ਸ੍ਰੀ ਦਰਬਾਰ ਸਾਹਿਬ ਵਿਖੇ ਕੈਨਰਾ ਬੈਂਕ ਵੱਲੋਂ ਇੱਕ ਐਬੂਲੈਂਸ ਭੇਟ
ਅੰਮ੍ਰਿਤਸਰ, 1 ਅਕਤੂਬਰ (ਹਿੰ. ਸ.)। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਕੈਨੇਰਾ ਬੈਂਕ ਵੱਲੋਂ ਕਾਰਪੋਰੇਟ ਸਮਾਜਿਕ ਜਿੰੰਮੇਵਾਰੀ (ਸੀਐੱਸਆਰ) ਪ੍ਰੋਗਰਾਮ ਤਹਿਤ ਇੱਕ ਐਂਬੂਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ
,


ਅੰਮ੍ਰਿਤਸਰ, 1 ਅਕਤੂਬਰ (ਹਿੰ. ਸ.)।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਕੈਨੇਰਾ ਬੈਂਕ ਵੱਲੋਂ ਕਾਰਪੋਰੇਟ ਸਮਾਜਿਕ ਜਿੰੰਮੇਵਾਰੀ (ਸੀਐੱਸਆਰ) ਪ੍ਰੋਗਰਾਮ ਤਹਿਤ ਇੱਕ ਐਂਬੂਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ ਗਈਆਂ।

ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਸੰਚਾਰੂ ਪ੍ਰਬੰਧਾਂ ਦੇ ਨਾਲ-ਨਾਲ ਵਿਦਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੀਆਂ ਸੇਵਾਵਾਂ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਵਿਚ ਸੰਗਤਾਂ ਅਤੇ ਵੱਖ-ਵੱਖ ਅਦਾਰਿਆਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾਂਦਾ ਹੈ। ਇਸੇ ਤਰ੍ਹਾਂ ਅੱਜ ਕੈਨਰਾ ਬੈਂਕ ਵੱਲੋਂ ਸੰਗਤਾਂ ਦੀ ਸਹੂਲਤ ਲਈ ਸੀਐੱਸਆਰ ਪ੍ਰੋਗਰਾਮ ਤਹਿਤ ਇੱਕ ਐਂਬੂਲੈਂਸ ਭੇਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਵੱਖ-ਵੱਖ ਬੈਂਕਾਂ ਵੱਲੋਂ ਸੇਵਾਵਾਂ ਵਿਚ ਯੋਗਦਾਨ ਪਾਇਆ ਗਿਆ ਹੈ। ਐਡਵੋਕੇਟ ਧਾਮੀ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਬੈਂਕ ਵੱਲੋਂ ਅੱਗੇ ਵੀ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਵਿਚ ਸਹਿਯੋਗ ਕਰਨ ਦੀ ਆਸ ਪ੍ਰਗਟਾਈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨਰਾ ਬੈਂਕ ਅਧਿਕਾਰੀਆਂ ਨੂੰ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ।

ਇਸ ਮੌਕੇ ਕੈਨਰਾ ਬੈਂਕ ਦੇ ਚੇਅਰਮੈਨ ਹਰਦੀਪ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਗੁਰੂ ਸਾਹਿਬ ਦੇ ਆਸ਼ੀਰਵਾਦ ਸਦਕਾ ਉਨ੍ਹਾਂ ਦੇ ਬੈਂਕ ਵੱਲੋਂ ਸੰਗਤ ਦੀ ਸਹੂਲਤ ਲਈ ਛੋਟੀ ਜਿਹੀ ਭੇਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਡੀਆਂ ਸੇਵਾਵਾਂ ਕਰ ਰਹੀ ਹੈ, ਜਿਨ੍ਹਾਂ ਦਾ ਲਾਭ ਸਿੱਧਾ ਸੰਗਤਾਂ ਨੂੰ ਪੁੱਜਦਾ ਹੈ। ਉਨ੍ਹਾਂ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਵੀ ਕੀਤਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande