क्षेत्रीय

Blog single photo

ਲੰਗਰ ਸੇਵਾ : ਕਰਫਿਊ ਦੌਰਾਨ ਰੋਜ਼ਾਨਾ 25 ਹਜ਼ਾਰ ਲੋਕਾਂ ਤੱਕ ਪਹੁੰਚਾਇਆ ਜਾ ਰਿਹੈ ਲੰਗਰ

26/03/2020

ਲੰਗਰ ਸੇਵਾ : ਕਰਫਿਊ ਦੌਰਾਨ ਰੋਜ਼ਾਨਾ 25 ਹਜ਼ਾਰ ਲੋਕਾਂ ਤੱਕ ਪਹੁੰਚਾਇਆ ਜਾ ਰਿਹੈ ਲੰਗਰ
-ਅਤਿ-ਆਧੁਨਿਕ ਤਰੀਕੇ ਨਾਲ ਮਸ਼ੀਨਾਂ ਰਾਹੀਂ ਤਿਆਰ ਕੀਤਾ ਜਾਂਦਾ ਹੈ ਖਾਣਾ

ਹੁਸ਼ਿਆਰਪੁਰ, 26 ਮਾਰਚ  ( ਹਿ ਸ ):  
ਧੰਨ ਗੁਰੂ ਰਾਮ ਦਾਸ ਸਾਹਿਬ ਜੀ ਲੰਗਰ ਸੇਵਾ ਸੋਸਾਇਟੀ, ਸੇਵਾ ਸਥਾਨ ਪੁਰਹੀਰਾਂ ਵਲੋਂ ਮਾਨਵਤਾ ਦੀ ਸੇਵਾ ਲਈ ਇਸ ਤਰ•ਾਂ ਦੇ ਮੁਸ਼ਕਿਲ ਹਾਲਾਤ ਵਿੱਚ ਵੀ ਜ਼ਿਲ•ਾ ਪ੍ਰਸ਼ਾਸ਼ਨ ਦੀ ਮਦਦ ਨਾਲ ਜ਼ਰੂਰਤਮੰਦਾਂ ਤੱਕ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ। ਸੋਸਾਇਟੀ ਵਲੋਂ ਅਤਿ-ਆਧੁਨਿਕ ਤਰੀਕੇ ਨਾਲ ਮਸ਼ੀਨਾਂ ਰਾਹੀਂ ਲੰਗਰ ਤਿਆਰ ਕਰਕੇ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਇਹ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਕਿ ਲੰਗਰ ਪਕਾਉਂਦੇ ਅਤੇ ਵੰਡਣ ਸਮੇਂ ਸਫਾਈ ਦਾ ਪੂਰਾ ਧਿਆਨ ਰੱਖਿਆ ਜਾਵੇ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਧੰਨ ਗੁਰੂ ਰਾਮਦਾਸ ਜੀ ਲੰਗਰ ਸੇਵਾ ਸੋਸਾਇਟੀ ਵਲੋਂ ਕੀਤੀ ਜਾ ਰਹੀ ਲੰਗਰ ਦੀ ਸੇਵਾ ਆਪਣੇ-ਆਪ ਵਿੱਚ ਇਕ ਬੇਮਿਸਾਲ ਕਦਮ ਹੈ। ਉਨ•ਾਂ ਕਿਹਾ ਕਿ ਮਾਨਵਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ। ਉਨ•ਾਂ ਕਿਹਾ ਕਿ ਧੰਨ ਗੁਰੂ ਰਾਮਦਾਸ ਜੀ ਲੰਗਰ ਸੇਵਾ ਸੋਸਾਇਟੀ ਵਲੋਂ ਅਜਿਹੇ ਹਾਲਾਤ ਦੌਰਾਨ ਮਾਨਵਤਾ ਦੀ ਸੇਵਾ ਲਈ ਅੱਗੇ ਆਉਣਾ ਸ਼ਲਾਘਾਯੋਗ ਉਪਰਾਲਾ ਹੈ।
ਸੋਸਾਇਟੀ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਜ਼ਿਲ•ਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸੋਸਾਇਟੀ ਵਲੋਂ 6 ਗੱਡੀਆਂ ਰਾਹੀਂ ਰੋਜ਼ਾਨਾ 25 ਹਜ਼ਾਰ ਲੋਕਾਂ ਤੱਕ ਲੰਗਰ ਉਪਲਬੱਧ ਕਰਵਾਇਆ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ  ਬੂਟਾ ਸਿੰਘ ਅਤੇ ਸ.ਗੁਰਲਿਆਕਤ ਸਿੰਘ ਦੀ ਨਿਗਰਾਨੀ ਹੇਠ ਸਿਵਲ ਹਸਪਤਾਲ ਹੁਸ਼ਿਆਰਪੁਰ, ਸ਼ਹਿਰ ਦੇ ਪੁਲਿਸ ਨਾਕਿਆਂ ਤੋਂ ਇਲਾਵਾ ਸੁੰਦਰ ਨਗਰ, ਪਿੰਡ ਅੱਜੋਵਾਲ, ਬਲਵੀਰ ਕਾਲੋਨੀ, ਭੰਗੀ ਚੋਅ ਆਦਿ ਸਲੱਮ ਏਰੀਏ ਵਿੱਚ ਲੰਗਰ ਉਪਲਬੱਧ ਕਰਵਾਇਆ ਜਾ ਰਿਹਾ ਹੈ।
 ਬਾਬਾ ਮਨਜੀਤ ਸਿੰਘ ਨੇ ਕਿਹਾ ਕਿ ਸੋਸਾਇਟੀ ਵਲੋਂ ਕਰਫਿਊ ਲੱਗਣ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲਿ•ਆਂ ਵਿੱਚ ਮੁਫ਼ਤ ਭੋਜਨ ਭੇਜਿਆ ਜਾ ਰਿਹਾ ਸੀ ਅਤੇ ਹੁਣ ਕਰਫਿਊ ਦੇ ਕਾਰਨ ਜ਼ਿਲ•ਾ ਪ੍ਰਸ਼ਾਸ਼ਨ ਦੀ ਮਦਦ ਨਾਲ ਹੁਸ਼ਿਆਰਪੁਰ ਵਿੱਚ ਵੱਖ-ਵੱਖ ਥਾਵਾਂ 'ਤੇ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ, ਜਿਸ ਵਿੱਚ ਰੋਟੀ ਚਾਵਲ, ਦਾਲ, ਸਬਜ਼ੀ ਆਦਿ ਹੁੰਦੀ ਹੈ। ਉਨ•ਾਂ ਕਿਹਾ ਕਿ ਇਸ ਲੰਗਰ ਦਾ ਮੁੱਖ ਉਦੇਸ਼ ਮਾਨਵਤਾ ਦੀ ਸੇਵਾ ਕਰਨਾ ਹੈ। ਉਨ•ਾਂ ਦੱਸਿਆ ਕਿ ਇਸ ਸੇਵਾ ਸਥਾਨ ਤੋਂ ਫਰਵਰੀ 2019 ਤੋਂ ਮਾਝਾ ਅਤੇ ਦੋਆਬਾ ਦੇ ਲਗਭਗ ਸਾਰੇ ਸਰਕਾਰੀ ਹਸਪਤਾਲ ਜਿਸ ਵਿੱਚ ਸਿਵਲ ਹਸਪਤਾਲ ਗੁਰਦਾਸਪੁਰ, ਬਟਾਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ ਤੋਂ ਇਲਾਵਾ ਹੋਰ ਸਥਾਨਾਂ ਲਈ ਲੰਗਰ ਸੇਵਾ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਰੋਜ਼ਾਨਾਂ 58 ਹਜ਼ਾਰ ਲੋਕਾਂ ਲਈ ਲੰਗਰ ਤਿਆਰ ਕੀਤਾ ਜਾਂਦਾ ਸੀ ਅਤੇ ਇਸ ਸਥਾਨ ਤੋਂ ਵੀ ਰੋਜ਼ਾਨਾ ਦੋ ਹਜ਼ਾਰ ਦੇ ਕਰੀਬ ਸੰਗਤ ਵਲੋਂ ਲੰਗਰ ਪ੍ਰਸਾਦ ਗ੍ਰਹਿਣ ਕੀਤਾ ਜਾਂਦਾ ਸੀ।  



ਹਿੰਦੂਸਥਾਨ ਸਮਾਚਾਰ/  ਨਰਿੰਦਰ ਜੱਗਾ ..


 
Top