ट्रेंडिंग

Blog single photo

ਕਰਤਾਰਪੁਰ ਲਾਂਘੇ ਦੇ ਸੰਗਤੀ ਦਰਸ਼ਨਾਂ ਦੀ ਖੁਸ਼ੀ 'ਚ ਡੇਰਾ ਬਾਬਾ ਨਾਨਕ ਵਿਚ ਉਤਸਵ ਰੂਹਾਨੀ ਰੰਗ ਨਾਲ ਸ਼ੁਰੂ

08/11/2019


ਸ਼ਤਾਬਦੀ ਸਮਾਗਮ ਗੁਰੂ ਸਾਹਿਬ ਦੇ ਫਲਸਫੇ ਅਤੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਣ ਦਾ ਟੀਚਾ: ਰੰਧਾਵਾ


ਚੰਡੀਗੜ,08 ਨਵੰਬਰ (ਹਿੰ.ਸ.)। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲ੍ਹਣ ਜਾ ਰਹੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਸੰਗਤੀ ਦਰਸ਼ਨਾਂ ਦੀ ਖੁਸ਼ੀ ਵਿੱਚ ਕਰਵਾਏ ਜਾ ਰਹੇ ਡੇਰਾ ਬਾਬਾ ਨਾਨਕ ਉਤਸਵ ਦਾ ਮੁੱਖ ਮੰਤਵ ਸਾਰੇ ਸਮਾਜ ਤੇ ਖਾਸਕਰ ਨੌਜਵਾਨ ਪੀੜ੍ਹੀ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਜੋੜ ਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉਤੇ ਚੱਲ ਕੇ ਸੋਹਣੇ ਸਮਾਜ ਦੀ ਸਿਰਜਣਾ ਕਰਨਾ ਹੈ। ਇਨ੍ਹਾਂ ਵਿਚਾਰ ਦਾ ਪ੍ਰਗਟਾਵਾ ਸਹਿਕਾਰਤਾ ਤੇ ਜੇਲ• ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਉਤਸਵ ਦੇ ਆਗਾਜ਼ ਤੋਂ ਬਾਅਦ ਸੰਬੋਧਨ ਕਰਦਿਆਂ ਕਹੀ।ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਨਾਲ ਨਾਨਕ ਨਾਮ ਲੇਵਾ ਸੰਗਤ ਵੱਲੋਂ ਵਿੱਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਵਰਿ•ਆਂ ਤੋਂ ਕੀਤੀ ਜਾ ਰਹੀ ਅਰਦਾਸ ਪੂਰੀ ਹੋਣ ਜਾ ਰਹੀ ਹੈ।
ਇਸ ਤੋਂ ਪਹਿਲਾ ਰੰਧਾਵਾ ਨੇ ਸ਼ਮਾਂ ਰੌਸ਼ਨ ਕਰ ਕੇ ਧਾਰਮਿਕ, ਕਲਾ ਤੇ ਸਾਹਿਤ ਦੇ ਸੁਮੇਲ ਵਾਲੇ ਚਾਰ ਰੋਜ਼ਾ ਡੇਰਾ ਬਾਬਾ ਨਾਨਕ ਉਤਸਵ ਦਾ ਰਸਮੀ ਆਗਾਜ਼ ਕੀਤਾ।ਇਹ ਉਤਸਵ ਸਹਿਕਾਰਤਾ ਵਿਭਾਗ ਦੇ ਸਮੂਹ ਸਹਿਕਾਰੀ ਅਦਾਰਿਆਂ ਵੱਲੋਂ ਮਿਲ ਕੇ ਕਰਵਾਇਆ ਜਾ ਰਿਹਾ ਹੈ ਜੋ 8 ਤੋਂ 11 ਨਵੰਬਰ ਤੱਕ ਡੇਰਾ ਬਾਬਾ ਨਾਨਕ ਵਿਖੇ ਹੋਣਾ ਹੈ। ਬੀਤੇ ਦਿਨ ਅਤੇ ਰਾਤ ਨੂੰ ਆਏ ਤੇਜ਼ ਮੀਂਹ ਅਤੇ ਹਨੇਰੀ ਦੇ ਕਾਰਨ ਮੁੱਖ ਪੰਡਾਲ ਸਣੇ ਸਾਰੇ ਪੰਡਾਲਾਂ ਅਤੇ ਟੈਂਟ ਸਿਟੀ ਦੇ ਆਲੇ-ਦੁਆਲੇ ਖੜ੍ਹਾ ਪਾਣੀ ਕਾਰਨ ਹੋਏ ਨੁਕਸਾਨ ਦੇ ਬਾਵਜੂਦ ਅੱਜ ਸੰਗਤ ਦੀ ਸ਼ਰਧਾ ਤੇ ਉਤਸ਼ਾਹ ਅਤੇ ਪ੍ਰਬੰਧਕਾਂ ਦੇ ਸਿਰੜ ਅਤੇ ਕੀਤੇ ਬਦਲਵੇਂ ਪ੍ਰਬੰਧਾਂ ਸਦਕਾ ਡੇਰਾ ਬਾਬਾ ਉਤਸਵ ਦਾ ਆਗਾਜ਼ ਸ਼ਰਧਾ ਤੇ ਉਤਸ਼ਾਹ ਨਾਲ ਹੋਇਆ ਜਿਸ ਨੇ ਖਚਾ ਖਚਾ ਭਰੇ ਪੰਡਾਲ ਨੂੰ ਰੂਹਾਨੀਅਤ ਦੇ ਰੰਗ ਵਿੱਚ ਰੰਗ ਦਿੱਤਾ।
ਰੰਧਾਵਾ ਨੇ ਬੋਲਦਿਆਂ ਕਿਹਾ ਕਿ ਇਸ ਉਤਸਵ ਤਹਿਤ ਧਾਰਮਿਕ ਸਮਾਗਮ ਕਰਵਾਉਣ ਦੇ ਨਾਲ ਨਾਲ ਗੁਰੂ ਨਾਨਕ ਦੇਵ ਜੀ ਦੇ ਰੂਹਾਨੀ ਰੰਗ ਵਿੱਚ ਰੰਗੀਆਂ ਸਾਹਿਤਕ ਤੇ ਸੱਭਿਆਚਾਰਕ ਵੰਨਗੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਗੁਰੂ ਪਾਤਸ਼ਾਹ ਦੀਆਂ ਸਿੱਖਿਆਵਾਂ ਨੂੰ ਘਰ ਘਰ ਪੁੱਜਦਾ ਕਰਨ ਦਾ ਘੇਰਾ ਹੋਰ ਵਸੀਹ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਦੁਨੀਆਂ ਭਰ ਵਿੱਚੋਂ ਵਿਦਵਾਨ ਕਵੀ, ਲੇਖਕ, ਨਾਟਕਕਾਰ ਸ਼ਾਮਲ ਹੋ ਰਹੇ ਹਨ ਜੋ ਵੱਖ ਵੱਖ ਵਿਦਿਅਕ ਸਮਾਗਮਾਂ ਦੇ ਰੂਪ ਵਿੱਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੇ ਵੱਖ-ਵੱਖ ਪੱਖਾਂ ਉਤੇ ਚਾਨਣਾ ਪਾਉਣਗੇ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਗੁਰੂਆਂ ਦੇ ਫ਼ਲਸਫ਼ੇ ਉੱਪਰ ਚੱਲਦਿਆਂ ਸਮੁੱਚੀ ਲੋਕਾਈ ਦੀ ਭਲਾਈ ਲਈ ਕੰਮ ਕੀਤਾ ਜਾਵੇ ਅਤੇ ਸ਼ਤਾਬਦੀਆਂ ਮਨਾਉਣ ਦਾ ਇਹੋ ਅਸਲ ਮਨੋਰਥ ਹੈ। 

ਹਿੰਦੂਸਥਾਨ ਸਮਾਚਾਰ/ਸੰਜੀਵ/ਕੁਸੁਮ


 
Top