अंतरराष्ट्रीय

Blog single photo

ਚੀਨ : 2,345 ਹੋਈ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ

22/02/2020


ਬੀਜਿੰਗ, 22 ਫਰਵਰੀ (ਹਿ.ਸ.). ਚੀਨ ਵਿਚ ਕੋਰੋਨਾ ਵਾਇਰਸ ਦੀ ਗਿਣਤੀ ਵਧ ਕੇ 2,345 ਹੋ ਗਈ ਹੈ, ਜਦੋਂ ਕਿ ਕੁੱਲ 76,288 ਕੇਸਾਂ ਦੀ ਪੁਸ਼ਟੀ ਹੋਈ ਹੈ। ਇਹ ਜਾਣਕਾਰੀ ਸ਼ਨੀਵਾਰ ਨੂੰ ਚੀਨ ਦੇ ਸਿਹਤ ਪ੍ਰਸ਼ਾਸਨ ਤੋਂ ਮਿਲੀ।

ਨੈਸ਼ਨਲ ਹੈਲਥ ਕਮਿਸ਼ਨ ਦੇ ਅਨੁਸਾਰ, ਸ਼ੁੱਕਰਵਾਰ ਨੂੰ 397 ਨਵੇਂ ਕੇਸ ਸਾਹਮਣੇ ਆਏ ਅਤੇ 109 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਹੁਬੇਈ ਪ੍ਰਾਂਤ ਤੋਂ 106 ਲੋਕਾਂ ਦੀ ਮੌਤ ਹੋਈ ਹੈ ਅਤੇ ਸ਼ੰਘਾਈ ਅਤੇ ਹੁਬੇਈ ਵਿਚ ਇਕ-ਇਕ ਵਿਅਕਤੀ ਦੀ ਮੌਤ ਹੋਈ ਹੈ।

ਸ਼ੁੱਕਰਵਾਰ ਨੂੰ 1361 ਨਵੇਂ ਸ਼ੱਕੀ ਮਾਮਲੇ ਸਾਹਮਣੇ ਆਏ ਹਨ। ਸ਼ੁੱਕਰਵਾਰ ਨੂੰ 2,393 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ।

ਜਿਕਰਯੋਗ ਹੈ ਕਿ ਚੀਨ ਦੇ ਵੁਹਾਨ ਸ਼ਹਿਰ ਤੋਂ ਕੋਰੋਨਾ ਵਾਇਰਸ ਦਾ ਪ੍ਰਕੋਪ ਸ਼ੁਰੂ ਹੋਇਆ ਸੀ। ਜੋ ਬਾਅਦ ਵਿਚ ਪੂਰੀ ਦੁਨੀਆ ਵਿਚ ਫੈਲ ਗਇਆ। ਵੱਡੀ ਗਿਣਤੀ ਵਿਚ ਲੋਕ ਇਸ ਨਾਲ ਮਰ ਰਹੇ ਹਨ। ਕਈ ਦੇਸ਼ਾਂ ਨੇ ਆਪਣੇ ਨਾਗਰਿਕਾਂ ਉੱਤੇ ਚੀਨ ਦੀ ਯਾਤਰਾ ਕਰਨ 'ਤੇ ਪਾਬੰਦੀ ਵੀ ਲਗਾਈ ਹੋਈ ਹੈ।

ਹਿੰਦੁਸਤਾਨ ਸਮਾਚਾਰ/ਕੁਸੁਮ


 
Top