ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਅਬੋਹਰ ਦੇ ਪਿੰਡ ਕੁੰਡਲ ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ
ਫਾਜ਼ਿਲਕਾ 1 ਅਕਤੂਬਰ (ਹਿੰ. ਸ.)। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਬਲਾਕ ਅਬੋਹਰ ਦੇ ਪਿੰਡ ਕੁੰਡਲ ਵਿਖੇ ਆਈ ਈ ਸੀ ਐਕਟੀਵਿਟੀ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤ ਵਿੱਚ ਹੀ ਵਹਾ ਕੇ ਮਿੱਟੀ ਦੀ ਸਿਹਤ ਸੁਧਾਰ ਕਰਨ
.


ਫਾਜ਼ਿਲਕਾ 1 ਅਕਤੂਬਰ (ਹਿੰ. ਸ.)। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਬਲਾਕ ਅਬੋਹਰ ਦੇ ਪਿੰਡ ਕੁੰਡਲ ਵਿਖੇ ਆਈ ਈ ਸੀ ਐਕਟੀਵਿਟੀ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤ ਵਿੱਚ ਹੀ ਵਹਾ ਕੇ ਮਿੱਟੀ ਦੀ ਸਿਹਤ ਸੁਧਾਰ ਕਰਨ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਜਾਗਰੂਕ ਕੀਤਾ ਗਿਆ।

ਖੇਤੀਬਾੜੀ ਵਿਭਾਗ ਤੋਂ ਏ ਡੀ ਓ ਰਜਿੰਦਰ ਕੁਮਾਰ ਵਰਮਾ ਅਤੇ ਏ ਐਸ ਆਈ ਵਿਪਨ ਕੁਮਾਰ ਵਲੋਂ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਇਕੱਠਾ ਹੋਇਆ ਧੂੰਆ ਸੜਕੀ ਦੁਰਘਟਨਾਵਾਂ ਵਿੱਚ ਵਾਧਾ ਹੁੰਦਾ ਹੈ ਉੱਥੇ ਹੀ ਸਾਹ ਤੇ ਚਮੜੀ ਆਦਿ ਭਿਆਨਕ ਬਿਮਾਰੀਆਂ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਵਹਾ ਦੇਣ ਤਾਂ ਇਹ ਪਰਾਲੀ ਰੂੜੀ ਦਾ ਰੂਪ ਬਣਕੇ ਜਮੀਨ ਦੀ ਉਪਜਾਊ ਸਕਤੀ ਵਿੱਚ ਵਾਧਾ ਕਰੇਗੀ ਅਤੇ ਅਗਲੀ ਫਸਲ ਦਾ ਝਾੜ ਵੀ ਵਧੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande