ट्रेंडिंग

Blog single photo

ਇਸਲਾਮਿਕ ਅੱਤਵਾਦ ਭਾਰਤ ਅਤੇ ਅਮਰੀਕਾ ਲਈ ਸਾਂਝੀ ਚੁਣੌਤੀ : ਟਰੰਪ

24/02/2020


ਅਹਿਮਦਾਬਾਦ, 24 ਫਰਵਰੀ (ਹਿ.ਸ)। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸਲਾਮਿਕ ਅੱਤਵਾਦ ਨੂੰ ਭਾਰਤ ਅਤੇ ਅਮਰੀਕਾ ਲਈ ਬਰਾਬਰ ਦਾ ਖਤਰਾ ਦੱਸਿਆ ਅਤੇ ਕਿਹਾ ਕਿ ਅੱਤਵਾਦੀ ਅਤੇ ਉਨ੍ਹਾਂ ਦੀ ਵਿਚਾਰਧਾਰਾ ਨਾਲ ਮਿਲ ਕੇ ਲੜਨਾ ਹੋਵੇਗਾ।

ਅਹਿਮਦਾਬਾਦ ਦੇ ਵਿਸ਼ਾਲ ਮੋਟੇਰਾ ਸਟੇਡੀਅਮ ਵਿੱਚ ‘ਨਮਸਤੇ ਟਰੰਪ’ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਆਪਣੀਆਂ ਸਰਹੱਦਾਂ ਦੀ ਰੱਖਿਆ ਕਰਨਾ ਹਰ ਦੇਸ਼ ਦੀ ਮੁਢਲੀ ਜ਼ਿੰਮੇਵਾਰੀ ਹੈ। ਅੰਦਰੂਨੀ ਸੁਰੱਖਿਆ ਲਈ ਬਾਹਰੋਂ ਆਉਣ ਵਾਲੇ ਲੋਕਾਂ ਦੀ ਡੂੰਘਾਈ ਨਾਲ ਜਾਂਚ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਕੋਲੋਂ ਅੰਦਰੂਨੀ ਸੁਰੱਖਿਆ ਨੂੰ ਖਤਰਾ ਹੈ, ਉਨ੍ਹਾਂ ਨੂੰ ਦੇਸ਼ ਵਿਚ ਦਾਖਲ ਨਹੀਂ ਹੋਣ ਦਿੱਤਾ ਜਾ ਸਕਦਾ। ਇਸਲਾਮਿਕ ਅੱਤਵਾਦ ਖਿਲਾਫ ਅਮਰੀਕੀ ਮੁਹਿੰਮ ਦਾ ਜ਼ਿਕਰ ਕਰਦਿਆਂ ਟਰੰਪ ਨੇ ਕਿਹਾ ਕਿ ਇਸਲਾਮਿਕ ਸਟੇਟ ਦਾ ਸਫਾਇਆ ਕਰ ਦਿੱਤਾ ਗਿਆ ਹੈ। ਇਸਦਾ ਖਲੀਫ਼ਾ ਬਗਦਾਦੀ ਵੀ ਮਾਰਿਆ ਗਿਆ ਸੀ।

ਡੋਨਾਲਡ ਟਰੰਪ ਨੇ ਕਿਹਾ ਕਿ ਕੱਲ ਮੈਂ ਪ੍ਰਧਾਨ ਮੰਤਰੀ ਮੋਦੀ ਨਾਲ ਦੁਵੱਲੀ ਗੱਲਬਾਤ ਕਰਾਂਗਾ, ਜਿਸ 'ਚ ਅਸੀਂ ਕਈ ਸਮਝੌਤਿਆਂ ਬਾਰੇ ਗੱਲ ਕਰਾਂਗੇ। ਭਾਰਤ ਅਤੇ ਅਮਰੀਕਾ ਰੱਖਿਆ ਦੇ ਖੇਤਰ ਵਿੱਚ ਅੱਗੇ ਵੱਧ ਰਹੇ ਹਨ। ਅਸੀਂ ਛੇਤੀ ਹੀ ਭਾਰਤ ਨੂੰ ਸਭ ਤੋਂ ਖਤਰਨਾਕ ਮਿਜ਼ਾਈਲਾਂ ਅਤੇ ਹਥਿਆਰ ਦੇਵਾਂਗੇ। ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਅਤੇ ਭਾਰਤ ਦੋਵੇਂ ਅੱਤਵਾਦ ਵਿਰੁੱਧ ਮਿਲ ਕੇ ਲੜਨਗੇ। ਅਮਰੀਕਾ ਇਸਲਾਮਿਕ ਅੱਤਵਾਦ ਵਿਰੁੱਧ ਲੜ ਰਿਹਾ ਹੈ।

ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਸਾਡੇ ਦੇਸ਼ ਇਸਲਾਮਿਕ ਅੱਤਵਾਦ ਦਾ ਸ਼ਿਕਾਰ ਹੋ ਰਹੇ ਹਨ, ਜਿਸ ਵਿਰੁੱਧ ਅਸੀਂ ਲੜਾਈ ਲੜੀ ਹੈ। ਅਮਰੀਕਾ ਨੇ ਆਪਣੀ ਕਾਰਵਾਈ ਕਰਦਿਆਂ ਆਈਐਸਆਈਐਸ ਦਾ ਅੰਤ ਕੀਤਾ ਅਤੇ ਅਲ-ਬਗਦਾਦੀ ਨੂੰ ਮਾਰ ਮੁਕਾਇਆ। ਡੋਨਾਲਡ ਟਰੰਪ ਨੇ ਕਿਹਾ ਕਿ ਅਸੀਂ ਅੱਤਵਾਦ ਵਿਰੁੱਧ ਸਖ਼ਤ ਕਾਰਵਾਈ ਕਰ ਰਹੇ ਹਾਂ। ਅਮਰੀਕਾ ਨੇ ਵੀ ਪਾਕਿਸਤਾਨ 'ਤੇ ਦਬਾਅ ਬਣਾਇਆ ਹੈ। ਪਾਕਿਸਤਾਨ ਨੂੰ ਅੱਤਵਾਦ ਵਿਰੁੱਧ ਕਾਰਵਾਈ ਕਰਨੀ ਪਵੇਗੀ। ਹਰ ਦੇਸ਼ ਨੂੰ ਆਪਣੀ ਰੱਖਿਆ ਕਰਨ ਦਾ ਅਧਿਕਾਰ ਹੈ।

ਹਿੰਦੁਸਥਾਨ ਸਮਾਚਾਰ/ਅਜੀਤ ਪਾਠਕ/ਕੁਸੁਮ


 
Top