ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਘੁਮਾਣ ਵਿਖੇ ਵੱਖ-ਵੱਖ ਲਿੰਕ ਸੜਕਾਂ ਦੇ ਉਦਘਾਟਨ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 11 ਅਕਤੂਬਰ (ਹਿੰ. ਸ.)। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਘੁਮਾਣ ਵਿਖੇ ਵੱਖ-ਵੱਖ ਲਿੰਕ ਸੜਕਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰ
.


ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 11 ਅਕਤੂਬਰ (ਹਿੰ. ਸ.)। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਘੁਮਾਣ ਵਿਖੇ ਵੱਖ-ਵੱਖ ਲਿੰਕ ਸੜਕਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੇ ਵਿਕਾਸ ਕਾਰਜ ਲਈ ਸਫਲ ਉਪਰਾਲੇ ਕੀਤੇ ਹਨ, ਜਿਸ ਦੇ ਚੱਲਦਿਆਂ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਘੁਮਾਣ -ਭੱਟੀਵਾਲ ਤੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਰੋਡ ਤੋਂ ਵਾਇਆ ਗੁਰਦੁਆਰਾ ਤਪਿਆਣਾ ਸਾਹਿਬ - ਡੇਰਾ ਬਾਬਾ ਜੈਮਲ ਸਿੰਘ ਘੁਮਾਣ ਲਿੰਕ ਸੜਕਾਂ ਦੇ ਉਦਘਾਟਨ ਕੀਤੇ ਗਏ ਹਨ। ਇਸ ਤੋਂ ਇਲਾਵਾ ਹੋਰ ਵੀ ਪਿੰਡਾਂ ਵਿੱਚ ਸੜਕ ਬਣਾਉਣ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ । ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande