ਵਿਧਾਇਕ ਬੱਗਾ ਨੇ ਵਾਰਡ ਨੰਬਰ 95 'ਚ ਸੜਕ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ
ਲੁਧਿਆਣਾ, 11 ਅਕਤੂਬਰ (ਹਿੰ. ਸ.)। ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਖੇ ਬੁਨਿਆਦੀ ਢਾਂਚੇ ਵਿੱਚ ਵਿਸਥਾਰ ਕਰਦਿਆਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 95 ਅਧੀਨ ਕਰੋਲ ਬਾਗ ''ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਸਮਾਰੋਹ ਮੌਕੇ ਕੌਂਸਲਰ ਅਸ਼ੋਕ ਕੁਮਾਰ, ਕੌਂਸਲਰ ਅਮਨ ਬ
.


ਲੁਧਿਆਣਾ, 11 ਅਕਤੂਬਰ (ਹਿੰ. ਸ.)। ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਖੇ ਬੁਨਿਆਦੀ ਢਾਂਚੇ ਵਿੱਚ ਵਿਸਥਾਰ ਕਰਦਿਆਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 95 ਅਧੀਨ ਕਰੋਲ ਬਾਗ 'ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਸਮਾਰੋਹ ਮੌਕੇ ਕੌਂਸਲਰ ਅਸ਼ੋਕ ਕੁਮਾਰ, ਕੌਂਸਲਰ ਅਮਨ ਬੱਗਾ, ਐਕਸੀਅਨ ਸੰਜੀਵ, ਐਸ.ਡੀ.ਓ. ਅਕਸ਼ੇ ਬਾਂਸਲ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 32 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਹੀਲੇ ਸੜਕ ਨਿਰਮਾਣ ਕਾਰਜ਼ਾਂ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਨਾਲ ਸਮਝੌਤਾ ਨਾ ਕੀਤਾ ਜਾਵੇ। ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਹਲਕਾ ਲੁਧਿਆਣਾ ਉੱਤਰੀ ਵਿੱਚ ਵਿਕਾਸ ਕਾਰਜ ਨਿਰਵਿਘਨ ਜਾਰੀ ਹਨ ਅਤੇ ਆਗਾਮੀ ਸਮੇਂ ਦੌਰਾਨ ਹਲਕੇ ਵਿੱਚ ਵਿਕਾਸ ਪ੍ਰੋਜੈਕਟਾਂ ਵਿੱਚ ਹੋਰ ਇਜਾਫਾ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਵਿਕਾਸ ਪ੍ਰੋਜੈਕਟਾਂ ਨੂੰ ਪੂਰਾ ਕਰਨ 'ਤੇ ਜ਼ੋਰ ਦਿੱਤਾ।ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਖ-ਵੱਖ ਹਲਕਿਆਂ ਵਿੱਚ ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੱਖਾਂ ਰੁਪਏ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande