ਫਾਜ਼ਿਲਕਾ 11 ਅਕਤੂਬਰ (ਹਿੰ. ਸ.)। ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸੂਬੇ ਭਰ ਵਿੱਚ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ(ਈ ਸੀ ਸੀ ਈ ) ਦਿਵਸ ਮਨਾਇਆ ਗਿਆ। ਇਸ ਵਾਰ ਦਾ ਥੀਮ ਕਹਾਣੀਆਂ ਦੁਆਰਾ ਭਾਸ਼ਾ ਵਿਕਾਸ ਸੀ। ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੁਪ੍ਰਿਆ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਫਾਜ਼ਿਲਕਾ ਵਿਚ ਇਹ ਦਿਵਸ ਬਾਖੂਬੀ ਮਨਾਇਆ ਗਿਆ | ਇਸ ਦੌਰਾਨ ਜਿਲਾ ਪ੍ਰੋਗਰਾਮ ਮੈਨੇਜਰ ਰਮਨਦੀਪ ਕੌਰ ਵੀ ਹਾਜ਼ਰ ਰਹੇ। ਉਨ੍ਹਾਂ ਦੱਸਿਆ ਕਿ ਈ ਸੀ ਸੀ ਈ ਦਿਵਸ ਹਰ ਮਹੀਨੇ ਦੇ ਦੂਸਰੇ ਸ਼ੁੱਕਰਵਾਰ ਨੂੰ ਹਰ ਆਂਗਣਵਾੜੀ ਸੈਂਟਰਾਂ ਵਿੱਚ ਹੋਰ ਵਧੀਆ ਢੰਗ ਨਾਲ ਮਨਾਇਆ ਜਾਵੇਗਾ|
ਉਨ੍ਹਾਂ ਦੱਸਿਆ ਕਿ ਛੋਟੀ ਉਮਰੇ ਬੱਚਿਆਂ ਦੇ ਬੋਧਿਕ, ਮਨੋਵਿਗਿਆਨਕ ਵਿਕਾਸ ਤਹਿਤ ਵਿਭਾਗ ਵੱਲੋਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ|
ਇਸ ਦਿਨ ਦਾ ਉਦੇਸ਼ ਮਾਪਿਆਂ ਅਤੇ ਭਾਈਚਾਰੇ ਵਿਚ 0-6 ਸਾਲ ਦੇ ਬਚਿਆਂ ਦੀ ਉਮਰ ਅਨੁਸਾਰ ਦੇਖਭਾਲ, ਖੇਡ-ਅਧਾਰਿਤ ਸਿਖਿਆ ਅਤੇ ਸੰਪੂਰਨ ਵਿਕਾਸ ਬਾਰੇ ਜਾਗਰੂਕਤਾ ਵਧਾਉਣਾ ਹੈ।ਉਨ੍ਹਾਂ ਦੱਸਿਆ ਕਿ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਨੂੰ ਮਜਬੂਤ ਬਣਾਉਣ ਲਈ ਵਿਭਾਗ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਬਾਲ ਵਿਕਾਸ ਵਿਭਾਗ ਵੱਲੋਂ ਫਾਜ਼ਿਲਕਾ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਮਨਾਇਆ ਗਿਆ। ਇਸ ਦਿਨ ਦਾ ਮੁੱਖ ਉਦੇਸ਼ ਬਚਿਆਂ ਦੀ ਸਿਖਿਆ ਅਤੇ ਵਿਕਾਸ ਵਿਚ ਮਾਪਿਆਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਖੇਡ-ਅਧਾਰਿਤ ਤਰੀਕਿਆ ਰਾਹੀਂ ਬਚਿਆਂ ਦੀ ਉਮਰ ਅਨੁਸਾਰ ਦੇਖਭਾਲ, ਸਿਖਣ ਅਤੇ ਸਮੁੱਚੇ ਵਿਕਾਸ ਬਾਰੇ ਮਾਪਿਆਂ ਅਤੇ ਕਮਿਉਨਿਟੀ ਮੈਂਬਰਾਂ ਵਿਚ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਭਾਗੀਦਾਰੀ ਅਤੇ ਸਹਿਯੋਗ ਨਾਲ ਬਚਿਆਂ ਦਾ ਸਰਵਪੱਖੀ ਵਿਕਾਸ ਹੋਵੇਗਾ।
ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿਖੇ ਅਜਿਹੇ ਪ੍ਰੋਗਰਾਮ ਉਲੀਕਣ ਨਾਲ ਬਚੇ ਦੇ ਉਮਰ ਅਨੁਸਾਰ ਵਿਕਾਸ ਸਬੰਧੀ ਅਨੇਕਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ