ਵਿਧਾਇਕ ਬੱਗਾ ਦੀ ਪ੍ਰਧਾਨਗੀ ’ਚ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ, 12 ਅਕਤੂਬਰ (ਹਿੰ. ਸ.)। ਆਗਾਮੀ ਦਿਵਾਲੀ ਦੇ ਪਵਿੱਤਰ ਤਿਉਂਹਾਰ ਦੇ ਮੱਦੇਨਜ਼ਰ, ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸੰਦੇਸ਼ ਦੇਣ ਅਤੇ ਲੋਕਾਂ ਵਿੱਚ ਕਾਨੂੰਨ ਵਿਵਸਥਾ ਦਾ ਭਰੋਸਾ ਬਰਕਰਾਰ ਰੱਖਣ ਲਈ ਵਿਧਾਇਕ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵਿਧਾਇਕ ਬੱ
.


ਲੁਧਿਆਣਾ, 12 ਅਕਤੂਬਰ (ਹਿੰ. ਸ.)। ਆਗਾਮੀ ਦਿਵਾਲੀ ਦੇ ਪਵਿੱਤਰ ਤਿਉਂਹਾਰ ਦੇ ਮੱਦੇਨਜ਼ਰ, ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸੰਦੇਸ਼ ਦੇਣ ਅਤੇ ਲੋਕਾਂ ਵਿੱਚ ਕਾਨੂੰਨ ਵਿਵਸਥਾ ਦਾ ਭਰੋਸਾ ਬਰਕਰਾਰ ਰੱਖਣ ਲਈ ਵਿਧਾਇਕ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵਿਧਾਇਕ ਬੱਗਾ ਦੇ ਸਥਾਨਕ ਦਫ਼ਤਰ ਵਿਖੇ ਮੀਟਿੰਗ ਦੌਰਾਨ, ਕੌਂਸਲਰ ਅਮਨ ਬੱਗਾ, ਕੌਂਸਲਰ ਮਨਜੀਤ ਸਿੰਘ ਢਿੱਲੋ, ਕੌਂਸਲਰ ਅਸ਼ੋਕ ਕੁਮਾਰ, ਏ.ਡੀ.ਸੀ.ਪੀ. ਸਮੀਰ ਵਰਮਾ, ਏ.ਸੀ.ਪੀ. ਨੋਰਥ ਕਿੱਕਰ ਸਿੰਘ ਤੋਂ ਇਲਾਵਾ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਵਿਧਾਇਕ ਮਦਨ ਲਾਲ ਬੱਗਾ ਵੱਲੋਂ, ਆਉਣ ਵਾਲੀ ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੁਲਿਸ ਪ੍ਰਸ਼ਾਸ਼ਨ ਨੂੰ ਚੌਕਸ ਰਹਿਣ ਅਤੇ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਸ਼ਰਾਰਤੀ ਅਨਸਰਾਂ ’ਚ ਕਾਨੂੰਨ ਦਾ ਭੈਅ, ਆਮ ਲੋਕਾਂ ਵਿੱਚ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਬਣਾਈ ਰੱਖਣ ਦੀ ਭਾਵਨਾ ਪੈਦਾ ਕਰਨਾ ਹੈ।ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸਾਂਝੇ ਤੌਰ ’ਤੇ ਵਿਧਾਇਕ ਬੱਗਾ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿੱਚ ਕਾਨੂੰਨ ਦਾ ਡਰ ਕਾਇਮ ਰੱਖਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਚੌਕਸੀ ਅਤੇ ਮੌਜੂਦਗੀ ਦਾ ਭਰੋਸਾ ਦਿਵਾਉਣ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਾਕਾਬੰਦੀ ਕੀਤੀ ਗਈ ਹੈ ਅਤੇ 24 ਘੰਟੇ ਗਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਝੂਠੀਆਂ ਖ਼ਬਰਾਂ ’ਤੇ ਯਕੀਨ ਨਹੀਂ ਕਰਨਾ ਚਾਹੀਦਾ ਅਤੇ ਪੁਲਿਸ ਫੋਰਸ ’ਤੇ ਭਰੋਸਾ ਕਰਕੇ ਪ੍ਰਸ਼ਾਸਨ ਦਾ ਸਮਰਥਨ ਕਰਨਾ ਚਾਹੀਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande