ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਪ੍ਰਧਾਨ ਮੰਤਰੀ ਧਨ-ਧਾਨਯ ਕ੍ਰਿਸ਼ੀ ਯੋਜਨਾ ਤਹਿਤ ਜਾਗਰੂਕਤਾ ਕੈਂਪ ਦਾ ਆਯੋਜਨ
ਮੁਹਾਲੀ, 12 ਅਕਤੂਬਰ (ਹਿੰ. ਸ.)। ਕ੍ਰਿਸ਼ੀ ਵਿਗਿਆਨ ਕੇਂਦਰ, ਐਸ.ਏ.ਐਸ. ਨਗਰ (ਮੋਹਾਲੀ) ਦੁਆਰਾ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਦੀ ਰਹਿਨੁਮਾਈ ਹੇਠ ਪ੍ਰਧਾਨ ਮੰਤਰੀ ਧਨ-ਧਾਨਯ ਕ੍ਰਿਸ਼ੀ ਯੋਜਨਾ ਤਹਿਤ ਪਿੰਡ ਅਕਾਲਗੜ੍ਹ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੰਤਵ ਕਿਸਾਨ ਵੀ
.


ਮੁਹਾਲੀ, 12 ਅਕਤੂਬਰ (ਹਿੰ. ਸ.)। ਕ੍ਰਿਸ਼ੀ ਵਿਗਿਆਨ ਕੇਂਦਰ, ਐਸ.ਏ.ਐਸ. ਨਗਰ (ਮੋਹਾਲੀ) ਦੁਆਰਾ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਦੀ ਰਹਿਨੁਮਾਈ ਹੇਠ ਪ੍ਰਧਾਨ ਮੰਤਰੀ ਧਨ-ਧਾਨਯ ਕ੍ਰਿਸ਼ੀ ਯੋਜਨਾ ਤਹਿਤ ਪਿੰਡ ਅਕਾਲਗੜ੍ਹ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੰਤਵ ਕਿਸਾਨ ਵੀਰਾਂ ਅਤੇ ਭੈਣਾਂ ਨੂੰ ਇਹਨਾਂ ਖੇਤੀਬਾੜੀ ਪ੍ਰੋਜੈਕਟਾਂ (ਧਨ- ਧਾਨਯ ਕ੍ਰਿਸ਼ੀ ਵਿਕਾਸ ਯੋਜਨਾ, ਦਾਲਾਂ ਸਵੈ-ਨਿਰਭਰਤਾ ਮਿਸ਼ਨ, ਖੇਤੀਬਾੜੀ ਬੁਨਿਆਦੀ ਢਾਂਚਾ ਫੰਡ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ) ਸੰਬੰਧੀ ਜਾਣਕਾਰੀ ਦੇਣਾ ਸੀ। ਇਸ ਮੌਕੇ ਤੇ ਡਿਪਟੀ ਡਾਇਰੈਕਟਰ, ਡਾ. ਬਲਬੀਰ ਸਿੰਘ ਖੱਦਾ ਨੇ ਕਿਸਾਨ ਵੀਰਾਂ ਅਤੇ ਬੀਬੀਆਂ ਨੂੰ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਖੇਤੀਬਾੜੀ ਯੋਜਨਾਵਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੌਰਾਨ ਡਾ. ਮੁਨੀਸ਼ ਸ਼ਰਮਾ ਨੇ ਕੁਦਰਤੀ ਖੇਤੀ ਬਾਰੇ ਜਾਣਕਾਰੀ ਦਿੱਤੀ। ਡਾ. ਹਰਮੀਤ ਕੌਰ ਨੇ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਅਤੇ ਡਾ. ਪਾਰੁਲ ਗੁਪਤਾ ਨੇ ਕਿਸਾਨਾਂ ਨੂੰ ਫੂਡ ਪ੍ਰੋਸੈਸਿੰਗ ਅਤੇ ਮੁੱਲ ਵਰਧਕ ਉਤਪਾਦਾਂ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਵਿੱਚ ਪਿੰਡ ਅਕਾਲਗੜ੍ਹ ਦੇ ਸਰਪੰਚ ਗੁਰਜੰਟ ਸਿੰਘ ਨੇ ਕਿਸਾਨ ਵੀਰਾਂ ਅਤੇ ਬੀਬੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਜੁੜਕੇ ਆਧੁਨਿਕ ਖੇਤੀ ਅਤੇ ਪਸ਼ੂ ਪਾਲਣ ਕਰਕੇ ਆਪਣੀ ਕਮਾਈ ਵਧਾਉਣ ਲਈ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਦੌਰਾਨ ਪਿੰਡ ਅਕਾਲਗੜ੍ਹ ਅਤੇ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਵੀਰ ਅਤੇ ਬੀਬੀਆਂ ਨੇ ਭਾਗ ਲਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande