ਅਬੋਹਰ 1 ਅਕਤੂਬਰ (ਹਿੰ. ਸ.)। ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਕਮਿਸ਼ਨਰ-ਕਮ-ਐੱਸ.ਡੀ.ਐੱਮ ਅਬੋਹਰ ਕ੍ਰਿਸ਼ਨਾ ਪਾਲ ਰਾਜਪੂਤ ਦੀ ਅਗਵਾਈ ਵਿੱਚ ਨਗਰ ਨਿਗਮ ਅਬੋਹਰ ਵੱਲੋਂ ਧਰਮ ਨਗਰੀ ਵਾਰਡ ਨੰ. 7 ਅਬੋਹਰ ਵਿਖੇ ਫੋਗਿੰਗ ਕਰਵਾਈ ਗਈ।ਇਹ ਜਾਣਕਾਰੀ ਦਿੰਦਿਆਂ ਚੀਫ ਸੈਨੇਟਰੀ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਅਬੋਹਰ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ, ਦਫਤਰਾਂ, ਪਾਰਕਾਂ, ਸਕੂਲਾਂ, ਕਾਲਜਾਂ ਤੇ ਹੋਰ ਜਨਤਕ ਥਾਵਾਂ ਥਾਵਾਂ ਤੇ ਲਗਾਤਾਰ ਫੋਗਿੰਗ ਕੀਤੀ ਜਾ ਰਹੀ ਹੈ ਤਾਂ ਜੋ ਡੇਂਗੂ ਦੇ ਮੱਛਰ ਨੂੰ ਫੈਲਣ ਤੋਂ ਰੋਕਿਆ ਜਾ ਸਕੇ।। ਉਨ੍ਹਾਂ ਸਹਿਰ ਵਾਸੀਆਂ ਅਪੀਲ ਕੀਤੀ ਕਿ ਆਪਣੇ ਘਰਾਂ ਤੇ ਆਲੇ-ਦੁਆਲੇ ਪਾਣੀ ਨਾ ਖੜ੍ਹਾ ਹੋਣ ਦੇਣ ਕਿਉਂਕਿ ਮੱਛਰ ਖੜ੍ਹੇ ਪਾਣੀ ਵਿੱਚ ਪਣਪਦਾ ਹੈ ਤੇ ਅਨੇਕਾਂ ਬਿਮਾਰੀਆਂ ਨੂੰ ਸੱਦਾ ਦਿੰਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ