राज्य

Blog single photo

ਗੱਤਕਾ ਪ੍ਰਦਰਸ਼ਨ, ਵਿੱਦਿਅਕ ਪਾਰਕਾਂ ਅਤੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਜਿੱਤਿਆ ਦਿਲ....

01/05/2021

01/05/2021

ਐੱਸ.ਏ.ਐੱਸ.ਨਗਰ 1 ਮਈ ( ਹਿ ਸ ) : 
ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ  ਕ੍ਰਿਸ਼ਨ ਕੁਮਾਰ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਸਬੰਧੀ ਸਿੱਖਿਆ ਵਿਭਾਗ ਨੇ ਦੂਰਦਰਸ਼ਨ ਪੰਜਾਬੀ 'ਤੇ ਹਫਤਾਵਾਰੀ ਪ੍ਰੋਗਰਾਮ ਸ਼ੁਰੂ ਕੀਤਾ ਹੋਇਆ ਹੈ ਜਿਸ ਵਿੱਚ ਸ਼ਨੀਵਾਰ ਨੂੰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਰਕਾਰੀ ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਨੂੰ ਦਰਸਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਜਰਨੈਲ ਸਿੰਘ ਕਾਲੇਕੇ ਜ਼ਿਲ਼੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਅਸ ਨਗਰ ਅਤੇ ਬਲਜਿੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸਅਸ ਨਗਰ ਨੇ ਸਾਂਝੇ ਤੌਰ 'ਤੇ ਸਮੂਹ ਜ਼ਿਲ੍ਹੇ ਦੇ ਸਕੂਲ ਮੁਖੀਆਂ, ਬਲਾਕ ਸਿੱਖਿਆ ਅਫ਼ਸਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਹੁਣ ਸਮਾਂ ਹੈ ਕਿ ਸਕੂਲਾਂ ਵਿੱਚ ਆਈਆਂ ਸਾਕਰਾਤਮਕ ਤਬਦੀਲੀਆਂ ਨੂੰ ਜਨਤਾ ਨਾਲ ਸਾਂਝਾ ਕੀਤਾ ਜਾਵੇ। ਇਸ ਲਈ 'ਨਵੀਆਂ ਪੈੜਾਂ' ਪ੍ਰੋਗਰਾਮ ਦਾ ਇਹ ਐਪੀਸੋਡ ਬਹੁਤ ਹੀ ਪ੍ਰਭਾਵਸ਼ਾਲੀ ਭੂਮਿਕਾ ਨਿਭਾਏਗਾ। ਇਸ ਮੌਕੇ ਕੁਲਦੀਪ ਸਿੰਘ ਡੀਐੱਸਐੱਮ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਵਿਭਾਗ ਨੇ ਬੁਨਿਆਦੀ ਸਹੂਲਤਾਂ ਨੂੰ ਬਹੁਤ ਹੀ ਵਧੀਆ ਮਿਆਰਾਂ ਵਾਲਾ ਬਣਾ ਦਿੱਤਾ ਹੈ ਜਿਸਦੇ ਫਲਸਰੂਪ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਧ ਰਹੀ ਹੈ। ਮੈਰੀਟੋਰੀਅਸ ਸਕੂਲ ਮੋਹਾਲੀ ਦੇ ਪ੍ਰਿੰਸੀਪਲ ਰੀਤੂ ਸ਼ਰਮਾ ਨੇ ਕਿਹਾ ਕਿ ਮੈਰੀਟੋਰੀਅਸ ਸਕੂਲ ਵਿੱਚ ਬੱਚਿਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਕਾਰਜਸ਼ੀਲ ਹਨ ਅਤੇ 'ਨਵੀਆਂ ਪੈੜਾਂ' ਵਿੱਚ ਸਕੂਲ ਨੂੰ ਸ਼ਾਮਲ ਕਰਨ ਲਈ ਉਹ ਸਿੱਖਿਆ ਵਿਭਾਗ ਦੇ ਧੰਨਵਾਦੀ ਹਨ।
'ਨਵੀਆਂ ਪੈੜਾਂ' ਪ੍ਰੋਗਰਾਮ ਨੂੰ ਜਨਤਾ ਤੱਕ ਪਹੁੰਚਾਉਣ ਲਈ ਸਿੱਖਿਆ ਵਿਭਾਗ ਦੀ ਮੀਡੀਆ ਟੀਮ ਵੱਲੋਂ ਯਤਨ ਕੀਤੇ ਜਾ ਰਹੇ ਹਨ। ਪ੍ਰਮੋਦ ਭਾਰਤੀ ਬੁਲਾਰਾ ਸਕੂਲ ਸਿੱਖਿਆ ਵਿਭਾਗ ਨੇ ਕਿਹਾ ਕਿ ਇਸ ਪ੍ਰੋਗਰਾਮ ਦੀ ਤਿਆਰੀ ਲਈ ਕੁਲਦੀਪ ਸਿੰਘ ਡੀ.ਐੱਸ.ਐੱਮ. ਸਅਸ ਨਗਰ, ਡਾ. ਸੁਖਦਰਸ਼ਨ ਚਹਿਲ, ਰਾਜਿੰਦਰ ਸਿੰਘ ਚਾਨੀ, ਅਮਰਦੀਪ ਸਿੰਘ ਬਾਠ, ਅਸ਼ੋਕ ਕੁਮਾਰ, ਨਵੀਨ ਸ਼ਰਮਾ ਅਤੇ ਜਤਿੰਦਰ ਜੋਨੀ ਦੀ ਭੂਮਿਕਾ ਪ੍ਰਸ਼ੰਸਾਯੋਗ ਰਹੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਅਸ ਨਗਰ ਦੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਮਨਪ੍ਰੀਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਸ ਐਪੀਸੋਡ ਵਿੱਚ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਧਾਰਨਾਵਾਂ ਦੀ ਪ੍ਰਯੋਗੀ ਜਾਣਕਾਰੀ ਦੇਣ ਲਈ ਲਗਾਏ ਗਏ ਵਰਕਿੰਗ ਮਾਡਲਾਂ ਦਾ ਖੁਬਸੂਰਤ ਚਿੱਤਰਣ ਕੀਤਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਜਰਾਬਾਦ ਦੇ ਬੱਚਿਆਂ ਨੇ ਪੰਜਾਬ ਦੀ ਸਿਰਮੌਰ ਅਤੇ ਖਾਲਸਾਈ ਖੇਡ ਗੱਤਕਾ ਦਾ ਜੋਸ਼ ਅਤੇ ਖੂਬਸੂਰਤੀ ਨਾਲ ਪ੍ਰਦਰਸ਼ਨ ਕੀਤਾ। ਇਸਦੇ ਨਾਲ ਹੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੁੰਧੋ ਸੰਗਤੀਆਂ ਦੇ ਬੱਚਿਆਂ ਨੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦੀਆਂ ਪੇਸ਼ਕਾਰੀਆਂ ਕੀਤੀਆਂ। ਬੱਚਿਆਂ ਨੇ ਇੰਗਲਿਸ਼ ਬੂਸਟ ਕਲੱਬ ਤਹਿਤ ਕੀਤੀਆਂ ਜਾਣ ਵਾਲੀਆਂ ਕਿਰਿਆਵਾਂ ਦਾ ਵੀ ਹੌਂਸਲੇ ਨਾਲ ਪ੍ਰਦਰਸ਼ਨ ਕੀਤਾ। ਸਕੂਲਾਂ ਵਿੱਚ ਬਣੀਆਂ ਸਾਇੰਸ ਅਤੇ ਹੋਰ ਵਿਸ਼ਿਆਂ ਦੀਆਂ ਪ੍ਰਯੋਗਸ਼ਾਲਾਵਾਂ ਅਤੇ ਖੂਬਸੂਰਤ ਖੇਡ ਮੈਦਾਨਾਂ ਨੂੰ ਵੀ ਇਸ ਐਪੀਸੋਡ ਵਿੱਚ ਦਿਖਾਇਆ ਗਿਆ।
ਇਸ ਐਪੀਸੋਡ ਵਿੱਚ ਮੈਰੀਟੋਰੀਅਸ ਸਕੂਲ ਮੋਹਾਲੀ, ਸਰਕਾਰੀ ਸਮਾਰਟ ਹਾਈ ਸਕੂਲ ਮਾਣਕਪੁਰ ਸ਼ਰੀਫ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਧੋ ਸੰਗਤੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਜ਼ਰਾਬਾਦ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੁੰਧੋ ਸੰਗਤੀਆਂ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਨੌਲੀ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ, ਸਕੂਲ ਮੁਖੀਆਂ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਅਤੇ ਪਤਵੰਤੇ ਸੱਜਣਾਂ ਨੇ ਆਪਣੇ ਵਿਚਾਰ ਪੇਸ਼ ਕੀਤੇ।

ਹਿੰਦੁਸਥਾਨ ਸਮਾਚਾਰ / ਨਰਿੰਦਰ ਜੱਗਾ / ਕੁਸਮ 


 
Top