क्षेत्रीय

Blog single photo

ਨੰਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਜ਼ਿਲ੍ਹਿਆਂ ਦੇ ਇਕਾਂਤਵਾਸ ਕੇਂਦਰਾਂ 'ਚ - ਸਿਹਤ ਮੰਤਰੀ .

06/05/2020

ਹੁਸ਼ਿਆਰਪੁਰ, 6 ਮਈ ( ਹਿ ਸ )   :
ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਅੱਜ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਜ਼ਿਲ•ਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੋਰੋਨਾ  ਦੇ ਮੱਦੇਨਜ਼ਰ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਵੀ ਮੌਜੂਦ ਸਨ।
 ਸਿੱਧੂ ਨੇ ਕਿਹਾ ਕਿ ਕੋਰੋਨਾ 'ਤੇ ਜਿੱਤ ਪ੍ਰਾਪਤ ਕਰਨ ਲਈ 'ਮਿਸ਼ਨ ਫਤਿਹ' ਸਫਲ ਸਾਬਤ ਹੋਵੇਗਾ ਅਤੇ ਜਲਦ ਹੀ ਪੰਜਾਬ ਇਸ ਮਹਾਂਮਾਰੀ ਤੋਂ ਨਿਜ਼ਾਤ ਪਾ ਲਵੇਗਾ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਕੋਰੋਨਾ  ਨਾਲ ਨਜਿੱਠਣ ਲਈ ਸਾਰੀਆਂ ਤਿਆਰੀਆਂ ਅਤੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਅਤੇ ਸਰਕਾਰ ਵਲੋਂ ਦਵਾਈਆਂ ਅਤੇ ਸਿਹਤ ਸੇਵਾਵਾਂ ਵਿੱਚ ਕਿਸੇ ਵੀ ਤਰ•ਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ•ਾਂ ਕੋਵਿਡ-19 ਸਬੰਧੀ ਕੀਤੀ ਜਾ ਰਹੀ ਸੈਂਪਲਿੰਗ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਗੰਭੀਰ ਹੈ, ਇਸ ਲਈ ਜ਼ਿਲ•ਾ ਪੱਧਰ 'ਤੇ ਇਸ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।
ਸਿਹਤ ਮੰਤਰੀ  ਨੇ ਕਿਹਾ ਕਿ  ਪੰਜਾਬ ਸਰਕਾਰ ਵਲੋਂ ਤਖਤ ਸ਼੍ਰੀ ਹਜੂਰ ਸਾਹਿਬ ਵਿੱਚ ਫਸੇ ਸ਼ਰਧਾਲੂਆਂ ਨੂੰ ਵਾਪਸ ਲਿਆ ਕੇ ਉਨ•ਾਂ ਦੇ ਨਿੱਜੀ ਜ਼ਿਲਿ•ਆਂ ਵਿੱਚ ਬਣੇ ਇਕਾਂਤਵਾਸ ਕੇਂਦਰਾਂ ਵਿੱਚ ਠਹਿਰਾਇਆ ਗਿਆ ਹੈ ਅਤੇ ਉਨ•ਾਂ ਨੂੰ ਇਥੇ ਹਰ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਸ਼੍ਰੀ ਸਿੱਧੂ ਨੇ ਡਿਪਟੀ ਕਮਿਸ਼ਨਰ, ਐਸ.ਐਸ.ਪੀ. ਅਤੇ ਸਿਵਲ ਸਰਜਨ ਸਮੇਤ ਫਰੰਟ ਲਾਈਨ ਯੋਧਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਜ਼ੁਕ ਦੌਰ ਵਿੱਚ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਪ੍ਰਸੰਸ਼ਾ ਦੇ ਪਾਤਰ ਹਨ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਕਰਵਾਉਣ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ•ਾਂ ਕਿਹਾ ਕਿ ਜਿਥੇ ਇਕਾਂਤਵਾਸ ਕੀਤੇ ਗਏ ਸ਼ਰਧਾਲੂਆਂ ਨੂੰ ਹਰ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ, ਉਥੇ ਪੋਜ਼ੀਟਿਵ ਆਏ ਮਰੀਜ਼ਾਂ ਲਈ ਸਿਹਤ ਸੁਵਿਧਾਵਾਂ ਅਤੇ ਖਾਣ-ਪੀਣ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ, ਐਸ.ਪੀ. ਪਰਮਿੰਦਰ ਸਿੰਘ ਹੀਰ, ਜ਼ਿਲ•ਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਕੈਬਨਿਟ ਮੰਤਰੀ ਦੇ ਰਾਜਨੀਤਿਕ ਸਲਾਹਕਾਰ ਹਰਕੇਸ਼ ਚੰਦ ਸ਼ਰਮਾ, ਸਿਵਲ ਸਰਜਨ ਡਾ. ਜਸਵੀਰ ਸਿੰਘ, ਡਾ. ਸਤਪਾਲ ਗੋਜਰਾ, ਡਾ. ਸੈਲੇਸ਼ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। 
 ਹਿੰਦੁਸਥਾਨ ਸਮਾਚਾਰ / ਕੇ ਕੋਹਲੀ / ਨਰਿੰਦਰ ਜੱਗਾ....


 
Top