ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਤਿਹਾਸਕ ਸ਼ਿਵ ਮੰਦਰ ਵਾਲੀ ਸੜਕ ਦੇ ਨਿਰਮਾਣ ਦਾ ਕੀਤਾ ਉਦਘਾਟਨ
ਪਾਇਲ, ਖੰਨਾ, (ਲੁਧਿਆਣਾ) 11 ਅਕਤੂਬਰ (ਹਿੰ. ਸ.)। ਪਾਇਲ ਖੇਤਰ ਦੇ ਇਤਿਹਾਸਕ ਭਗਵਾਨ ਸ਼ਿਵ ਮੰਦਰ ਵੱਲ ਜਾਣ ਵਾਲੀ ਸੜਕ ਹੁਣ ਬਣਨ ਲੱਗੀ ਹੈ। ਕਈ ਸਾਲਾਂ ਤੋਂ ਟੁੱਟੀ ਹੋਈ ਇਸ ਸੜਕ ਕਾਰਨ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਆਉਣ ਸਮੇਂ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਪੰਜਾਬ ਸਰਕਾਰ ਦੇ ਯਤਨਾਂ
.


ਪਾਇਲ, ਖੰਨਾ, (ਲੁਧਿਆਣਾ) 11 ਅਕਤੂਬਰ (ਹਿੰ. ਸ.)। ਪਾਇਲ ਖੇਤਰ ਦੇ ਇਤਿਹਾਸਕ ਭਗਵਾਨ ਸ਼ਿਵ ਮੰਦਰ ਵੱਲ ਜਾਣ ਵਾਲੀ ਸੜਕ ਹੁਣ ਬਣਨ ਲੱਗੀ ਹੈ। ਕਈ ਸਾਲਾਂ ਤੋਂ ਟੁੱਟੀ ਹੋਈ ਇਸ ਸੜਕ ਕਾਰਨ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਆਉਣ ਸਮੇਂ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਪੰਜਾਬ ਸਰਕਾਰ ਦੇ ਯਤਨਾਂ ਨਾਲ ਇਹ ਸੁਪਨਾ ਸਾਕਾਰ ਹੋ ਰਿਹਾ ਹੈ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਨੀਂਹ ਪੱਥਰ ਰੱਖ ਕੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ।ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਇਹ ਸੜਕ ਖਰਾਬ ਹੋਣ ਕਾਰਨ ਕਾਫੀ ਸਾਲਾਂ ਤੋਂ ਲੋਕਾਂ ਦੀ ਮੁੱਖ ਮੰਗ ਬਣੀ ਹੋਈ ਸੀ। ਉਨ੍ਹਾਂ ਨੇ ਇਹ ਮਾਮਲਾ ਪੰਜਾਬ ਵਿਧਾਨ ਸਭਾ ਵਿੱਚ ਵੀ ਉਠਾਇਆ ਸੀ। ਇਸ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੁਰੰਤ ਕਾਰਵਾਈ ਕਰਦਿਆਂ ਸਬੰਧਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸ਼ਿਵ ਮੰਦਰ ਤੱਕ ਜਾਣ ਵਾਲੀ ਸੜਕ ਦੀ ਉਸਾਰੀ ਸਭ ਤੋਂ ਪਹਿਲਾਂ ਸ਼ੁਰੂ ਕੀਤੀ ਜਾਵੇ। ਇਹ ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਸੋਚ ਦਾ ਸਪੱਸ਼ਟ ਉਦਾਹਰਨ ਹੈ ਕਿ ਸਰਕਾਰ ਹਰੇਕ ਧਾਰਮਿਕ ਤੇ ਆਮ ਜਨਹਿਤ ਦੇ ਕੰਮ ਵਿੱਚ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ।ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਸਿਰਫ਼ ਸ਼ਰਧਾਲੂਆਂ ਨੂੰ ਹੀ ਨਹੀਂ, ਸਗੋਂ ਪੂਰੇ ਪਾਇਲ ਖੇਤਰ ਨੂੰ ਸੁਵਿਧਾ ਮਿਲੇਗੀ। ਇਹ ਸੜਕ ਅਗਲੇ ਤਿੰਨ ਤੋਂ ਚਾਰ ਮਹੀਨਿਆਂ ਵਿੱਚ ਪੂਰੀ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਲੋਕਾਂ ਦੀ ਸਹੂਲਤ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਹੈ। ਮੰਦਿਰ ਦੇ ਪੁਜਾਰੀ ਨੇ ਵੀ ਖੁਸ਼ੀ ਜਤਾਉਂਦਿਆਂ ਕਿਹਾ ਕਿ ਇਹ ਮੰਦਿਰ ਸਦੀਆਂ ਪੁਰਾਣਾ ਹੈ ਅਤੇ ਹਰ ਸਾਲ ਹਜ਼ਾਰਾਂ ਸ਼ਰਧਾਲੂ ਇੱਥੇ ਦਰਸ਼ਨ ਲਈ ਆਉਂਦੇ ਹਨ। ਪਹਿਲਾਂ ਸ਼ਰਧਾਲੂਆਂ ਨੂੰ ਚਿੱਕੜ ਤੇ ਗੰਦੇ ਪਾਣੀ ਵਿੱਚੋਂ ਲੰਘਣਾ ਪੈਂਦਾ ਸੀ, ਪਰ ਹੁਣ ਇਹ ਸਮੱਸਿਆ ਖਤਮ ਹੋ ਜਾਵੇਗੀ।ਸਾਰੇ ਆਏ ਹੋਏ ਸ਼ਰਧਾਲੂਆਂ ਅਤੇ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਾਰਜ ਇਲਾਕੇ ਦੀ ਲੰਬੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਸਰਕਾਰ ਦੀ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਵੀ ਦਰਸਾਉਂਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande