ਹੁਸ਼ਿਆਰਪੁਰ ਜ਼ਿਲ੍ਹੇ ’ਚ ਮਨਾਇਆ ’ਅਰਲੀ ਚਾਈਲਡਹੁੱਡ ਐਜੂਕੇਸ਼ਨ ਡੇ’
ਹੁਸ਼ਿਆਰਪੁਰ, 11 ਅਕਤੂਬਰ (ਹਿੰ. ਸ.)। ਪੰਜਾਬ ਸਰਕਾਰ ਦੀ ਪਹਿਲਕਦਮੀ ਵਜੋਂ ਰਾਜ ਭਰ ਵਿਚ ਈ.ਸੀ.ਈ ਡੇ (ਅਰਲੀ ਚਾਈਲਡਹੁੱਡ ਐਜੂਕੇਸ਼ਨ ਡੇ) ਵਜੋਂ ਮਨਾਇਆ ਜਾਂਦਾ ਹੈ। ਇਸ ਸਬੰਧ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਆਂਗਨਵਾੜੀ ਕੇਂਦਰਾਂ ਵਿਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਸ ਦਿਨ ਦਾ ਮੁੱਖ ਉਦੇ
.


ਹੁਸ਼ਿਆਰਪੁਰ, 11 ਅਕਤੂਬਰ (ਹਿੰ. ਸ.)। ਪੰਜਾਬ ਸਰਕਾਰ ਦੀ ਪਹਿਲਕਦਮੀ ਵਜੋਂ ਰਾਜ ਭਰ ਵਿਚ ਈ.ਸੀ.ਈ ਡੇ (ਅਰਲੀ ਚਾਈਲਡਹੁੱਡ ਐਜੂਕੇਸ਼ਨ ਡੇ) ਵਜੋਂ ਮਨਾਇਆ ਜਾਂਦਾ ਹੈ। ਇਸ ਸਬੰਧ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਆਂਗਨਵਾੜੀ ਕੇਂਦਰਾਂ ਵਿਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਸ ਦਿਨ ਦਾ ਮੁੱਖ ਉਦੇਸ਼ 0 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਦੀ ਸਿੱਖਿਆ ਅਤੇ ਸਮੁੱਚੇ ਵਿਕਾਸ ਵਿੱਚ ਮਾਪਿਆਂ ਦੀ ਸਰਗਰਮ ਹਿੱਸੇਦਾਰੀ ਨੂੰ ਯਕੀਨੀ ਬਣਾਉਣਾ ਹੈ।ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਵਿਭਾਗ ਦੇ ਅਧਿਕਾਰੀ, ਆਂਗਨਵਾੜੀ ਵਰਕਰ, ਅਧਿਆਪਕ ਅਤੇ ਮਾਪੇ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ। ਪ੍ਰੋਗਰਾਮ ਦੌਰਾਨ ਜ਼ਿਲ੍ਹਾ ਡਾਕੂਮੈਂਟ ਅਸਿਸਟੈਂਟ ਅਧਿਕਾਰੀ ਗੁਰਹਰਮਨਪ੍ਰੀਤ ਕੌਰ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸੁਖਚੈਨ ਸਿੰਘ ਨੇ ਹੁਸ਼ਿਆਰਪੁਰ ਦੇ ਸੁੰਦਰ ਨਗਰ ਅਤੇ ਪ੍ਰੇਮਗੜ੍ਹ ਸਥਿਤ ਆਂਗਨਵਾੜੀ ਕੇਂਦਰਾਂ ਦਾ ਦੌਰਾ ਕੀਤਾ।ਆਪਣੇ ਸੰਦੇਸ਼ ਵਿੱਚ ਅਧਿਕਾਰੀਆਂ ਨੇ ਕਿਹਾ ਕਿ ਈ.ਸੀ.ਈ ਡੇ ਨਾ ਕੇਵਲ ਬੱਚਿਆਂ ਲਈ, ਸਗੋਂ ਮਾਪਿਆਂ ਲਈ ਵੀ ਆਪਣੇ ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਹਿੱਸਾ ਲੈਣ ਦਾ ਇਕ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਨੇ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਯਤਨ ਇਸ ਸਮਾਗਮ ਨੂੰ ਸਾਰਥਕ ਅਤੇ ਪ੍ਰੇਰਨਾਦਾਇਕ ਬਣਾਉਂਦੇ ਹਨ।ਇਸ ਦੌਰਾਨ ਅਧਿਕਾਰੀਆਂ ਨੇ ਬੱਚਿਆਂ ਨਾਲ ਕਹਾਣੀਆਂ ਅਤੇ ਕਵਿਤਾਵਾਂ ਦਾ ਆਨੰਦ ਮਾਣਿਆ ਅਤੇ ਉਨ੍ਹਾਂ ਨੂੰ ਸਿੱਖਣ ਦੀ ਪ੍ਰਕਿਰਿਆ ਨੂੰ ਰੌਚਕ ਬਣਾਉਣ ਪ੍ਰੇਰਿਤ ਕੀਤਾ। ਸਾਰੇ ਮਾਪਿਆਂ ਨੇ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਕਿਹਾ ਕਿ ਈ.ਸੀ.ਈ ਡੇ ਨੇ ਉਨ੍ਹਾਂ ਨੂੰ ਆਪਣੇ ਬੱਚਿਆਂ ਨਾਲ ਨਵੀਆਂ ਅਤੇ ਰਚਨਾਤਮਕ ਗਤੀਵਿਧੀਆਂ ਕਰਨ ਲਈ ਪ੍ਰੇਰਨਾ ਦਿੱਤੀ ਹੈ, ਜਿਸ ਨਾਲ ਉਨ੍ਹਾਂ ਦਾ ਆਤਮਵਿਸ਼ਵਾਸ ਅਤੇ ਸਿੱਖਣ ਵਿੱਚ ਦਿਲਚਸਪੀ ਵਧੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande