ਗੁਰਦਾਸਪੁਰ, 12 ਅਕਤੂਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿੰਕ ਰੋਡਸ ਦੇ ਨਵੀਨੀਕਰਨ ਲਈ 500 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਜਿਸ ਤਹਿਤ ਵੱਖ-ਵੱਖ ਪਿੰਡਾਂ ਨੂੰ ਜਾਂਦੀਆਂ ਲਿੰਕ ਰੋਡਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਆਮ ਆਦਮੀ ਪਾਰਟੀ ਦੇ ਫਤਿਹਗੜ੍ਹ ਚੂੜੀਆਂ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਵਲੋਂ ਮੰਡੀ ਬੋਰਡ ਵੱਲੋਂ ਬਣਾਈਆਂ ਜਾ ਰਹੀਆਂ ਵੱਖ-ਵੱਖ ਪਿੰਡਾਂ ਨੂੰ ਜਾਂਦੀਆਂ 10 ਸੰਪਰਕ ਸੜਕਾਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਗਿਆ। ਇੰਨਾ ਸੰਪਰਕ ਸੜਕਾਂ ਤੇ ਦੋ ਕਰੋੜ 65 ਲੱਖ ਰੁਪਏ ਦੀ ਲਾਗਤ ਆਏਗੀ।
ਬਲਬੀਰ ਸਿੰਘ ਪੰਨੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੂਰੇ ਪੰਜਾਬ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਦੀ ਯੋਜਨਾ ਤੇ ਅਮਲ ਕੀਤਾ ਜਾ ਰਿਹਾ ਹੈ ਤੇ ਹਲਕੇ ਦੀਆਂ ਕੁੱਲ 40 ਦੇ ਕਰੀਬ ਸੰਪਰਕ ਸੜਕਾਂ ਦਾ ਨਵੀਨੀਕਰਨ ਜਲਦੀ ਹੀ ਕਰਵਾਇਆ ਜਾ ਰਿਹਾ ਹੈ ਅਤੇ ਇਸ ਦੇ ਬਾਵਜੂਦ ਜੇਕਰ ਉਹਨ ਦੇ ਧਿਆਨ ਵਿੱਚ ਆਂਦਾ ਹੈ ਕਿ ਉਹਨਾਂ ਦੇ ਹਲਕੇ ਦੀ ਕੋਈ ਸੜਕ ਰਹਿ ਗਈ ਹੈ ਤਾਂ ਉਸ ਨੂੰ ਵੀ ਜਲਦੀ ਹੀ ਬਣਾ ਦਿੱਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ