ਬੈਂਕਾਂ ਅਤੇ ਪੈਟਰੋਲ ਪੰਪਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਾਏ ਜਾਣ : ਜ਼ਿਲਾ ਮੈਜਿਸਟ੍ਰੇਟ
ਨਵਾਂਸ਼ਹਿਰ, 1 ਅਕਤੂਬਰ (ਹਿੰ. ਸ.)। ਜ਼ਿਲਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲੇ ਵਿਚ ਸਥਿਤ ਸਾਰੀਆਂ ਬੈਂਕਾਂ ਅਤੇ ਪੈਟਰੋਲ ਪੰਪਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਵਾਉਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਲਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਜ਼ਿ
.


ਨਵਾਂਸ਼ਹਿਰ, 1 ਅਕਤੂਬਰ (ਹਿੰ. ਸ.)। ਜ਼ਿਲਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲੇ ਵਿਚ ਸਥਿਤ ਸਾਰੀਆਂ ਬੈਂਕਾਂ ਅਤੇ ਪੈਟਰੋਲ ਪੰਪਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਵਾਉਣ ਦੇ ਨਿਰਦੇਸ਼ ਦਿੱਤੇ ਹਨ।

ਜ਼ਿਲਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਪੈਂਦੀਆਂ ਸਮੂਹ ਬੈਂਕਾਂ ਦੇ ਮੈਨੇਜਰਾਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨੂੰ ਸੀ ਸੀ ਟੀ ਵੀ ਕੈਮਰੇ ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਮਰਿਆਂ ਵਿਚ ਘੱਟੋ-ਘੱਟ 07 ਦਿਨ ਦੀ ਰਿਕਾਰਡਿੰਗ ਦੀ ਸਮਰੱਥਾ ਹੋਵੇ। ਉਨ੍ਹਾਂ ਕਿਹਾ ਕਿ ਇਹ ਹੁਕਮ ਲੁੱਟਮਾਰ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਲੋਕਾਂ ਦੀ ਜਾਨ-ਮਾਲ ਨੂੰ ਸੁਰੱਖਿਅਤ ਰੱਖਣ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।

ਇਸੇ ਤਰ੍ਹਾਂ ਇੱਕ ਵੱਖਰੇ ਹੁਕਮ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਜਨਤਕ ਥਾਵਾਂ ‘ਤੇ ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਲਾਈ ਹੈ। ਜਾਰੀ ਹੁਕਮਾਂ ਅਨੁਸਾਰ ਜ਼ਿਲੇ ਵਿਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ /ਰਿਜੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਾਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮ/ਜਨਤਕ ਇਕੱਠਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਅਸਲਾ /ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਲਾਈ ਗਈ ਹੈ। ਇਹ ਪਾਬੰਦੀ ਜਨਤਕ ਸਥਾਨਾਂ ਦੇ ਨਾਲ-ਨਾਲ ਸੋਸ਼ਨ ਮੀਡੀਆ ‘ਤੇ ਵੀ ਲਾਗੂ ਹੋਵੇਗੀ। ਇਸ ਤੋਂ ਇਲਾਵਾ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਵੀ ਪੂਰਨ ਪਾਬੰਦੀ ਰਹੇਗੀ। ਇਹ ਹੁਕਮ 30-11-2025 ਤੱਕ ਲਾਗੂ ਰਹਿਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande