ਫਸਲਾਂ ਦੀ ਰਹਿੰਦ-ਖੂਹੰਦ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ
ਹੁਸ਼ਿਆਰਪੁਰ, 11 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਮੁੱਖ ਖੇਤੀਬਾੜੀ ਅਫਸਰ ਹੁਸ਼ਿਆਰਪੁਰ ਡਾ. ਦਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਕਟਰ ਸੁਖਜਿੰਦਰ ਸਿੰਘ ਖੇਤੀਬਾੜੀ ਅਫਸਰ ਗੜਸ਼ੰਕਰ ਦੀ ਯੋਗ ਅਗਵਾਈ ਹੇਠ ਫਸਲਾਂ ਦੀ ਰਹਿੰਦ ਖੂੰਦ ਦੀ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ
.


ਹੁਸ਼ਿਆਰਪੁਰ, 11 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਮੁੱਖ ਖੇਤੀਬਾੜੀ ਅਫਸਰ ਹੁਸ਼ਿਆਰਪੁਰ ਡਾ. ਦਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਕਟਰ ਸੁਖਜਿੰਦਰ ਸਿੰਘ ਖੇਤੀਬਾੜੀ ਅਫਸਰ ਗੜਸ਼ੰਕਰ ਦੀ ਯੋਗ ਅਗਵਾਈ ਹੇਠ ਫਸਲਾਂ ਦੀ ਰਹਿੰਦ ਖੂੰਦ ਦੀ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਸੁਖਜਿੰਦਰ ਪਾਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਕਿਸਾਨ ਵੀਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਵਾਤਾਵਰਨ ਵਿੱਚ ਜਹਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ ਅਤੇ ਇਹਨਾਂ ਦਾ ਮੁਖੀ ਮਨੁੱਖੀ ਜੀਵਨ ਉੱਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ ਅਤੇ ਨਾਲ ਹੀ ਧਰਤੀ ਦੀ ਉਪਜਾਊ ਸ਼ਕਤੀ ਵੀ ਘੱਟ ਹੁੰਦੀ ਹੈ। ਝੋਨੇ ਦੀ ਫਸਲ ਰਾਹੀਂ ਧਰਤੀ ਵਿੱਚੋਂ ਪ੍ਰਾਪਤ ਕੀਤੇ ਖੁਰਾਕੀ ਤੱਤਾਂ ਵਿੱਚੋਂ 25% ਨਾਈਟ੍ਰੋਜਨ, 50% ਗੰਧਕ ਅਤੇ 75% ਪੋਟਾਸ਼ ਤੱਤ ਪਰਾਲੀ ਵਿੱਚ ਹੀ ਜਾਂਦੇ ਹਨ ਅਤੇ ਪ੍ਰਤੀ ਟਨ ਪਰਾਲੀ ਵਿੱਚ 4-5.5 ਕਿਲੋ ਨਾਈਟ੍ਰੋਜਨ 2 ਤੋਂ 2.5 ਕਿਲੋ ਫਾਸਫੋਰਸ 15 ਤੋਂ 25 ਕਿਲੋ ਪਟਾਸ਼, 25 ਕਿਲੋ ਗੰਧਕ ਅਤੇ 400 ਕਿਲੋ ਜੈਵਿਕ ਕਾਰਬਨ ਹੁੰਦੇ ਹਨ। ਉਹਨਾਂ ਆਖਿਆ ਕਿ ਪਰਾਲੀ ਨੂੰ ਅੱਗ ਦੇ ਹਵਾਲੇ ਕਰਨ ਨਾਲ ਇਹ ਸਾਰੇ ਤੱਤ ਨਸ਼ਟ ਹੋ ਜਾਂਦੇ। ਡਾ. ਜਸਵਿੰਦਰ ਕੁਮਾਰ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਸਰੋਂ ਅਤੇ ਕਣਕ ਦੀ ਫਸਲ ਦੀ ਕਾਸ਼ਤ ਸਬੰਧੀ ਨੁਕਤੇ ਸਾਂਝੇ ਕਰਦਿਆਂ ਆਖਿਆ ਕਿ ਕਿਸਾਨ ਵੀਰ ਸਰੋਂ ਦੀ ਕਾਸ਼ਤ ਲਈ ਡੀਏਪੀ ਖਾਦ ਦੀ ਜਗ੍ਹਾ ਸਿੰਗਲ ਸੁਪਰ ਫਾਸਫੇਟ ਖਾਦ ਦੀ ਵਰਤੋਂ ਕਰਨ ਕਿਉਂਕਿ ਤੇਲ ਬੀਜ ਫਸਲਾਂ ਨੂੰ ਗੰਧਕ ਤੱਤ ਦੀ ਜਰੂਰਤ ਹੁੰਦੀ ਹੈ ਜੋ ਕਿ ਸਿੰਗਲ ਸੁਪਰ ਫਾਸਫੇਟ ਖਾਦ ਰਾਹੀਂ ਉਪਲਬਧ ਹੁੰਦਾ ਹੈ। ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਡਾ. ਮਨਿੰਦਰ ਸਿੰਘ ਬੋਂਸ ਨੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਾਹੋਵਾਲ ਵਿਖੇ ਉਪਲਬਧ ਹਾੜੀ ਦੀਆਂ ਫਸਲਾਂ ਦੇ ਬੀਜਾਂ ਸੰਬੰਧੀ ਜਾਣਕਾਰੀ ਦਿੱਤੀ। ਡਾਕਟਰ ਪ੍ਰਭਜੋਤ ਕੌਰ ਅਤੇ ਡਾਕਟਰ ਕਰਮਵੀਰ ਸਿੰਘ ਗਰਚਾ ਨੇ ਕੁਦਰਤੀ ਖੇਤੀ ਸਬੰਧੀ ਕਿਸਾਨਾਂ ਨਾਲ ਨੁਕਤੇ ਸਾਂਝੇ ਕੀਤੇ। ਡਾਕਟਰ ਮਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਗੜਸ਼ੰਕਰ ਨੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਜਾਣਕਾਰੀ ਦਿੱਤੀ। ਇਸ ਇਸ ਮੌਕੇ ਗੜਸ਼ੰਕਰ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਪੰਜ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਦ ਦਾ ਪ੍ਰਬੰਧਨ ਅਤੇ ਪਿਛਲੇ ਕਾਫੀ ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਅਜੇ ਕੁਮਾਰ ਸੀਐਸਸੀ ਸੈਂਟਰ ਭਵਾਨੀਪੁਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਲਾਭਪਾਤਰੀ ਕਿਸਾਨਾਂ ਦੀ ਈ.ਕੇਵਾਈਸੀ ਕੀਤੀ ਗਈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande