राष्ट्रीय

Blog single photo

ਰੂਪਨਗਰ 'ਚ ਪਾਈ ਗਈ ਪੰਜ ਮਹੀਨਿਆਂ ਦੀ ਬੱਚੀ ਕੋਰੋਨਾ ਦੀ ਸ਼ੱਕੀ ਮਰੀਜ਼

20/03/2020

ਰੂਪਨਗਰ 'ਚ ਪਾਈ ਗਈ ਪੰਜ ਮਹੀਨਿਆਂ ਦੀ ਬੱਚੀ ਕੋਰੋਨਾ ਦੀ ਸ਼ੱਕੀ ਮਰੀਜ਼

ਚੰਡੀਗੜ੍ਹ, 20 ਮਾਰਚ (ਹਿੰ.ਸ.)। ਦੁਨੀਆਂ ਭਰ ਵਿੱਚ ਫੈਲ ਰਹੇ ਕੋਰੋਨਾ ਵਾਇਰਸ ਨੇ ਪੰਜਾਬ ਵਿੱਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਵਿੱਚ ਹੁਣ ਤੱਕ ਕੋਰੋਨਾ ਦੇ ਦੋ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜਿਨ੍ਹਾਂ ਵਿੱਚੋਂ ਇੱਕ ਦੀ ਪੁਸ਼ਟੀ ਹੋ ਗਈ ਅਤੇ ਇੱਕ ਦੀ ਰਿਪੋਰਟ ਲੈਬ ਵਿੱਚ ਜਾਂਚ ਲਈ ਭੇਜੀ ਹੋਈ ਹੈ। ਤਾਜ਼ਾ ਮਾਮਲਾ ਰੂਪਨਗਰ ਦੇ ਸਿਵਲ ਹਸਪਤਾਲ ਵਿੱਚ ਪੰਜ ਮਹੀਨਿਆਂ ਦੀ ਬੱਚੀ 'ਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ ਹਨ। ਜਿਸ ਨੂੰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਕੀਤਾ ਗਿਆ ਹੈ। ਇਹ ਬੱਚੀ ਸ੍ਰੀ ਆਨੰਦਪੁਰ ਸਾਹਿਬ ਦੀ ਰਹਿਣ ਵਾਲੀ ਹੈ। ਕੋਰੋਨਾ ਵਾਇਰਸ ਦੀ ਜਾਂਚ ਲਈ ਉਕਤ ਬੱਚੀ ਦੇ ਸੈਂਪਲ ਲਏ ਗਏ ਹਨ, ਜਿਸ ਨੂੰ ਚੰਡੀਗੜ੍ਹ ਵਿਖੇ ਟੈਸਟ ਲਏ ਭੇਜੇ ਗਏ ਹਨ। ਜ਼ਿਲਾ ਰੂਪਨਗਰ ਦੇ ਸਿਵਲ ਸਰਜਨ ਡਾਕਟਰ ਅਚਨ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ 'ਚੋਂ ਸ਼ੱਕੀ ਮਰੀਜ਼ਾਂ ਵਜੋਂ ਚਾਰ ਕੇਸ ਸਾਹਮਣੇ ਆਏ ਸਨ, ਜਿਨ੍ਹਾਂ 'ਚੋਂ ਤਿੰਨ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਚੌਥੀ ਰਿਪੋਰਟ ਪੰਜ ਮਹੀਨੇ ਦੀ ਬੱਚੀ ਦੀ ਅੱਜ ਭੇਜੀ ਗਈ ਹੈ, ਜੋ ਹਾਲੇ ਪ੍ਰੋਸੈਸ 'ਚ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।
ਹਿੰਦੂਸਥਾਨ ਸਮਾਚਾਰ/ਸੰਜੀਵ/ ਨਰਿੰਦਰ ਜੱਗਾ .



 
Top