ਅਬੋਹਰ 12 ਅਕਤੂਬਰ (ਹਿੰ. ਸ.)। ਐਸ.ਡੀ.ਐਮ. ਅਬੋਹਰ ਕ੍ਰਿਸ਼ਨਾ ਪਾਲ ਰਾਜਪੂਤ ਵੱਲੋਂ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਨੂੰ ਮੰਡੀ ਵਿਖੇ ਕੋਈ ਦਿੱਕਤ ਨਾ ਆਵੇ, ਇਸ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਕਿ ਮੰਡੀ ਵਿਖੇ ਫਸਲ ਦੀ ਆਮਦ ਹੋਣ ਉਪਰੰਤ ਨਾਲੋ—ਨਾਲ ਫਸਲ ਦੀ ਖਰੀਦ ਕਰਵਾਈ ਜਾਵੇ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦੀ ਨਿਰਵਿਘਨ ਖਰੀਦ ਹੋ ਸਕੇ ਉਹ ਵੀ ਲਗਾਤਾਰ ਮੰਡੀ ਦਾ ਦੌਰਾ ਕਰ ਰਹੇ ਹਨ ਤੇ ਕਿਸਾਨਾਂ ਨਾਲ ਗਲਬਾਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਬੰਧਤ ਸਮੂਹ ਅਧਿਕਾਰੀਆਂ ਨੂੰ ਪਾਬੰਦ ਕੀਤਾ ਗਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਿਸਾਨ ਵੀਰਾਂ ਨੂੰ ਮੰਡੀ ਵਿਖੇ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਫਸਲ ਦੀ ਖਰੀਦ ਪ੍ਰਕਿਰਿਆ ਤੈਅ ਸਮੇਂ ਅਨੁਸਾਰ ਮੁਕੰਮਲ ਕਰਕੇ ਕਿਸਾਨਾਂ ਨੂੰ ਮੰਡੀ ਵਿਚੋਂ ਵਿਹਲਾ ਕੀਤਾ ਜਾਵੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ