ਸਬ ਡਵੀਜ਼ਨ ਲਹਿਰਾ ’ਚ ਹਫ਼ਤੇ ਦੌਰਾਨ 2 ਨਸ਼ਾ ਤਸਕਰਾਂ ਗ੍ਰਿਫ਼ਤਾਰ: 7 ਕਿਲੋਗ੍ਰਾਮ ਭੁੱਕੀ ਚੁਰਾ ਪੋਸਤ ਤੇ 22 ਲੀਟਰ ਨਜਾਇਜ਼ ਸ਼ਰਾਬ ਬਰਾਮਦ : ਡੀ.ਐਸ.ਪੀ.
ਲਹਿਰਾਗਾਗਾ/ਸੰਗਰੂਰ, 11 ਅਕਤੂਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਥਾਣਾ ਲਹਿਰਾ ਪੁਲਿਸ ਵੱਲੋਂ ਬੀਤੇ ਇਕ ਹਫ਼ਤੇ ਦੌਰਾਨ 2 ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ 7 ਕਿਲੋਗ੍ਰਾਮ ਭੁੱਕੀ ਚੁਰਾ ਪੋਸਤ ਅਤੇ 22.5 ਲੀਟਰ ਨਜਾਇਜ਼ ਸ਼ਰਾਬ
ਸਬ ਡਵੀਜ਼ਨ ਲਹਿਰਾ ’ਚ ਹਫ਼ਤੇ ਦੌਰਾਨ 2 ਨਸ਼ਾ ਤਸਕਰਾਂ ਗ੍ਰਿਫ਼ਤਾਰ: 7 ਕਿਲੋਗ੍ਰਾਮ ਭੁੱਕੀ ਚੁਰਾ ਪੋਸਤ ਤੇ 22 ਲੀਟਰ ਨਜਾਇਜ਼ ਸ਼ਰਾਬ ਬਰਾਮਦ : ਡੀ.ਐਸ.ਪੀ.


ਲਹਿਰਾਗਾਗਾ/ਸੰਗਰੂਰ, 11 ਅਕਤੂਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਥਾਣਾ ਲਹਿਰਾ ਪੁਲਿਸ ਵੱਲੋਂ ਬੀਤੇ ਇਕ ਹਫ਼ਤੇ ਦੌਰਾਨ 2 ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ 7 ਕਿਲੋਗ੍ਰਾਮ ਭੁੱਕੀ ਚੁਰਾ ਪੋਸਤ ਅਤੇ 22.5 ਲੀਟਰ ਨਜਾਇਜ਼ ਸ਼ਰਾਬ ਕਰਕੇ ਦੋਸ਼ੀ ਦੋਵੇਂ ਨਸ਼ਾ ਤਸਕਰਾਂ ਨੂੰ ਸਲਾਖ਼ਾਂ ਪਿੱਛੇ ਭੇਜਣ ਵਿੱਚ ਕਾਮਯਾਬੀ ਹਾਸਲ ਕੀਤੀ ਗਈ ਹੈ। ਇਸ ਤੋਂ ਇਲਾਵਾ ਥਾਣਾ ਲਹਿਰਾ ਵੱਲੋਂ 7 ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਓਟ ਸੈਂਟਰਾਂ ’ਚ ਰਜਿਸਟਰ ਕਰਵਾ ਕੇ ਨਸ਼ਾ ਛੁਡਾਉਣ ਦੀ ਦਵਾਈ ਸ਼ੁਰੂ ਕਰਵਾਈ ਗਈ ਹੈ। ਡੀ.ਐਸ.ਪੀ. ਲਹਿਰਾ ਦੀਪਇੰਦਰ ਸਿੰਘ ਜੇਜੀ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਹਿਲ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਨਸ਼ਿਆਂ ਦੇ ਖ਼ਾਤਮੇ ਲਈ ਵੱਡੀ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਲਹਿਰਾ ਥਾਣੇ ਵੱਲੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 7 ਵਿਅਕਤੀਆਂ ਦਾ ਇਲਾਜ ਸ਼ੁਰੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਲਹਿਰਾ ਖੇਤਰ ਵਿੱਚ ਪਿਛਲੇ ਦਿਨੀਂ ਹੋਈ ਪਸ਼ੂ ਚੋਰੀ ਦੀ ਵਾਰਦਾਤ ਸਬੰਧੀ ਮੁਕੱਦਮਾ ਨੰਬਰ 210 ਮਿਤੀ 8 ਸਤੰਬਰ 2025 ਨੂੰ ਦਰਜ ਕੀਤਾ ਗਿਆ ਸੀ ਅਤੇ ਦੋਸ਼ੀਆਂ ਨੂੰ ਟਰੇਸ ਕਰਨ ਲਈ ਸਪੈਸ਼ਲ ਪੁਲਿਸ ਟੀਮ ਦਾ ਗਠਨ ਇੰਸ. ਕਰਮਜੀਤ ਸਿੰਘ ਥਾਣਾ ਲਹਿਰਾ ਦੀ ਅਗਵਾਈ ਵਿੱਚ ਕੀਤਾ ਗਿਆ ਸੀ। ਇਸ ਟੀਮ ਨੇ ਤਕਨੀਕੀ ਮਾਹਰਾਂ ਦੀ ਮਦਦ ਨਾਲ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ ਤੇ ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਦੋਸ਼ੀਆਂ ਪਾਸੋਂ ਵਾਰਦਾਤ ਨੂੰ ਅੰਜਾਮ ਦੇਣ ਵਾਲੀ ਪਿੱਕ ਅੱਪ ਗੱਡੀ ਸਮੇਤ ਹੋਰ ਸਾਮਾਨ ਬਰਾਮਦ ਹੋਇਆ ਹੈ। ਡੀ.ਐਸ.ਪੀ. ਨੇ ਦੱਸਿਆ ਕਿ ਭਗੌੜੇ ਮੁਜਰਮਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਲਹਿਰਾ ਪੁਲਿਸ ਵੱਲੋਂ ਮੁਕੱਦਮਾ ਨੰਬਰ 84 ਮਿਤੀ 23 ਅਪ੍ਰੈਲ 2025 ਵਿੱਚ ਫ਼ਰਾਰ ਦੋਸ਼ੀ ਮੁਰਸਲੀਨ ਉਰਫ਼ ਭੂਰੂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਅਪਰਾਧੀ ’ਤੇ ਸੰਗਰੂਰ ਅਤੇ ਪਟਿਆਲਾ ਦੇ ਵੱਖ ਵੱਖ ਥਾਣਿਆਂ ਵਿੱਚ 7 ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ 4 ਅਕਤੂਬਰ ਤੋਂ ਹੁਣ ਤੱਕ ਥਾਣਾ ਲਹਿਰਾ ਵਿਖੇ ਪੈਂਡਿੰਗ ਚੱਲ ਰਹੇ 7 ਮੁਕੱਦਮਿਆਂ ਦਾ ਨਿਪਟਾਰਾ ਕਰਕੇ ਚਲਾਨ ਅਦਾਲਤ ਵਿੱਚ ਪੇਸ਼ ਕੀਤੇ ਗਏ ਹਨ। ਦੀਪਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਲਹਿਰਾ ਦੀ ਪੁਲਿਸ ਵੱਲੋਂ ਰੋਜ਼ਾਨਾ ਹੀ ਨਸ਼ਾ ਤਸਕਰਾਂ ਦੇ ਵੱਖ ਵੱਖ ਟਿਕਾਣਿਆਂ ’ਤੇ ਰੇਡ ਕੀਤੀ ਜਾਂਦੀ ਹੈ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਕੇ ਜੇਲ ਭੇਜਿਆਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਥਾਣਾ ਲਹਿਰਾ ਖੇਤਰ ਵਿੱਚ ਨਸ਼ੇ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਛੱਡਿਆ ਨਹੀਂ ਜਾਵੇਗਾ ਅਤੇ ਇਸ ਸਬੰਧੀ ਵੱਖ ਵੱਖ ਪਿੰਡਾ ਵਿੱਚ ਪੁੱਜ ਕੇ ਪੰਚਾਇਤਾਂ ਅਤੇ ਪੰਚਾਇਤ ਮੈਂਬਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਵਿੱਚ ਲੋਕਾਂ ਨੂੰ ਨਸ਼ੇ ਕਰਨ ਵਾਲੇ ਅਤੇ ਵੇਚਣ ਵਾਲੇ ਵਿਅਕਤੀਆਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਲਈ ਕਿਹਾ ਜਾਂਦਾ ਹੈ ਤੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਣ ਸਬੰਧੀ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਚੱਲ ਰਹੀ ਕਟਾਈ ਮੌਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰ ਲਈ ਵੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡ ਪਿੰਡ ਜਾ ਕੇ ਨੁੱਕੜ ਮੀਟਿੰਗ ਰਾਹੀਂ ਕਿਸਾਨਾਂ ਨੂੰ ਬੇਲਰ ਆਦਿ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡੀ.ਐਸ.ਪੀ. ਦੀਪਇੰਦਰ ਸਿੰਘ ਨੇ ਕਿਹਾ ਕਿ ਸਬ ਡਵੀਜ਼ਨ ਲਹਿਰਾ ਦੇ ਸਮੂਹ ਥਾਣਿਆਂ ਦੇ ਪੁਲਿਸ ਮੁਲਾਜ਼ਮ ਕਿਸਾਨਾਂ ਨਾਲ ਲਗਾਤਾਰ ਰਾਬਤਾ ਰੱਖ ਰਹੇ ਹਨ ਤਾਂ ਜੋ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀ ਕੋਈ ਘਟਨਾ ਹੋਣ ਦੀ ਸੰਭਾਵਨਾ ਨੂੰ ਖ਼ਤਮ ਕੀਤਾ ਜਾ ਸਕੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande