ਮੋਹਾਲੀ, 11 ਅਕਤੂਬਰ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਦੇ ਵਿੱਚ ਲਗਭਗ ਸਭਨਾ ਪਾਰਟੀਆਂ ਦੇ ਅਹੁਦੇਦਾਰ ਅਤੇ ਵਰਕਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜੋ ਕਿ ਸਾਡੇ ਲਈ ਖੁਸ਼ੀ ਅਤੇ ਤਸੱਲੀ ਭਰੀ ਖਬਰ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਯੂਥ ਨੇਤਾ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ। ਸਰਬਜੀਤ ਸਿੰਘ ਸਮਾਣਾ ਸੈਕਟਰ- 79 ਵਿਖੇ ਸਥਿਤ ਦਫਤਰ ਵਿਖੇ ਕਾਂਗਰਸ ਅਤੇ ਹੋਰਨਾਂ ਪਾਰਟੀਆਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵੇਲੇ ਜੀ ਆਇਆ ਆਖ ਰਹੇ ਸਨ. ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਜਿਹੜੇ ਵੀ ਅਹੁਦੇਦਾਰ ਅਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਇਹਨਾਂ ਦੇ ਮਾਨ ਸਤਿਕਾਰ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਹਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਜਾਵੇਗਾ ਤਾਂ ਕਿ ਉਹ ਆਮ ਆਦਮੀ ਪਾਰਟੀ ਦੇ ਸੰਗਠਨ ਆਤਮਕ ਢਾਂਚੇ ਨੂੰ ਪਹਿਲਾਂ ਦੇ ਮੁਕਾਬਲਤਨ ਵਧੇਰੇ ਮਜ਼ਬੂਤ ਕਰਨ ਦੇ ਲਈ ਆਪੋ- ਆਪਣੇ ਪੱਧਰ ਤੇ ਕੰਮ ਕਰ ਸਕਣ। ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦੇ ਵੱਲੋਂ ਲੰਘੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜੋ ਵਾਅਦੇ ਅਤੇ ਗਰੰਟੀਆਂ ਲੋਕਾਂ ਦੀ ਕਚਹਿਰੀ ਵਿੱਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਦਿੱਤੀਆਂ ਗਈਆਂ ਸਨ ਉਹਨਾਂ ਨੂੰ ਲਗਭਗ ਪੂਰਾ ਕੀਤਾ ਜਾ ਚੁੱਕਾ ਹੈ। ਉਹਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲਈ ਜ਼ਰੂਰੀ ਅਤੇ ਲੋੜੀਂਦੇ ਸਮਾਨ ਦੀ ਪੂਰਤੀ ਦੇ ਲਈ ਸੈਕਟਰ- 79 ਦੇ ਦਫਤਰ ਤੋਂ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਸਮਾਨ ਅਤੇ ਚੀਜ਼ਾਂ ਦੇ ਅਤੇ ਲੋੜੀਂਦੀਆਂ ਚੀਜ਼ਾਂ ਦੇ ਵਾਹਨ ਭੇਜੇ ਜਾ ਰਹੇ ਹਨ, ਅਤੇ ਵੱਖ-ਵੱਖ ਇਲਾਕਿਆਂ ਵਿੱਚ ਸਰਵੇ ਅਤੇ ਉੱਥੋਂ ਦੇ ਨੋਡਲ ਅਫਸਰਾਂ ਵੱਲੋਂ ਜੋ ਵੀ ਉਹ ਉਥੋਂ ਦੇ ਵਾਸਿੰਦਿਆਂ ਨੂੰ ਫੌਰੀ ਤੌਰ ਤੇ ਲੋੜ ਹੁੰਦੀ ਹੈ ਅਜਿਹੀਆਂ ਵਸਤਾਂ ਦੀ ਤੁਰੰਤ ਪੂਰਤੀ ਕੀਤੀ ਜਾਂਦੀ ਹੈ ਅਤੇ ਕੀਤੀ ਜਾਂਦੀ ਰਹੇਗੀ। ਉਹਨਾਂ ਕਿਹਾ ਕਿ ਹੁਣ ਤੱਕ ਆਮ ਆਦਮੀ ਪਾਰਟੀ ਦੇ ਦਫਤਰ ਤੋਂ ਤ੍ਰਪਾਲਾਂ, ਗੱਦੇ, ਮੰਜੇ, ਦਵਾਈਆਂ, ਬਰਤਨ, ਪਸ਼ੂਆਂ ਲਈ ਚਾਰਾ ਆਦੀ ਭੇਜਿਆ ਜਾ ਚੁੱਕਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ