मनोरंजन

Blog single photo

ਰੀਆ 'ਤੇ ਐਫਆਈਆਰ ਦਰਜ ਹੋਣ ਤੋਂ ਬਾਅਦ ਸੁਸ਼ਾਂਤ ਦੀ ਭੈਣ ਦਾ ਆਇਆ ਰਿਐਕਸ਼ਨ

29/07/2020ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਕੇ ਕੇ ਸਿੰਘ ਨੇ ਮੰਗਲਵਾਰ ਨੂੰ ਪਟਨਾ ਵਿੱਚ ਰੀਆ ਚੱਕਰਵਰਤੀ ਖਿਲਾਫ ਐਫਆਈਆਰ ਦਰਜ ਕਰਵਾਈ ਹੈ। ਰੀਆ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਸ਼ਵੇਤਾ ਸਿੰਘ ਕ੍ਰੀਤੀ ਦਾ ਪ੍ਰਤੀਕਰਮ ਸੋਸ਼ਲ ਮੀਡੀਆ ਉੱਤੇ ਆਇਆ ਹੈ। ਸ਼ਵੇਤਾ ਨੇ ਸੁਸ਼ਾਂਤ ਦੀ ਇਕ ਤਸਵੀਰ ਵੀ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ, ਜਿਸ ਵਿਚ  ਫੋਟੋ ਦੇ ਸਾਹਮਣੇ ਇਕ ਦੀਵਾ ਜਲ ਰਿਹਾ ਹੈ। ਸ਼ਵੇਤਾ ਨੇ ਲਿਖਿਆ - ਜੇ ਸੱਚ ਕੁਝ ਮਾਇਨੇ ਨਹੀਂ ਰੱਖਦਾ ਤਾਂ ਕੁਝ ਵੀ ਮਾਇਨੇ ਨਹੀਂ ਰੱਖਦਾ। ਇਸਦੇ ਨਾਲ ਹੀ ਉਨ੍ਹਾਂ ਨੇ ਹੈਸ਼ਟੈਗ ਨਾਲ ਜਸਟਿਸ ਸੁਸ਼ਾਂਤ ਸਿੰਘ ਰਾਜਪੂਤ ਲਿਖਿਆ ਹੈ।

ਇਸ ਪੋਸਟ ਦੇ ਨਾਲ ਸ਼ਵੇਤਾ ਨੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਬੁਰਾ ਬੋਲਦਿਆਂ ਸੱਚ ਦੇ ਹੱਕ ਵਿਚ ਖੜੇ ਹੋਣ। ਸੋਸ਼ਲ ਮੀਡੀਆ 'ਤੇ ਸ਼ਵੇਤਾ ਦੀ ਇਹ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪ੍ਰਸ਼ੰਸਕ ਲਗਾਤਾਰ ਸੁਸ਼ਾਂਤ ਨੂੰ ਇਨਸਾਫ ਦੀ ਮੰਗ ਕਰ ਰਹੇ ਹਨ। ਸੁਸ਼ਾਂਤ ਸਿੰਘ ਰਾਜਪੂਤ ਦੀ ਆਖਰੀ ਫਿਲਮ ਦਿਲ ਬੇਚਾਰਾ 24 ਜੁਲਾਈ ਨੂੰ ਡਿਜ਼ਨੀ ਪਲੱਸ ਹੌਟਸਟਾਰ 'ਤੇ ਰਿਲੀਜ਼ ਹੋਈ ਸੀ, ਜਿਸ ਨੂੰ ਦਰਸ਼ਕਾਂ ਦਾ ਕਾਫੀ ਪਿਆਰ ਮਿਲ ਰਿਹਾ ਹੈ।

ਹਿੰਦੁਸਥਾਨ ਸਮਾਚਾਰ/ਕੁਸੁਮ


 
Top