ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ 31.33 ਲੱਖ ਰੁਪਏ ਦੀ ਲਾਗਤ ਵਾਲੇ ਦੋ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ
ਲੁਧਿਆਣਾ, 11 ਅਕਤੂਬਰ (ਹਿੰ. ਸ.)। ਜਲ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 32 ਅਧੀਨ ਕੈਂਪਾਕੋਲਾ ਰੋਡ ''ਤੇ 18.33 ਲੱਖ ਰੁਪਏ ਦੀ ਲਾਗਤ ਨਾਲ 16 ਇੰਚ ਦੀ ਆਰ.ਸੀ.ਸੀ. ਐਨ.ਪੀ-3 ਐ
.


ਲੁਧਿਆਣਾ, 11 ਅਕਤੂਬਰ (ਹਿੰ. ਸ.)। ਜਲ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 32 ਅਧੀਨ ਕੈਂਪਾਕੋਲਾ ਰੋਡ 'ਤੇ 18.33 ਲੱਖ ਰੁਪਏ ਦੀ ਲਾਗਤ ਨਾਲ 16 ਇੰਚ ਦੀ ਆਰ.ਸੀ.ਸੀ. ਐਨ.ਪੀ-3 ਐਚ.ਡੀ.ਪੀ.ਈ. ਸੀਵਰੇਜ ਲਾਈਨ ਅਤੇ ਡਰੇਨੇਜ ਸਿਸਟਮ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ।ਇਸ ਤੋਂ ਇਲਾਵਾ ਵਾਰਡ ਨੰਬਰ 34 ਵਿੱਚ ਗੁਰੂ ਨਾਨਕ ਨਗਰ ਵਿਖੇ ਨਵੀਂ ਡੀ.ਆਈ.ਕੇ-7 ਪਾਣੀ ਦੀ ਲਾਈਨ ਵਿਛਾਉਣ ਦੇ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ 4 ਇੰਚ ਪਾਈਪਾਂ ਵਿਛਾਈਆਂ ਜਾਣਗੀਆਂ ਜਿਸ 'ਤੇ ਲਗਭਗ 13 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੇ 20 ਸਾਲਾਂ ਤੋਂ ਲੋਕ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਸਨ ਪਰ ਹੁਣ ਨਵੀਆਂ ਲਾਈਨਾਂ ਵਿਛਾਉਣ ਨਾਲ ਨਾ ਸਿਰਫ਼ ਲੋਕਾਂ ਨੂੰ ਦੂਸ਼ਿਤ ਪਾਣੀ ਤੋਂ ਰਾਹਤ ਮਿਲੇਗੀ ਸਗੋਂ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ।ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਵਿਕਾਸ ਕਾਰਜਾਂ ਲਈ ਖੁੱਲਕੇ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande