ਨਵੀਂ ਦਿੱਲੀ, 11 ਅਕਤੂਬਰ (ਹਿੰ.ਸ.)। ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਹਰਿਆਣਾ ਦੇ ਮਰਹੂਮ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਖੁਦਕੁਸ਼ੀ ’ਤੇ ਪੱਤਰ ਲਿਖ ਕੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਮ੍ਰਿਤਕ ਅਧਿਕਾਰੀ ਦੀ ਪਤਨੀ, ਆਈਏਐਸ ਅਮਨੀਤ ਪੀ. ਕੁਮਾਰ ਨੂੰ ਪੱਤਰ ਲਿਖ ਕੇ ਸੰਵੇਦਨਾ ਪ੍ਰਗਟ ਕੀਤੀ ਹੈ।ਸੋਨੀਆ ਗਾਂਧੀ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਵਾਈ. ਪੂਰਨ ਦੀ ਖੁਦਕੁਸ਼ੀ ਬਹੁਤ ਹੀ ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ। ਇਸ ਮੁਸ਼ਕਲ ਸਮੇਂ ਦੌਰਾਨ ਉਹ ਅਤੇ ਪੂਰਾ ਦੇਸ਼ ਅਮਨੀਤ ਕੁਮਾਰ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹਾ ਹੈ। ਵਾਈ. ਪੂਰਨ ਦਾ ਜਾਣਾ ਸਾਨੂੰ ਸਾਡੀ ਪੁਲਿਸ ਫੋਰਸ ਨੂੰ ਦਰਪੇਸ਼ ਡੂੰਘੀਆਂ ਮਨੋਵਿਗਿਆਨਕ ਅਤੇ ਪੇਸ਼ੇਵਰ ਚੁਣੌਤੀਆਂ ਦੀ ਯਾਦ ਦਿਵਾਏਗਾ, ਜਿਨ੍ਹਾਂ ਨੂੰ ਹੱਲ ਕਰਨ ਲਈ ਸੰਵੇਦਨਸ਼ੀਲ ਪਹੁੰਚ ਅਤੇ ਸੰਸਥਾਗਤ ਸਹਿਯੋਗ ਦੀ ਲੋੜ ਹੈ।
ਜ਼ਿਕਰਯੋਗ ਹੈ ਕਿ ਤੇਲੰਗਾਨਾ ਕੇਡਰ ਦੇ 2001 ਬੈਚ ਦੇ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਨੇ ਹਾਲ ਹੀ ਵਿੱਚ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ