ट्रेंडिंग

Blog single photo

ਸੋਸ਼ਲ ਮੀਡੀਆ 'ਤੇ ਨਾਗਪੁਰ 'ਚ 59 ਲੋਕਾਂ ਦੇ ਕੋਰੋਨਾ ਪਾਜੀਟਿਵ ਹੋਣ ਦੀਆਂ ਖਬਰਾਂ ਝੂਠੀਆਂ : ਕੇਂਦਰ

26/03/2020


ਨਵੀਂ
ਦਿੱਲੀ, 26 ਮਾਰਚ (ਹਿ.ਸ.)। ਕੇਂਦਰ ਸਰਕਾਰ ਨੇ ਸੋਸ਼ਲ ਮੀਡੀਆ 'ਤੇ ਆਈਆਂ ਖਬਰਾਂ ਨੂੰ
ਖਾਰਿਜ ਕਰਦਿਆਂ ਕਿਹਾ ਹੈ ਕਿਮਹਾਰਾਸ਼ਟਰ ਦੇ ਨਾਗਪੁਰ' ਚ 59 ਲੋਕਾਂ ਨੂੰ ਕੋਰੋਨਾ ਵਾਇਰਸ
ਨਾਲ ਸੰਕਰਮਿਤ ਪਾਏ ਜਾਣ ਦੀ ਖਬਰ ਅਫਵਾਹ ਹੈ ।

ਕੇਂਦਰ ਸਰਕਾਰ ਨੇ ਵੀਰਵਾਰ ਨੂੰ
ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਇਕ ਆਡੀਓ ਕਲਿੱਪ ਵਾਇਰਲ ਹੋ ਰਹੀ
ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਨਾਗਪੁਰ ਵਿਚ 59 ਲੋਕਾਂ ਨੂੰ ਕੋਰੋਨਾ ਵਾਇਰਸ ਨਾਲ
ਸੰਕਰਮਿਤ ਪਾਇਆ ਗਿਆ ਹੈ। ਇਨ੍ਹਾਂ ਵਿੱਚ ਤਿੰਨ ਡਾਕਟਰ ਸ਼ਾਮਲ ਹਨ। ਇਹ ਪੂਰੀ ਤਰ੍ਹਾਂ
ਬੇਬੁਨਿਆਦ ਅਤੇ ਇਕ ਅਫਵਾਹ ਹੈ।

ਸਰਕਾਰ ਵੱਲੋਂ ਜਾਰੀ ਇਕ ਬਿਆਨ ਵਿਚ ਇਸ ਨੂੰ
ਪੂਰੀ ਤਰ੍ਹਾਂ ਰੱਦ ਕਰਦਿਆਂ ਕਿਹਾ ਗਿਆ ਹੈ ਕਿ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਅਜਿਹੀਆਂ
ਬੇਬੁਨਿਆਦ ਅਤੇ ਜਾਅਲੀ ਖ਼ਬਰਾਂ ਸਾਂਝੀਆਂ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ
ਅਜਿਹੀਆਂ ਅਫਵਾਹਾਂ ਤੋਂ ਦੂਰ ਰਹਿਣਾ ਚਾਹੀਦਾ ਹੈ।

ਜਿਕਰਯੋਗ ਹੈ ਕਿ ਕੋਰੋਨਾ
ਵਾਇਰਸ ਦੇ ਫੈਲਣ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਪੂਰੇ ਦੇਸ਼ ਵਿੱਚ 14 ਅਪ੍ਰੈਲ ਤੱਕ
ਤਾਲਾਬੰਦੀ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ
ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ।

ਇਸ ਦੌਰਾਨ ਫੇਸਬੁੱਕ, ਵਟਸਐਪ,
ਟਵਿੱਟਰ ਤੋਂ ਲੈ ਕੇ ਸੋਸ਼ਲ ਮੀਡੀਆ ਤੱਕ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਕੋਰੋਨਾ ਵਾਇਰਸ
ਦੇ ਪਲੇਟਫਾਰਮਸ‘ਤੇ ਕਈ ਤਰ੍ਹਾਂ ਦੀਆਂ ਅਫਵਾਹਾਂ ਫੈਲ ਰਹੀਆਂ ਹਨ।


ਹਿੰਦੁਸਥਾਨ ਸਮਾਚਾਰ/ਅਜੀਤ ਪਾਠਕ/ਕੁਸੁਮ


 
Top