ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ: ਡਾ. ਅਮਰੀਕ ਸਿੰਘ
ਗੁਰਦਾਸਪੁਰ, 12 ਅਕਤੂਬਰ (ਹਿੰ. ਸ.)। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਪੰਜਾਬ ਸਰਕਾਰ ਵਲੋਂ ਆਉਣ ਵਾਲੇ ਹਾੜ੍ਹੀ 2025-26 ਸੀਜ਼ਨ ਲਈ ਕਣਕ ਦੇ ਬੀਜਾਂ ਲਈ ਕਿਸਾਨਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ ਤਾਂ ਜੋ ਹੜ੍ਹ ਪ੍ਰਭਾਵਤ ਕਿਸਾਨਾਂ ਨੁੰ ਕਣਕ ਦੀ ਬਿਜਾਈ ਵਿਚ ਕਿਸੇ ਕਿਸਮ ਦੀ ਮੁ
ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ: ਡਾ. ਅਮਰੀਕ ਸਿੰਘ


ਗੁਰਦਾਸਪੁਰ, 12 ਅਕਤੂਬਰ (ਹਿੰ. ਸ.)। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਪੰਜਾਬ ਸਰਕਾਰ ਵਲੋਂ ਆਉਣ ਵਾਲੇ ਹਾੜ੍ਹੀ 2025-26 ਸੀਜ਼ਨ ਲਈ ਕਣਕ ਦੇ ਬੀਜਾਂ ਲਈ ਕਿਸਾਨਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ ਤਾਂ ਜੋ ਹੜ੍ਹ ਪ੍ਰਭਾਵਤ ਕਿਸਾਨਾਂ ਨੁੰ ਕਣਕ ਦੀ ਬਿਜਾਈ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾਂ ਕਰਨਾ ਪਵੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੰਯੁਕਤ ਨਿਰਦੇਸ਼ਕ (ਖ਼ੇਤੀਬਾੜੀ) ਪੰਜਾਬ , ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਹਾੜ੍ਹੀ 2025-26 ਸੀਜ਼ਨ ਲਈ ਜਾਰੀ ਨੀਤੀ ਅਨੁਸਾਰ, ਕਿਸਾਨਾਂ ਨੂੰ ਕਣਕ ਦੇ ਬੀਜਾਂ 'ਤੇ 2,000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਮਿਲੇਗੀ। ਇਸ ਤੋਂ ਇਲਾਵਾ, ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਬੀਜ ਮੁਫ਼ਤ ਮੁਹਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਾਲਾਂ ਵਾਂਗ, ਕਿਸਾਨ ਸਬਸਿਡੀ ਲਾਭ ਪ੍ਰਾਪਤ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰਤ ਪੋਰਟਲ, www.agrimachinarypb.com 'ਤੇ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਹੀ ਸਬਸਿਡੀ ਮਿਲੇਗੀ ਜਿਨ੍ਹਾਂ ਨੂੰ ਵਿਭਾਗ ਵੱਲੋਂ ਯੋਗ ਪਾਇਆ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਛਾਣੇ ਗਏ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੂਚੀਬੱਧ ਕੀਤੇ ਕਿਸਾਨਾਂ ਨੂੰ ਮੁਫ਼ਤ ਕਣਕ ਦਾ ਬੀਜ ਮੁਹਈਆ ਕਰਵਾਇਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੀਜ ਦੀ ਸੁਚੱਜੀ ਵੰਡ ਲਈ ਪਨਸੀਡ ਨੂੰ ਨੋਡਲ ਏਜੰਸੀ ਵਜੋਂ ਮਨੋਨੀਤ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਬੀਜ ਉੱਪਰ ਸਬਸਿਡੀ ਸਿਰਫ਼ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਸਿਫ਼ਾਰਸ਼ ਕੀਤੀਆਂ ਕਣਕ ਦੀਆਂ ਕਿਸਮਾਂ ਲਈ ਉਪਲਬਧ ਹੋਵੇਗੀ, ਜਿਨ੍ਹਾਂ ਵਿੱਚ ਸ਼ਾਮਲ ਹਨ: PBW 826, PBW 869, PBW 824, PBW 803, PBW 766, DBW 222, DBW 187, HD 3226, PBW 771, PBW 757, PBW 752 ਆਦਿ। ਉਨ੍ਹਾਂ ਦੱਸਿਆ ਕਿ ਜਾਰੀ ਕੀਤੀ ਗਈ ਨੀਤੀ ਦੇ ਅਨੁਸਾਰ, ਇੱਕ ਕਿਸਾਨ ਨੁੰ ਇੱਕ ਹੈਕਟੇਅਰ ਤੱਕ ਦੀ ਜ਼ਮੀਨ ਲਈ 2,000 ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ ਲਈ ਯੋਗ ਹੋਵੇਗਾ। ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਦੋ ਹੈਕਟੇਅਰ ਤੱਕ ਦੀ ਜ਼ਮੀਨ ਲਈ ਮੁਫ਼ਤ ਬੀਜ ਪ੍ਰਾਪਤ ਹੋਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਯੋਜਨਾ ਦਾ ਪੂਰਾ ਲਾਭ ਲੈਣ ਲਈ ਪੋਰਟਲ 'ਤੇ ਰਜਿਸਟਰ ਕਰਨ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande