ਵਿਧਾਇਕ ਗਰੇਵਾਲ ਤੇ ਮੇਅਰ ਵੱਲੋਂ ਵਾਰਡ ਨੰਬਰ 11 ਤੇ 12 'ਚ ਪਾਰਕਾਂ ਦੇ ਸੁੰਦਰੀਕਰਨ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 1 ਅਕਤੂਬਰ (ਹਿੰ. ਸ.)। ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 11 ਅਤੇ 12 ਅਧੀਨ ਗਲੀ ਨੰਬਰ 2, 3 ਅਤੇ 5 ਵਿਖੇ ਪਾਰਕਾਂ ਦੇ ਸੁੰਦਰੀਕਰਨ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਕਰੀਬ 3 ਕਰੋੜ
.


ਲੁਧਿਆਣਾ, 1 ਅਕਤੂਬਰ (ਹਿੰ. ਸ.)। ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 11 ਅਤੇ 12 ਅਧੀਨ ਗਲੀ ਨੰਬਰ 2, 3 ਅਤੇ 5 ਵਿਖੇ ਪਾਰਕਾਂ ਦੇ ਸੁੰਦਰੀਕਰਨ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਕਰੀਬ 3 ਕਰੋੜ ਰੁਪਏ ਖਰਚ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਮੁਕੰਮਲ ਕਰਵਾਏ ਜਾ ਰਹੇ ਹਨ ਤਾਂ ਜੋ ਵਿਕਾਸ ਪੱਖੋਂ ਕੋਈ ਵੀ ਵਾਰਡ ਵਾਂਝਾ ਨਾ ਰਹਿ ਜਾਵੇ। ਇਸੇ ਲੜੀ ਤਹਿਤ ਅੱਜ ਵਾਰਡ ਨੰਬਰ 11 ਤੇ 12 ਦੇ ਪਾਰਕਾਂ ਦੀ ਦਿੱਖ ਨੂੰ ਸੁੰਦਰ ਬਣਾਉਣ ਲਈ ਕਰੀਬ 3 ਕਰੋੜ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਅਤੇ ਭਲਕੇ ਕੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਵਿਧਾਇਕ ਗਰੇਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਪੂਰਬੀ ਅੰਦਰ ਨਵੇਂ ਹੋਰ ਕਈ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਉਚੇਚੇ ਤੌਰ 'ਤੇ ਹਾਜ਼ਰ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਉਹ ਧੰਨਵਾਦੀ ਹਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਿਨ੍ਹਾਂ ਵੱਲੋਂ ਹਲਕਾ ਪੂਰਬੀ ਹੀ ਨਹੀਂ ਪੂਰੇ ਮਹਾਂਨਗਰ ਵਿੱਚ ਰਿਕਾਰਡ ਤੋੜ ਵਿਕਾਸ ਕਾਰਜਾਂ ਲਈ ਖੁੱਲ ਦਿੱਤੀ ਗਈ ਹੈ। ਉਹਨਾਂ ਸਪੱਸ਼ਟ ਕੀਤਾ ਕਿ ਹਲਕਾ ਪੂਰਬੀ ਵਿਖੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਯਤਨਾਂ ਸਦਕਾ ਪਹਿਲਾਂ ਤੋਂ ਹੀ ਰਿਕਾਰਡ ਤੋੜ ਵਿਕਾਸ ਕਾਰਜ ਮੁਕੰਮਲ ਕਰਵਾਏ ਜਾ ਚੁੱਕੇ ਹਨ ਅਤੇ ਜੋ ਬਾਕੀ ਰਹਿੰਦੇ ਹਨ ਉਹਨਾਂ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਜਲਦ ਮੁਕੰਮਲ ਕਰ ਲਿਆ ਜਾਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande