ਫਾਜ਼ਿਲਕਾ 12 ਅਕਤੂਬਰ (ਹਿੰ. ਸ.)। ਸਹੀ ਢੰਗ ਨਾਲ ਖਰੀਦ ਨਾ ਹੋਣ ਸਬੰਧੀ ਸ਼ਿਕਾਇਤ ਮਿਲਣ ਉਪਰੰਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ ਤੇ ਐਸਡੀਐਮ ਫਾਜ਼ਿਲਕਾ ਵੀਰਪਾਲ ਕੌਰ ਵੱਲੋਂ ਫਾਜ਼ਿਲਕਾ ਦੀ ਮੁੱਖ ਦਾਨਾ ਮੰਡੀ ਦੇ ਨਾਲ ਨਾਲ ਬੇਗਾ ਵਾਲੀ ਮੰਡੀ ਦਾ ਦੋਰਾ ਕਰਕੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਕੀਤੀ ਜਾ ਰਹੀ ਸੀ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਦੇ ਦੱਸਿਆ ਕਿ ਪਿਛਲੇ ਦਿਨੀ ਉਹਨਾਂ ਨੂੰ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਮੰਡੀ ਵਿਖ਼ੇ ਕਿਸਾਨਾਂ ਨੂੰ ਖੱਜਲ ਖੁਆਰੀ ਝਲਣੀ ਪੈ ਰਹੀ ਹੈ, ਇਸ ਸਬੰਧੀ ਜਦੋਂ ਅੱਜ ਮੌਕੇ ਦੀ ਸਥਿਤੀ ਦਾ ਜਾਇਜ਼ਾ ਲੈਣ ਦੌਰਾਨ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਫਸਲ ਲੈ ਕੇ ਆਏ ਕਿਸਾਨ ਭਰਾਵਾਂ ਦੇ ਨਾਲ ਵੀ ਗੱਲ ਕੀਤੀ ਗਈ ਅਤੇ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਪਾਈ ਗਈ। ਉਹਨਾਂ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਆ ਰਹੀ ਹੈ ਅਤੇ ਨਿਰਵਗਨ ਝੋਨੇ ਦੀ ਖਰੀਦ ਵੀ ਜਾਰੀ ਹੈ । ਉਨਾ ਫਿਰ ਵੀ ਮੰਡੀ ਬੋਰਡ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਾਨ ਵੀਰ ਨੂੰ ਝੋਨੇ ਦੀ ਖਰੀਦ ਦੌਰਾਨ ਕੋਈ ਵੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਜੋ ਕਿਸਾਨ ਫ਼ਸਲ ਲੈ ਕੇ ਆਉਂਦਾ ਹੈ ਨਾਲੋ ਨਾਲ ਫ਼ਸਲ ਦੀ ਖਰੀਦ ਕੀਤੀ ਜਾਵੇ, ਨਿਰਧਾਰਤ ਸਮੇਂ ਅੰਦਰ ਲਿਫਟਿੰਗ ਅਤੇ ਅਦਾਇਗੀ ਕਰਨੀ ਵੀ ਯਕੀਨੀ ਬਣਾਈ ਜਾਵੇ | ਉਨਾ ਉਥੇ ਮੌਜੂਦ ਕਿਸਾਨ ਵੀਰਾਂ ਨੂੰ ਵੀ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਅਧਿਕਾਰੀ ਕਿਸਾਨ ਵੀਰਾਂ ਦੇ ਨਾਲ ਖੜੇ ਹਨ, ਕਿਸੇ ਨੂੰ ਫ਼ਸਲ ਦੀ ਖਰੀਦ ਪ੍ਰਕਿਰਿਆ ਦੌਰਾਨ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ |
ਉਹਨਾਂ ਨੇ ਕਿਸਾਨ ਭਰਾਵਾਂ ਨੂੰ ਵੀ ਅਪੀਲ ਕੀਤੀ ਜੀ ਉਹ ਤੈ ਕੀਤੇ ਗਏ ਮਾਪਦੰਡ ਦਾ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਉਹਨਾਂ ਨੂੰ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ