ਗੁਰਦਾਸਪੁਰ ਦੇ ਕਾਹਨੂੰਵਾਨ ਦੇ ਪਿੰਡ ਮੰਜ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ
ਗੁਰਦਾਸਪੁਰ, 11 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਪਰਾਲੀ ਨਾ ਸਾੜਨ ਲਈ ਜਿਲ੍ਹੇ ਅੰਦਰ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧ ਵ
,


ਗੁਰਦਾਸਪੁਰ, 11 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਪਰਾਲੀ ਨਾ ਸਾੜਨ ਲਈ ਜਿਲ੍ਹੇ ਅੰਦਰ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਸਬੰਧ ਵਿੱਚ ਬਲਾਕ ਕਾਹਨੂੰਵਾਨ ਦੇ ਪਿੰਡ ਮੰਜ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਕੈਂਪ ਵਿੱਚ ਕਿਸਾਨਾਂ ਨੂੰ ਖੇਤਾਂ ਵਿੱਚ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਮਸ਼ੀਨਾਂ ਦੀ ਲਿਸਟ ਪਿੰਡ ਦੇ ਸਾਂਝੇ ਥਾ 'ਤੇ ਲਗਾਈ ਗਈ।

ਅਮਨਦੀਪ ਹੁੰਦਲ ਏ.ਈ.ਓ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਫਾਇਦਿਆਂ, ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਪਰਾਲੀ ਦੀ ਸਾਂਭ-ਸੰਭਾਲ ਲਈ ਜਿਲ੍ਹੇ ਵਿੱਚ ਉਪਲੱਬਧ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ- ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਉਪਲਬਧ ਹੈ। ਸਹਿਕਾਰੀ ਸੁਸਾਇਟੀਆਂ ਤੇ ਪੰਚਾਇਤਾਂ ਕੋਲੋਂ ਵਾਜਬ ਰੇਟਾਂ ‘ਤੇ ਮਸ਼ੀਨਰੀ ਮੌਜੂਦ ਹੈ। ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande