ट्रेंडिंग

Blog single photo

ਗਾਂਧੀ ਪਰਿਵਾਰ ਕੋਲੋਂ SPG ਸੁਰੱਖਿਆ ਵਾਪਸ ਲੈਣ ਦੀ ਕੈਪਟਨ ਨੇ ਕੀਤੀ ਨਿੰਦਾ, ਫੈਸਲਾ ਵਾਪਸ ਲੈਣ ਦੀ ਮੰਗ

08/11/2019



ਚੰਡੀਗੜ੍ਹ, 08 ਨਵੰਬਰ (ਹਿ.ਸ)। ਗਾਂਧੀ ਪਰਿਵਾਰ ਨੂੰ ਮਿਲੀ ਐੱਸਪੀਜੀ ਸੁਰੱਖਿਆ ਵਾਪਸ ਲੈਣ 'ਤੇ ਸਿਆਸਤ ਭੱਖ ਗਈ ਹੈ। ਕਾਂਗਰਸ ਆਗੂ ਰਾਸ਼ਿਦ ਅਲਵੀ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਰਕਾਰ ਦੇ ਇਸ ਫੈਸਲੇ ਦੀ ਨਿਖੇਦੀ ਕੀਤੀ ਹੈ। 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ, "ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਪਰਿਵਾਰ ਕੋਲੋਂ ਐੱਸਪੀਜੀ ਸੁਰੱਖਿਆ ਵਾਪਸ ਲੈਣਾ ਸਿਆਸਤ ਭਰਿਆ ਫੈਸਲਾ ਹੈ। ਇਸ ਦੀ ਜਿਨ੍ਹੀ ਵੀ ਨਿੰਦਾ ਕੀਤੀ ਜਾਵੇ, ਘੱਟ ਹੈ। ਮੌਜੂਦਾ ਸੁਰੱਖਿਆ ਹਾਲਾਤਾਂ ਨੂੰ ਦੇਖਿਆ ਜਾਵੇ ਤਾਂ ਸੁਰੱਖਿਆ ਕਵਰ ਬਹੁਤ ਹੀ ਅਹਿਮ ਹੈ। ਇਹ ਕੋਈ ਸਿਆਸੀ ਫੇਵਰ ਨਹੀਂ ਹੈ। ਇਸ ਫੈਸਲੇ ਨੂੰ ਛੇਤੀ ਤੋਂ ਛੇਤੀ ਵਾਪਸ ਲਿਆ ਜਾਣਾ ਚਾਹੀਦਾ ਹੈ।"   



ਜਿਕਰਯੋਗ ਹੈ ਕਿ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਨਾਲ-ਨਾਲ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਮਿਲਿਆ ਐੱਸਪੀਜੀ ਕਵਰ ਵਾਪਸ ਲੈ ਲਿਆ ਗਿਆ ਹੈ। ਹੁਣ ਕਾਂਗਰਸ ਦੇ ਇਨ੍ਹਾਂ ਤਿੰਨਾਂ ਆਗੂਆਂ ਨੂੰ ਜੇੱਡ ਪਲਸ ਸੁਰੱਖਿਆ ਦਿੱਤੀ ਗਈ ਬੈ। ਸੂਤਰਾਂ ਮੁਤਾਬਕ, ਗ੍ਰਹਿ ਮੰਤਰਾਲੇ ਦੀ ਉੱਚ ਪੱਧਰੀ ਬੈਠਕ ਵਿਚ ਇਹ ਫੈਸਲਾ ਲਿਆ ਗਿਆ ਹੈ।

ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਤੋਂ ਬਾਅਦ ਪੂਰੇ ਗਾਂਧੀ ਪਰਿਵਾਰ ਨੂੰ ਐੱਸਪੀਜੀ ਸੁਰੱਖਿਆ ਕਵਰ ਦੇਣ ਦਾ ਫੈਸਲਾ ਕੀਤਾ ਗਿਆ ਸੀ। ਹੁਣ ਇਸ ਨਵੇਂ ਫੈਸਲੇ ਤੋਂ ਬਾਅਦ ਸਿਰਫ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਹੀ ਐੱਸਪੀਜੀ ਕਵਰ ਰਹਿ ਗਿਆ ਹੈ। 

ਹਿੰਦੁਸਥਾਨ ਸਮਾਚਾਰ/ਕੁਸੁਮ


 
Top