ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 16 ਨੂੰ
ਹੁਸ਼ਿਆਰਪੁਰ, 12 ਅਕਤੂਬਰ (ਹਿੰ. ਸ.)। ਮੁੱਖ ਖੇਤੀਬਾੜੀ ਅਫਸਰ, ਹੁਸ਼ਿਆਰਪੁਰ ਡਾ. ਦਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 16 ਅਕਤੂਬਰ 2025, ਦਿਨ ਵੀਰਵਾਰ ਨੂੰ ਸਿਟੀ ਸੈਂਟਰ, ਨਜ਼ਦੀਕ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਲਗਾਇ
ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 16 ਨੂੰ


ਹੁਸ਼ਿਆਰਪੁਰ, 12 ਅਕਤੂਬਰ (ਹਿੰ. ਸ.)। ਮੁੱਖ ਖੇਤੀਬਾੜੀ ਅਫਸਰ, ਹੁਸ਼ਿਆਰਪੁਰ ਡਾ. ਦਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 16 ਅਕਤੂਬਰ 2025, ਦਿਨ ਵੀਰਵਾਰ ਨੂੰ ਸਿਟੀ ਸੈਂਟਰ, ਨਜ਼ਦੀਕ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਇਸ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦਕਿ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਕੈਂਪ ਦਾ ਉਦਘਾਟਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਖੇਤੀ ਮਾਹਿਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਪਹੁੰਚੇ ਕਿਸਾਨਾਂ ਨੂੰ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਪ੍ਰਦਾਨ ਕਰਨਗੇ। ਉਨ੍ਹਾਂ ਦੱਸਿਆ ਕਿ ਮੇਲੇ ਵਿਚ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੇਲੇ ਵਿਚ ਵੱਡੀ ਗਿਣਤੀ ਵਿਚ ਸ਼ਿਰਕਤ ਕਰਕੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande