ਵਿਧਾਇਕ ਪਰਾਸ਼ਰ ਨੇ ਨੜੀਆਂ ਮੁਹੱਲੇ ’ਚ 12.5 ਐਚ.ਪੀ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ
ਲੁਧਿਆਣਾ, 11 ਅਕਤੂਬਰ (ਹਿੰ. ਸ.)। ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕਦੇ ਹੋਏ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਨੜੀਆਂ ਮੁਹੱਲੇ (ਵਾਰਡ ਨੰਬਰ 84) ਵਿੱਚ ਇੱਕ ਨਵਾਂ ਟਿਊਬਵੈੱਲ ਲਗਾਉਣ ਦੇ ਪ੍ਰੋਜੈਕ
.


ਲੁਧਿਆਣਾ, 11 ਅਕਤੂਬਰ (ਹਿੰ. ਸ.)। ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕਦੇ ਹੋਏ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਨੜੀਆਂ ਮੁਹੱਲੇ (ਵਾਰਡ ਨੰਬਰ 84) ਵਿੱਚ ਇੱਕ ਨਵਾਂ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਇਲਾਕੇ ਵਿੱਚ ਲਗਭਗ 6.50 ਲੱਖ ਰੁਪਏ ਦੀ ਲਾਗਤ ਨਾਲ 12.5 ਐਚ.ਪੀ ਟਿਊਬਵੈੱਲ ਲਗਾਇਆ ਜਾ ਰਿਹਾ ਹੈ।ਵਿਧਾਇਕ ਪਰਾਸ਼ਰ ਨੇ ਕਿਹਾ ਕਿ ਇਸ ਨਵੇ ਟਿਊਬਵੈੱਲ ਲੱਗਣ ਨਾਲ, ਨੜੀਆਂ ਮੁਹੱਲੇ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਸੁਚਾਰੂ ਹੋਵੇਗੀ।ਵਿਧਾਇਕ ਪਰਾਸ਼ਰ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ। ਵਿਧਾਇਕ ਪਰਾਸ਼ਰ ਨੇ ਅੱਗੇ ਕਿਹਾ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਅਤੇ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande