂ, ਐਨ-95 ਮਾਸਕ, ਮਾਸਕ (ਟ੍ਰਿਪਲ ਲੇਅਰ), ਸੈਂਨੀਟਾਈਜ਼ਰ, ਦਸਤਾਨੇ ਆਦਿ ਸਬੰਧੀ ਸਿਵਲ ਸਰਜਨ ਗੁਰਦਾਸਪੁਰ ਕੋਲੋ ਜਾਣਕਾਰੀ ਹਾਸਿਲ ਕੀਤੀ ਤੇ ਕਿਹਾ ਕਿ ਹਸਪਤਾਲਾਂ ਵਿਚ ਮਰੀਜਾਂ ਦੇ ਇਲਾਜ ਤੇ ਸਿਹਤ ਵਿਭਾਗ ਦੇ ਸਟਾਫ ਵਿਚ ਕਿਸੇ ਕਿਸਮ ਦੀ ਕੋਈ ਘਾਟ ਨਾ ਆਉਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਸਿਹਤ ਅਧਿਕਾਰੀਆਂ ਨੂੰ ਕੋਰੋਨਾ  ਤੋਂ ਇਲਾਵਾ ਹਸਪਤਾਲਾਂ ਵਿਚ ਦੂਸਰੀਆਂ ਬਿਮਾਰੀਆਂ ਨਾਲ ਪੀੜਤ ਮਰੀਜਾਂ ਦੀ ਵੀ ਦੇਖਭਾਲ ਵਿਚ ਕੋਈ ਢਿੱਲਮੱਠ ਨਾ ਵਰਤਣ ਲਈ ਕਿਹਾ।
ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜ਼ਿਲੇ ਅੰਦਰ ਕੋਰੋਨਾ ਵਾਇਰਸ ਬਿਮਾਰੀ ਨਾਲ ਪੀੜਤ ਮਰੀਜਾਂ ਦਾ ਵੱਖ-ਵੱਖ ਹਸਪਤਾਲਾਂ ਦੇ ਆਈਸੋਲੇਸ਼ਨ ਵਾਰਡਾਂ ਵਿਖੇ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨਾਂ ਦੀ ਹਰ ਸੁਖ ਸਹੂਲਤ ਦਾ ਵਿਸ਼ੇਸ ਖਿਆਲ ਰੱਖਿਆ ਜਾ ਰਿਹਾ ਹੈ ਅਤੇ ਮਰੀਜ਼ਾਂ ਨੂੰ ਸ੍ਰੀ ਦਰਬਾਰ ਸਾਹਿਬ ਤੋ ਲਾਈਵ ਕੀਰਤਨ ਦਰਬਾਰ ਅਤੇ ਪਾਠ ਸੁਣਨ ਦੇ ਪ੍ਰਬੰਧ ਵੀ ਕੀਤੇ ਗਏ ਹਨ। ਉਨਾਂ ਅੱਗੇ ਦੱਸਿਆ ਕਿ ਤਖਤ ਸ੍ਰੀ ਹਜੂਰ ਸਾਹਿਬ, ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਨੂੰ ਜ਼ਿਲੇ ਦੇ ਵੱਖ-ਵੱਖ ਕੇਂਦਰਾਂ ਵਿਚ ਏਕਾਂਤਵਾਸ ਕੀਤਾ ਗਿਆ ਹੈ ਅਤੇ ਉਨਾਂ ਦੇ ਰਹਿਣ ਅਤੇ ਖਾਣ ਪੀਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮਰੀਜਾਂ ਨੂੰ ਖਾਣੇ ਤੋਂ ਇਲਾਵਾ ਦੁੱਧ, ਫਲ, ਸਮੋਸੋ, ਮੈਗੀ ਆਦਿ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਗੁਰਬਾਣੀ ਕੀਰਤਨ ਅਤੇ ਪਾਠ ਸੁਣਨ ਦੇ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ।  
ਇਸ ਮੌਕੇ ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਰਮਨ ਕੋਛੜ ਐਸ.ਡੀ.ਐਮ ਦੀਨਾਨਗਰ, ਗੁਰਸਿਮਰਨ ਸਿੰਘ ਐਸ.ਡੀ.ਐਮ ਡੇਰਾ ਬਾਬਾ ਨਾਨਕ, ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ, ਰੋਸ਼ਨ ਜੋਸਫ ਜਿਲਾ ਪ੍ਰਧਾਨ ਕਾਂਗਰਸ ਪਾਰਟੀ, ਸੰਜੀਵ ਤ੍ਰਿਖਾ ਪੀ.ਏ ਸੂਬਾ ਪ੍ਰਧਾਨ ਕਾਂਗਰਸ ਪਾਰਟੀ, ਡਾ. ਕਿਸ਼ਨ ਚੰਦ ਸਿਵਲ ਸਰਜਨ, ਕੇਪੀ ਪਾਹੜਾ, ਲਖਵਿੰਦਰ ਸਿੰਘ ਤੁੰਗ ਮੋਜੂਦ ਸਨ।

ਹਿੰਦੁਸਥਾਨ ਸਮਾਚਾਰ / ਗੌਰਵ ਸੈਲੀ/  ਨਰਿੰਦਰ ਜੱਗਾ


 
Top