ਖਰੀਫ਼ ਸੀਜਨ ਦੌਰਾਨ ਬੋਗਸ ਖਰੀਦ ਤੇ ਦੂਜੇ ਰਾਜਾਂ ਤੋਂ ਅਣ-ਅਧਿਕਾਰਤ ਝੋਨਾ ਜਾਂ ਚਾਵਲ ਲਿਆਉਣ ਤੋਂ ਰੋਕਣ ਲਈ ਜ਼ਿਲ੍ਹੇ ਭਰ ਅੰਦਰ ਨਾਕੇ ਸਰਗਰਮ
ਪਟਿਆਲਾ, 10 ਅਕਤੂਬਰ (ਹਿੰ. ਸ.)। ਮੌਜੂਦਾ ਝੋਨੇ ਦੀ ਖਰੀਦ ਦੇ ਸੀਜਨ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਝੋਨੇ ਜਾਂ ਚੌਲਾਂ ਦੀ ਬੋਗਸ ਖਰੀਦ/ ਗ਼ੈਰ ਕਾਨੂੰਨੀ ਰੀਸਾਇਕਲਿੰਗ ਕਰਨ ਦੇ ਖਦਸ਼ਿਆਂ ਨੂੰ ਰੋਕਣ ਲਈ ਪੁਲਿਸ ਸਮੇਤ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਵੱਲੋਂ ਸੰਜਰਪੁਰ ਮੋੜ ਸ਼ੰਭੂ
ਖਰੀਫ਼ ਸੀਜਨ ਦੌਰਾਨ ਬੋਗਸ ਖਰੀਦ ਤੇ ਦੂਜੇ ਰਾਜਾਂ ਤੋਂ ਅਣ-ਅਧਿਕਾਰਤ ਝੋਨਾ ਜਾਂ ਚਾਵਲ ਲਿਆਉਣ ਤੋਂ ਰੋਕਣ ਲਈ ਜ਼ਿਲ੍ਹੇ ਭਰ ਅੰਦਰ ਨਾਕੇ ਸਰਗਰਮ


ਪਟਿਆਲਾ, 10 ਅਕਤੂਬਰ (ਹਿੰ. ਸ.)। ਮੌਜੂਦਾ ਝੋਨੇ ਦੀ ਖਰੀਦ ਦੇ ਸੀਜਨ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਝੋਨੇ ਜਾਂ ਚੌਲਾਂ ਦੀ ਬੋਗਸ ਖਰੀਦ/ ਗ਼ੈਰ ਕਾਨੂੰਨੀ ਰੀਸਾਇਕਲਿੰਗ ਕਰਨ ਦੇ ਖਦਸ਼ਿਆਂ ਨੂੰ ਰੋਕਣ ਲਈ ਪੁਲਿਸ ਸਮੇਤ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਵੱਲੋਂ ਸੰਜਰਪੁਰ ਮੋੜ ਸ਼ੰਭੂ ਬੈਰੀਅਰ, ਸਰਾਲਾ ਹੈਡ ਘਨੌਰ-ਅੰਬਾਲਾ ਰੋਡ, ਰੋਹੜ ਜਗੀਰ ਜੁਲਕਾ-ਪਿਹੋਵਾ ਰੋਡ, ਟੀ ਪੁਆਇੰਟ ਬਲਬੇੜਾ-ਚੀਕਾ ਸੜਕ, ਧਰਮੇੜੀ ਨਵਾਂ ਗਾਉ-ਚੀਕਾ ਰੋਡ, ਘੱਗਰ ਪੁਲ ਅਰਨੇਟੂ ਬਾਦਸ਼ਾਹਪੁਰ-ਕੈਥਲ ਰੋਡ ਅਤੇ ਢਾਬੀ ਗੁੱਜਰਾਂ, ਪਾਤੜਾਂ-ਨਰਵਾਣਾ ਰੋਡ ਵਿਖੇ ਇਹ ਟੀਮਾਂ ਮੰਡੀ ਬੋਰਡ ਦੇ ਕਰਮਚਾਰੀਆਂ ਨਾਲ ਤਾਲਮੇਲ ਕਰਕੇ ਪੰਜਾਬ ਤੋਂ ਬਾਹਰੋਂ ਆ ਰਹੇ ਟਰੱਕਾਂ ਦੇ ਬਿਲ ਬਿਲਟੀਆਂ ਆਦਿ ਦੀ ਚੈਕਿੰਗ ਕਰਕੇ ਡਿਟੇਲ ਨੋਟ ਕੀਤੀ ਜਾ ਰਹੀ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਖਰੀਫ਼ ਸੀਜਨ 2024-25 ਵਿੱਚ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜਨ ਦੌਰਾਨ ਸਮੂਹ ਖਰੀਦ ਏਜੰਸੀਆਂ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ ਕੀਤੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੇ ਝੋਨੇ ਦੀ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦ ਕੀਤੀ ਜਾ ਰਹੀ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਦੂਜੇ ਰਾਜਾਂ ਤੋਂ ਘੱਟ ਰੇਟ 'ਤੇ ਝੋਨਾ/ਚਾਵਲ ਖਰੀਦ ਕੇ ਪੰਜਾਬ ਵਿੱਚ ਵੇਚਣ ਲਈ ਲਿਆਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਅਣਅਧਿਕਾਰਤ ਆਉਣ ਵਾਲੇ ਝੋਨੇ ਜਾਂ ਚਾਵਲ ਦੀ ਆਮਦ ਅਤੇ ਗ਼ੈਰ ਕਾਨੂੰਨੀ ਗਤੀਵਿਧੀਆਂ ਰੋਕਣ ਲਈ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗ ਕਰਨ ਲਈ ਪਟਿਆਲਾ ਜ਼ਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਤੇ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਾਮਲ ਕਰਕੇ ਐਸ.ਡੀ.ਐਮਜ਼ ਦੀ ਅਗਵਾਈ ਹੇਠ ਉਡਣ ਦਸਤਿਆਂ ਦਾ ਗਠਨ ਕੀਤਾ ਗਿਆ ਹੈ।

ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਪੁਲਿਸ ਟੁੱਕੜੀਆਂ ਦੂਜੇ ਰਾਜਾਂ ਦੇ ਨਾਲ ਲੱਗਦੇ ਬੈਰੀਅਰਾਂ ਉਪਰ ਪੁਲਿਸ ਨਾਕੇ ਲਗਾਕੇ ਹਰ ਮਾਰਕੀਟ ਕਮੇਟੀ ਪੱਧਰ ਉਤੇ ਦੂਜੇ ਰਾਜਾਂ ਤੋਂ ਅਣ-ਅਧਿਕਾਰਤ ਆਉਣ ਵਾਲੇ ਝੋਨੇ/ਚਾਵਲ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਮਾਰਕੀਟ ਕਮੇਟੀ ਪੱਧਰ ਦੀਆਂ ਮੰਡੀਆਂ ਵਿੱਚ ਖਾਸ ਤੌਰ ਉਤੇ ਰੋਜ਼ਾਨਾ ਸ਼ਾਮ ਜਾਂ ਰਾਤ ਦੇ ਸਮੇਂ ਚੈਕਿੰਗ ਕਰਦੇ ਹੋਏ ਗ਼ੈਰ ਕਾਨੂੰਨੀ ਝੋਨੇ ਅਤੇ ਚਾਵਲ ਦੇ ਪਾਏ ਜਾਣ ਵਾਲੇ ਟਰੱਕ ਜਾਂ ਗੁਦਾਮ ਜਬਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande