क्षेत्रीय

Blog single photo

ਸਮਾਜਿਕ ਦੂਰੀ ਬਰਕਰਾਰ ਰੱਖਣ 'ਚ ਅਹਿਮ ਯੋਗਦਾਨ ਪਾ ਰਹੇ ਹਨ ਸਿਵਲ ਡਿਫੈਂਸ ਵਲੰਟੀਅਰ

21/05/2020

ਹੁਸ਼ਿਆਰਪੁਰ, 21 ਮਈ ( ਹਿ ਸ )  :
ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਨੂੰ ਉਦੋਂ ਬੂਰ ਪਿਆ, ਜਦੋਂ ਜ਼ਿਲਿ•ਆਂ ਵਿੱਚ ਜ਼ਿੰਦਗੀ ਪਟੜੀ 'ਤੇ ਆਉਣੀ ਸ਼ੁਰੂ ਹੋ ਗਈ ਹੈ। ਪੰਜਾਬ ਸਰਕਾਰ ਦੀਆਂ ਸਮੇਂ-ਸਮੇਂ 'ਤੇ ਦਿੱਤੀਆਂ ਹਦਾਇਤਾਂ ਨੂੰ ਜ਼ਿਲ•ਾ ਪ੍ਰਸਾਸ਼ਨ ਹੁਸ਼ਿਆਰਪੁਰ ਵਲੋਂ ਸੁਚਾਰੂ ਢੰਗ ਨਾਲ ਲਾਗੂ ਕਰਨ ਸਦਕਾ ਅੱਜ ਜ਼ਿਲ•ੇ ਵਿੱਚ ਜ਼ਿੰਦਗੀ ਆਮ ਵਾਂਗ ਹੋ ਗਈ ਹੈ ਅਤੇ ਜ਼ਿਲ•ਾ ਵਾਸੀਆਂ ਵਲੋਂ ਵੀ ਉਨ•ਾਂ ਵਲੋਂ ਕੀਤੇ ਪੁਖਤਾ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਅਪਨੀਤ ਰਿਆਤ ਨੇ ਕੋਰੋਨਾ  ਦੇ ਪ੍ਰਭਾਵ ਨੂੰ ਰੋਕਣ ਲਈ ਜਿਥੇ ਅਹਿਮ ਕਦਮ ਪੁੱਟੇ, ਉਥੇ ਆਮ ਜਨਤਾ ਨੂੰ ਲੌਕਡਾਊਨ ਦੌਰਾਨ ਜ਼ਰੂਰੀ ਸਹੂਲਤਾਂ ਵੀ ਨਿਰਵਿਘਨ ਮੁਹੱਈਆ ਕਰਵਾਈਆਂ ਹਨ। ਇਸ ਤੋਂ ਇਲਾਵਾ ਪ੍ਰਸਾਸ਼ਨ ਵਲੋਂ ਨਿਯੁਕਤ ਕੀਤੇ ਗਏ ਸਿਵਲ ਡਿਫੈਂਸ ਵਲੰਟੀਅਰ ਜਿਥੇ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਵਿੱਚ ਕਾਮਯਾਬ ਹੋਏ, ਉਥੇ ਇਨ•ਾਂ ਜ਼ਰੀਏ ਫ਼ਲ ਅਤੇ ਸਬਜ਼ੀਆਂ ਦੀ ਲੋੜ ਤੋਂ ਵੱਧ ਕੀਮਤ ਵਸੂਲਣ ਵਾਲਿਆਂ 'ਤੇ ਵੀ ਸ਼ਿਕੰਜਾ ਕੱਸਿਆ ਗਿਆ।
        ਡਿਪਟੀ ਕਮਿਸ਼ਨਰ  ਨੇ ਦੱÎਸਿਆ ਕਿ ਫ਼ਲ ਅਤੇ ਸਬਜ਼ੀਆਂ ਦੀ ਨਿਰਵਿਘਨ ਸਪਲਾਈ ਘਰਾਂ ਤੱਕ ਯਕੀਨੀ ਬਣਾਉਣ ਤੋਂ ਇਲਾਵਾ ਹੁਣ ਲੌਕਡਾਊਨ ਸਮੇਂ ਦਿੱਤੀ ਗਈ ਛੋਟ ਦੌਰਾਨ ਦੁਕਾਨਾਂ ਅੱਗੇ ਸਮਾਜਿਕ ਬਰਕਰਾਰ ਰੱਖਣ ਲਈ ਲਈ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਨਿਯੁਕਤ ਕੀਤੇ ਗਏ 100 ਸਿਵਲ ਡਿਫੈਂਸ ਦੇ ਵਲੰਟੀਅਰ ਸਹਾਈ ਸਾਬਤ ਹੋ ਰਹੇ ਹਨ। ਉਨ•ਾਂ ਦੱਸਿਆ ਕਿ ਵਲੰਟੀਅਰਾਂ ਵਲੋਂ ਰੇਹੜੀਆਂ ਅਤੇ ਛੋਟੇ ਟੈਂਪੂਆਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਇਨ•ਾਂ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਫ਼ਲ ਅਤੇ ਸਬਜ਼ੀ ਵਿਕਰੇਤਾ ਲੋੜ ਤੋਂ ਵੱਧ ਕੀਮਤ ਨਾ ਵਸੂਲੇ। ਇਸ ਤੋਂ ਇਲਾਵਾ ਫੀਲਡ ਦੀ ਸਹੀ ਰਿਪੋਰਟ ਪ੍ਰਸ਼ਾਸ਼ਨ ਨੂੰ ਮੁਹੱਈਆ ਕਰਵਾਉਣ ਨਾਲ ਲੋੜਵੰਦਾਂ ਤੱਕ ਸਹੂਲਤ ਪਹੁੰਚਣੀ ਸੌਖਾਲੀ ਹੋ ਗਈ ਹੈ।
ਉਨ੍ਹਾਂ  ਕਿਹਾ ਕਿ ਜ਼ਿਲ•ਾ ਪ੍ਰਸਾਸ਼ਨ ਵਲੋਂ ਵਿਦੇਸ਼ਾਂ ਤੋਂ ਆਉਣ ਵਾਲੇ ਐਨ.ਆਰ.ਆਈਜ਼ ਨੂੰ ਕੋਵਿਡ ਰਾਹਤ ਕੇਂਦਰਾਂ ਵਿੱਚ ਕੁਆਰਨਟੀਨ ਕੀਤਾ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਹੁਣ ਤੱਕ 42 ਐਨ.ਆਰ.ਆਈਜ਼ ਕੋਵਿਡ ਰਾਹਤ ਕੇਂਦਰ ਰਿਆਤ ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਕੁਆਰਨਟੀਨ ਕੀਤੇ ਗਏ ਹਨ, ਜਿਨ•ਾਂ ਨੂੰ ਵੱਖ-ਵੱਖ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ•ਾਂ ਦੱਸਿਆ ਕਿ ਐਸ.ਡੀ.ਐਮਜ਼, ਸਿਹਤ ਵਿਭਾਗ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਬੀ.ਡੀ.ਪੀ.ਓਜ਼, ਪਟਵਾਰੀਆਂ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਮਿਹਨਤ ਨਾਲ ਨਿਭਾਈ ਗਈ ਡਿਊਟੀ ਸਦਕਾ ਅੱਜ ਜ਼ਿੰਦਗੀ ਆਮ ਵਾਂਗ ਹੋ ਗਈ ਹੈ। ਉਨ•ਾਂ ਜ਼ਿਲ•ਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਨ•ਾਂ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੇਕਰ ਘਰੋਂ ਬਾਹਰ ਜਾਣਾ ਪੈਂਦਾ ਹੈ, ਤਾਂ ਮਾਸਕ, ਸੈਨੇਟਾਈਜ਼ਰ ਅਤੇ ਸਮਾਜਿਕ ਦੂਰੀ ਬਰਕਰਾਰ ਰੱਖਣੀ ਯਕੀਨੀ ਬਣਾਈ ਜਾਵੇ।
ਹਿੰਦੁਸਥਾਨ ਸਮਾਚਾਰ / ਕੇ ਕੋਹਲੀ / ਨਰਿੰਦਰ ਜੱਗਾ


 
Top