ਕਮਿਸ਼ਨਰੇਟ ਪੁਲਿਸ ਵੱਲੋਂ 200 ਗ੍ਰਾਮ ਹੈਰੋਇਨ ਤੇ ਪਿਸਤੌਲ ਸਮੇਤ 2 ਕਾਬੂ
ਜਲੰਧਰ , 11 ਅਕਤੂਬਰ (ਹਿੰ.ਸ.)| ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਸੀ.ਆਈ.ਏ. ਸਟਾਫ਼ ਟੀਮ ਨੇ 2 ਵੱਖ-ਵੱਖ ਮੁਕੱਦਮਿਆਂ ਵਿੱਚ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 200 ਗ੍ਰਾਮ ਹੈਰੋਇਨ, ਇੱਕ ਪਿਸਤੌਲ .32 ਬੋਰ ਸਮੇਤ 2
ਕਮਿਸ਼ਨਰੇਟ ਪੁਲਿਸ ਵੱਲੋਂ 200 ਗ੍ਰਾਮ ਹੈਰੋਇਨ ਤੇ ਪਿਸਤੌਲ ਸਮੇਤ 2 ਕਾਬੂ


ਜਲੰਧਰ , 11 ਅਕਤੂਬਰ (ਹਿੰ.ਸ.)|

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਸੀ.ਆਈ.ਏ. ਸਟਾਫ਼ ਟੀਮ ਨੇ 2 ਵੱਖ-ਵੱਖ ਮੁਕੱਦਮਿਆਂ ਵਿੱਚ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 200 ਗ੍ਰਾਮ ਹੈਰੋਇਨ, ਇੱਕ ਪਿਸਤੌਲ .32 ਬੋਰ ਸਮੇਤ 2 ਜ਼ਿੰਦਾ ਰੋਂਦ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀਸੀਪੀ (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ ਏਸੀਪੀ ( ਇਨਵੈਸਟੀਗੇਸ਼ਨ) ਜੇਅੰਤ ਪੂਰੀ, ਏਡੀਸੀਪੀ ਪਰਮਜੀਤ ਸਿੰਘ ਅਤੇ ਏ ਸੀ ਪੀ-ਡੀ ਅੰਬਰਵੀਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਸੁਰਿੰਦਰ ਕੁਮਾਰ, ਇੰਚਾਰਜ ਸੀ ਆਈ ਏ ਸਟਾਫ਼ ਜਲੰਧਰ ਦੀ ਟੀਮ ਨੇ ਇਹ ਸਫਲ ਕਾਰਵਾਈਆਂ ਕੀਤੀਆਂ।

6.10.2025 ਨੂੰ ਚੈਕਿੰਗ ਜੌਰਾਨ ਦਕੋਹਾ ਫਾਟਕ ਪੁਲ ਜਲੰਧਰ ਨੇੜੇ ਪੁਲਿਸ ਪਾਰਟੀ ਨੂੰ ਸੁਚਨਾ ਮਿਲੀ ਕਿ ਇੱਕ ਵਿਅਕਤੀ ਨਾਜਾਇਜ਼ ਅਸਲੇ ਨਾਲ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਨਿਯਤ ਨਾਲ ਘੁੰਮ ਰਿਹਾ ਹੈ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਮੌਕੇ 'ਤੇ ਦਵਿੰਦਰ ਕੁਮਾਰ ਵਾਸੀ ਧੰਨੋਵਾਲੀ, ਜਲੰਧਰ ਨੂੰ ਕਾਬੂ ਕੀਤਾ, ਜਿਸਦੇ ਕਬਜ਼ੇ 'ਚੋਂ ਇੱਕ ਪਿਸਤੌਲ .32 ਬੋਰ ਅਤੇ 02 ਜਿੰਦਾ ਰੋਂਦ ਬਰਾਮਦ ਕੀਤੇ ਗਏ। ਇਸ ਸੰਬੰਧੀ ਮੁਕੱਦਮਾ ਨੰਬਰ 287 ਮਿਤੀ 06.10.2025 ਅਧੀਨ ਧਾਰਾ 25-54-59 ਆਰਮਜ਼ ਤਹਿਤ ਥਾਣਾ ਰਾਮਾਮੰਡੀ ਜਲੰਧਰ ਵਿੱਚ ਦਰਜ ਕੀਤਾ ਗਿਆ ਹੈ।ਉਨ੍ਹਾਂ ਨੇ ਅੱਗੇ ਦੱਸਿਆ ਕਿ ਇਕ ਹੋਰ ਕਾਰਵਾਈ ਦੌਰਾਨ ਮਿਤੀ 07.10.2025 ਨੂੰ ਸੀ ਆਈ ਏ ਸਟਾਫ਼ ਜਲੰਧਰ ਦੀ ਦੂਸਰੀ ਪੁਲਿਸ ਟੀਮ ਵੱਲੋਂ ਨੇੜੇ ਟਰਾਂਸਪੋਰਟ ਨਗਰ ਜਲੰਧਰ ਤੋਂ ਇੱਕ ਵਿਅਕਤੀ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਪਿੰਡ ਭੈਣੀ ਸਿਧਵਾਂ, ਥਾਣਾ ਸਦਰ, ਜ਼ਿਲ੍ਹਾ ਤਰਨ ਤਾਰਨ ਨੂੰ ਕਾਬੂ ਕੀਤਾ ਗਿਆ, ਜਿਸਦੇ ਕਬਜ਼ੇ 'ਚੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਖਿਲਾਫ ਮੁਕੱਦਮਾ ਨੰਬਰ 237 ਮਿਤੀ 07.10.2025 ਅਧੀਨ ਧਾਰਾ 21-61-85 ਐਨ ਡੀ ਪੀ ਐਸ ਐਕਟ ਤਹਿਤ ਥਾਣਾ ਡਵੀਜ਼ਨ ਨੰਬਰ 8, ਜਲੰਧਰ ਵਿੱਚ ਦਰਜ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਮੁਲਜ਼ਮ ਹਰਪ੍ਰੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਇੱਕ ਮੁਕੱਦਮਾ ਦਰਜ ਹੈ। ਗ੍ਰਿਫਤਾਰ ਮੁਲਜ਼ਮ ਪੁਲਿਸ ਰਿਮਾਂਡ ਅਧੀਨ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ, ਤਾਂ ਜੋ ਉਨ੍ਹਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕੇਜ ਦੀ ਜਾਂਚ ਕੀਤੀ ਜਾ ਸਕੇ।

---------------

ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ


 rajesh pande