ट्रेंडिंग

Blog single photo

ਨਸ਼ਾ ਤਸਕਰਾਂ ਅਤੇ ਬਠਿੰਡਾ ਪੁਲਿਸ ਵਿਚਾਲੇ ਮੁਠਭੇੜ, ਇੱਕ ਦੀ ਮੌਤ

09/10/2019

ਨਸ਼ਾ ਤਸਕਰਾਂ ਅਤੇ ਬਠਿੰਡਾ ਪੁਲਿਸ ਵਿਚਾਲੇ ਮੁਠਭੇੜ, ਇੱਕ ਦੀ ਮੌਤ

ਚੰਡੀਗੜ੍ਹ,09 ਅਕਤੂਬਰ (ਹਿੰ.ਸ.)। ਪੰਜਾਬ ਦੇ ਬਠਿੰਡਾ ਵਿੱਚ ਹਰਿਆਣਾ ਸਰਹੱਦ 'ਤੇ ਪੈਂਦੇ ਪਿੰਡ ਦੇਸੂ ਯੋਧਾ ਵਿਖੇ ਛਾਪੇਮਾਰੀ ਕਰਨ ਗਈ ਸੀਆਈਏ ਸਟਾਫ ਪੁਲਿਸ ਦੀ ਨਸ਼ਾ ਤਸਕਰਾਂ ਨਾਲ ਮੁੱਠਭੇੜ ਹੋ ਗਈ, ਜਿਸ ਕਾਰਨ ਇੱਕ ਪਿੰਡ ਵਾਸੀ ਦੀ ਮੌਤ ਹੋ ਗਈ ਜਦਕਿ ਛੇ ਪੁਲਿਸ ਮੁਲਾਜ਼ਮ ਜ਼ਖਮੀਂ ਹੋ ਗਏ। ਜ਼ਖਮੀ ਪੁਲਿਸ ਮੁਲਾਜ਼ਮਾਂ ਨੂੰ ਬਠਿੰਡਾ ਦੇ ਮੈਕਸ ਹਪਸਤਾਲ ਵਿਚ ਭਰਤੀ ਕਰਾਇਆ ਗਿਆ ਹੈ, ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੁੱਧਵਾਰ ਨੂੰ ਸੀਆਈਏ ਸਟਾਫ-1 ਦੀ ਪੁਲਿਸ ਨਸ਼ਾ ਤਸਕਰੀ ਮਾਮਲੇ ਵਿਚ ਕੁਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪਿੰਡ ਦੇਸੂ ਜੋਧਾ ਵਿਚ ਉਸਦੇ ਘਰ ਛਾਪੇਮਾਰੀ ਕਰਨ ਪਹੁੰਚੀ ਸੀ, ਜਿਵੇਂ ਹੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਤਾਂ ਪਿੰਡ ਦੇ ਲੋਕਾਂ ਨੇ ਪੁਲਿਸ ਦਾ ਵਿਰੋਧ ਕਰਦੇ ਹੋਏ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਸ ਨੇ ਆਪਣੇ ਬਚਾਅ ਲਈ ਫਾਇਰਿੰਗ ਕੀਤੀ ਤਾਂ ਉਸ ਦੇ ਜਵਾਬ ਵਿਚ ਪਿੰਡ ਦੇ ਲੋਕਾਂ ਨੇ ਵੀ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਵਿਚ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਅਤੇ ਪਿੰਡ ਦੇ ਇੱਕ ਨੌਜਵਾਨ ਜੱਗਾ ਸਿੰਘ ਦੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਣ ਮਗਰੋਂ ਬਠਿੰਡਾ ਐਸਐਸਪੀ ਨਾਨਕ ਸਿੰਘ ਅਤੇ ਡੀਐਸਪੀ ਐਚ ਰਾਕੇਸ਼ ਮੌਕੇ ਤੇ ਪਹੁੰਚ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ/ਸੰਜੀਵ/ ਨਰਿੰਦਰ ਜੱਗਾ 


 
Top