ਕੈਬਨਿਟ ਮੰਤਰੀ ਸੌਂਦ ਨੇ ਖੰਨਾ ਦੀ ਗੋਲਡਨ ਸਿਟੀ ਪਾਰਕ 'ਚ ਓਪਨ ਜਿੰਮ ਮਸ਼ੀਨਾਂ ਦਾ ਕੀਤਾ ਉਦਘਾਟਨ
ਖੰਨਾ, (ਲੁਧਿਆਣਾ), 13 ਅਕਤੂਬਰ (ਹਿੰ. ਸ.)।ਪੰਜਾਬ ਸਰਕਾਰ ਵਲੋਂ ਨਰੋਆ ਪੰਜਾਬ ਦੀ ਸਿਰਜਣਾ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਐਤਵਾਰ ਨੂੰ ਖ
.


ਖੰਨਾ, (ਲੁਧਿਆਣਾ), 13 ਅਕਤੂਬਰ (ਹਿੰ. ਸ.)।ਪੰਜਾਬ ਸਰਕਾਰ ਵਲੋਂ ਨਰੋਆ ਪੰਜਾਬ ਦੀ ਸਿਰਜਣਾ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਐਤਵਾਰ ਨੂੰ ਖੰਨਾ ਦੀ ਗੋਲਡਨ ਸਿਟੀ, ਵਾਰਡ ਨੰਬਰ 5 ਦੀ ਪਾਰਕ ਵਿੱਚ ਲਗਾਏ ਗਏ ਓਪਨ ਜਿੰਮ ਮਸ਼ੀਨਾਂ ਦਾ ਉਦਘਾਟਨ ਕੀਤਾ ਅਤੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕੀਤਾ ਗਿਆ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਗੋਲਡਨ ਸਿਟੀ ਦੀ ਪਾਰਕ ਵਿੱਚ ਓਪਨ ਜਿੰਮ ਦੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ ਤਾਂ ਜੋ ਸਾਡੇ ਸ਼ਹਿਰ ਵਾਸੀ ਇਸ ਦਾ ਲਾਭ ਲੈ ਸਕਣ ਅਤੇ ਸਰੀਰ ਨੂੰ ਨਿਰੋਗ ਰੱਖ ਸਕਣ। ਉਨ੍ਹਾਂ ਕਿਹਾ ਕਿ ਜਿਹੜੀ ਸਾਡੀ ਨਵੀਂ ਪੀੜ੍ਹੀ ਹੈ ਉਹ ਜਦੋਂ ਕੰਮਕਾਜ ਤੋਂ ਘਰ ਆਉਣ ਤਾਂ ਉਹ ਇਸ ਪਾਰਕ ਵਿੱਚ ਆ ਕੇ ਇਹਨਾਂ ਜਿੰਮ ਦੀਆਂ ਮਸ਼ੀਨਾਂ ਦਾ ਲਾਹਾ ਲੈ ਸਕਣ। ਉਨ੍ਹਾਂ ਗੋਲਡਨ ਸਿਟੀ ਨਿਵਾਸੀਆਂ ਨੂੰ ਅਪੀਲ ਵੀ ਕੀਤੀ ਕਿ ਉਹ ਜਦੋਂ ਇਸ ਪਾਰਕ ਵਿੱਚ ਸਵੇਰੇ-ਸ਼ਾਮ ਦੀ ਸੈਰ ਕਰਨ ਲਈ ਆਉਣ ਤਾਂ ਇਹਨਾਂ ਜਿੰਮ ਮਸ਼ੀਨਾਂ 'ਤੇ ਕਸਰਤ ਜਰੂਰ ਕਰਨ ਤਾਂ ਜੋ ਉਨ੍ਹਾਂ ਦਾ ਸਰੀਰ ਨਿਰੋਗ ਰਹਿ ਸਕੇ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਸੁਪਨਾ ਹੈ ਕਿ ਪੰਜਾਬ ਇੱਕ ਨਸ਼ਾ ਮੁਕਤ ਸੂਬਾ ਹੋਵੇ। ਉਹਨਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਸਮੁੱਚੇ ਸੂਬੇ ਦੇ ਨੌਜਵਾਨਾਂ ਦੇ ਸਹਿਯੋਗ ਲਈ ਤੱਤਪਰ ਹਨ ਅਤੇ ਉਨ੍ਹਾਂ ਦੇ ਚੰਗੇਰੇ ਅਤੇ ਉੱਜਵਲ ਭਵਿੱਖ ਲਈ ਦ੍ਰਿੜ ਸੰਕਲਪ ਹਨ। ਇਸ ਲਈ ਆਉਣ ਵਾਲੇ ਸਮੇਂ ਦੌਰਾਨ ਖੰਨਾ ਸ਼ਹਿਰ ਵਿੱਚ ਹੋਰ ਵੀ ਅਜਿਹੇ ਜਿੰਮ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਿਹੜੀਆਂ ਵੀ ਗੋਲਡਨ ਸਿਟੀ ਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਹੋਰ ਮੰਗਾਂ ਲਿਆਂਦੀਆਂ ਹਨ ਉਨ੍ਹਾਂ ਮੰਗਾਂ ਨੂੰ ਵੀ ਆਉਣ ਵਾਲੇ ਸਮੇਂ ਵਿੱਚ ਇੱਕ-ਇੱਕ ਕਰਕੇ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗੋਲਡਨ ਸਿਟੀ ਖੰਨਾ ਦੇ ਵਿਕਾਸ ਲਈ ਆਪਣੇ ਅਖਤਿਆਰੀ ਕੋਟੇ ਵਿੱਚੋਂ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤਾ ਜਾਂਦਾ ਪੈਸਾ ਹੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵਰਤਿਆਂ ਜਾਂਦਾ ਹੈ ਅਤੇ ਉਨ੍ਹਾਂ ਅਪੀਲ ਕੀਤੀ ਸਰਕਾਰ ਵੱਲੋਂ ਪਾਰਕਾਂ 'ਚ ਖੋਲ੍ਹੇ ਗਏ ਓਪਨ ਜਿੰਮ, ਕੁਰਸੀਆਂ, ਫੁੱਲ-ਬੂਟੇ, ਪੌਦਿਆਂ ਦੀ ਸੰਭਾਲ ਵਿੱਚ ਵੀ ਸਹਿਯੋਗ ਕੀਤਾ ਜਾਵੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande